14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਰਾਏਪੁਰ ਡੱਬਾ ਵਿਖੇ ਸੰਤ ਬਾਪੂ ਇੰਦਰ ਸਿੰਘ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਔੜ/ਝਿੰਗੜਾਂ, 13 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਸੰਤ ਬਾਪੂ ਇੰਦਰ ਸਿੰਘ ਦੇ ਤਪ ਅਸਥਾਨ ਬਾਉੜੀ ਸਾਹਿਬ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਪੂ ਇੰਦਰ ਸਿੰਘ ਦੀ ਸਲਾਨਾ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ - ਛਾਇਆ ਤੇ ਪੰਜਾ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ। ਪ੍ਰਧਾਨ ਸੰਤੋਖ ਸਿੰਘ ਰਾਏਪੁਰ ਡੱਬਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਪਿੰਡ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੋਨਾ ਪਿੰਡਾਂ ਦੀ ਪ੍ਰਕਰਮਾ ਕਰਦਾ ਹੋਇਆ ਦੇਰ ਰਾਤ ਸੰਤ ਬਾਪੂ ਇੰਦਰ ਸਿੰਘ ਦੇ ਤਪ ਅਸਥਾਨ ਬਾਉੜੀ ਸਾਹਿਬ ਵਿਖੇ ਪੁੱਜੇਗਾ।

Ad Position 21
No active advertisement
ਅਜੀਤ ਡੈਸਕ 14-10-2026
ਔੜ/ਝਿੰਗੜਾਂ, 13 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਸੰਤ ਬਾਪੂ ਇੰਦਰ ਸਿੰਘ ਦੇ ਤਪ ਅਸਥਾਨ ਬਾਉੜੀ ਸਾਹਿਬ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਪੂ ਇੰਦਰ ਸਿੰਘ ਦੀ ਸਲਾਨਾ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ - ਛਾਇਆ ਤੇ ਪੰਜਾ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ। ਪ੍ਰਧਾਨ ਸੰਤੋਖ ਸਿੰਘ ਰਾਏਪੁਰ ਡੱਬਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਪਿੰਡ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੋਨਾ ਪਿੰਡਾਂ ਦੀ ਪ੍ਰਕਰਮਾ ਕਰਦਾ ਹੋਇਆ ਦੇਰ ਰਾਤ ਸੰਤ ਬਾਪੂ ਇੰਦਰ ਸਿੰਘ ਦੇ ਤਪ ਅਸਥਾਨ ਬਾਉੜੀ ਸਾਹਿਬ ਵਿਖੇ ਪੁੱਜੇਗਾ। ਸਮਾਜ ਸੇਵੀ ਕਸ਼ਮੀਰ ਸਿੰਘ ਪੱਪੂ ਲਾਲੋ ਮਜਾਰਾ ਦੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਸਾਂਝੇ ਤੌਰ ‘ਤੇ ਸੰਗਤਾਂ ਨੂੰ ਛੋਲੇ-ਪੂੜੀਆਂ ਦੇ ਲੰਗਰ ਛਕਾਏ ਗਏ। ਵੱਖ-ਵੱਖ ਪੜਾਵਾਂ ਵਿਚ ਨਾਮਵਰ ਕਵੀਸ਼ਰੀ ਤੇ ਢਾਡੀ ਜਥਿਆਂ ਤੋਂ ਇਲਾਵਾ ਗਾਇਕ ਬਲਵੀਰ ਲਹਿਰੀ ਵਲੋਂ ਸੰਤ ਬਾਪੂ ਇੰਦਰ ਸਿੰਘ ਦੀ ਉਪਮਾ ਦਾ ਗੁਣਗਾਨ ਕੀਤਾ। ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਨੂੰ ਵੱਖ-ਵੱਖ ਪਦਾਰਥਾਂ ਦੇ ਲੰਗਰ ਛਕਾਏ ਗਏ। ਸੋਹਣ ਸਿੰਘ ਲਾਲੋ ਮਜਾਰਾ ਨੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦਾ ਧੰਨਵਾਦ ਕੀਤਾ। ਪ੍ਰਧਾਨ ਸੰਤੋਖ ਸਿੰਘ ਰਾਏਪੁਰ ਡੱਬਾ ਤੇ ਸਾਥੀ ਪ੍ਰਬੰਧਕਾਂ ਨੇ ਦੱਸਿਆ ਕਿ 14 ਅਕਤੂਬਰ ਨੂੰ ਦਿਨ ਤੇ ਰਾਤ ਦੇ ਧਾਰਮਿਕ ਦੀਵਾਨ ਸਜਾਏ ਜਾਣਗੇ। 15 ਅਕਤੂਬਰ ਨੂੰ ਸ੍ਰੀ ਆਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਪੰਡਾਲ ਸਜਾਏ ਜਾਣਗੇ, ਜਿਸ ’ਚ ਕੀਰਤਨੀ ਜਥੇ ਤੋਂ ਇਲਾਵਾ ਨਾਮਵਰ ਕਲਾਕਾਰ ਆਪਣਾ ਪ੍ਰੋਗਰਾਮ ਪੇਸ਼ ਕਰਨਗੇ। ਇਸ ਮੌਕੇ ਪ੍ਰਧਾਨ ਸੰਤੋਖ ਸਿੰਘ, ਗਿਆਨ ਸਿੰਘ, ਸੋਹਣ ਸਿੰਘ, ਸੰਦੀਪ ਸਿੰਘ, ਬਿਕਰਮਜੀਤ ਸਿੰਘ ਗਿੱਲ ਪ੍ਰਧਾਨ ਸਹਿਕਾਰੀ ਸਭਾ, ਹਰਮਨਪ੍ਰੀਤ ਸਿੰਘ ਮਨੀ, ਸਰਪੰਚ ਜਸਵਿੰਦਰ ਕੌਰ ਲਾਲੋ ਮਜਾਰਾ, ਕਸ਼ਮੀਰ ਸਿੰਘ ਪੱਪੂ ਲਾਲੋ ਮਜਾਰਾ, ਨੰਬਰਦਾਰ ਪਰਮਜੀਤ ਪੰਮੀ, ਹਰਪਾਲ ਸਿੰਘ ਲਾਲੋ ਮਜਾਰਾ, ਗੁਰਦਿਆਲ ਸਿੰਘ, ਸਤਨਾਮ ਸਿੰਘ ਨੰਬਰਦਾਰ, ਬਾਬਾ ਇੰਦਰ ਸਿੰਘ, ਹਰਮੇਸ਼ ਕੁਮਾਰ ਬੰਗੜ, ਓਂਕਾਰ ਸਿੰਘ ਕੰਗ, ਅਮਰਜੀਤ ਸਿੰਘ, ਰਮੇਸ਼ ਸ਼ਰਮਾ, ਹਰਪਾਲ ਸਿੰਘ ਹੇੜੀਆਂ, ਸੰਤ ਸੇਵਾ ਸਿੰਘ ਨਵਾਂਸ਼ਹਿਰ, ਸਿੰਦਰਪਾਲ, ਮਹਿੰਦਰ ਰਾਮ, ਰਵੀ, ਨਾਥੂ ਰਾਮ, ਸਤਨਾਮ ਸਿੰਘ, ਬਲਰਾਜ ਸਿੰਘ, ਸੰਦੀਪ ਸਿੰਘ, ਬਲਜੀਤ ਸਿੰਘ, ਹਰਦੀਪ ਸਿੰਘ, ਜਸਪਾਲ ਸਿੰਘ ਪਾਲੀ, ਕਸ਼ਮੀਰ ਸਿੰਘ, ਵਿਜੈ ਕੁਮਾਰ, ਹੈੱਡ ਗ੍ਰੰਥੀ ਗੋਪਾਲ ਸਿੰਘ, ਦੇਵੀ ਦਿਆਲ, ਸੋਨੂੰ, ਹਰਭਜਨ ਰਾਮ, ਲਖਵੀਰ ਸਿੰਘ, ਹਰਬੰਸ ਸਿੰਘ ਖਾਲਸਾ ਮਹਿਮੂਦਪੁਰ, ਸਟੀਫਨ ਸਿੰਘ ਪੰਚ, ਸਤਪਾਲ ਸਿੰਘ ਫੌਜੀ, ਰਘਵੀਰ ਸਿੰਘ, ਵਰਿੰਦਰ ਸਿੰਘ ਪੰਚ, ਜਸਵੰਤ ਸਿੰਘ, ਨਛੱਤਰ ਸਿੰਘ, ਹਰਦੀਪ ਸਿੰਘ ਗਿੱਲ, ਬਲਦੇਵ ਰਾਜ, ਗਗਨਪ੍ਰੀਤ ਸਿੰਘ ਗਿੱਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੋਮਗਾਰਡ ਬਲਵਿੰਦਰ ਸਿੰਘ ਬਿੱਟੂ ਦਾ ਹੋਇਆ ਸਸਕਾਰ ਅਗਲੀ ਖ਼ਬਰ ਡਾ. ਉਜਾਗਰ ਸਿੰਘ ਸੂਰੀ ਦੀ ਪਹਿਲੀ ਬਰਸੀ ਮੌਕੇ ਅੱਖਾਂ ਤੇ ਖੂਨਦਾਨ ਕੈਂਪ 18 ਨੂੰ
Ad Position 24