ਨਸ਼ੇ ਪੂਰੇ ਪਰਿਵਾਰ ਨੂੰ ਤਬਾਹ ਕਰ ਦਿੰਦੇ ਹਨ-ਨੰਬਰਦਾਰ ਮਨਦੀਪ ਸਿੰਘ
ਬਹਿਰਾਮ, 13 ਅਕਤੂਬਰ (ਸਰਬਜੀਤ ਸਿੰਘ ਰਾਣਾ)-ਜੋ ਵਿਅਕਤੀ ਨਸ਼ਿਆਂ ਦੀ ਦਲ-ਦਲ ਵਿਚ ਫਸ ਜਾਂਦੇ ਹਨ ਉਸ ਨਾਲ ਉਹ ਆਪਣੀ ਜ਼ਿੰਦਗੀ ਹੀ ਖਰਾਬ ਨਹੀਂ ਕਰਦੇ ਸਗੋਂ ਪੂਰੇ ਪਰਿਵਾਰ ਨੂੰ ਬਰਬਾਦ ਕਰ ਦਿੰਦੇ ਹਨ। ਇਹ ਪ੍ਰਗਟਾਵਾ ਨੰਬਰਦਾਰ ਮਨਦੀਪ ਸਿੰਘ ਸਿੱਧੂ ਨੇ ਇਥੇ ਗੱਲਬਾਤ ਕਰਦਿਆਂ ਕੀਤਾ।
ਬਹਿਰਾਮ, 13 ਅਕਤੂਬਰ (ਸਰਬਜੀਤ ਸਿੰਘ ਰਾਣਾ)-ਜੋ ਵਿਅਕਤੀ ਨਸ਼ਿਆਂ ਦੀ ਦਲ-ਦਲ ਵਿਚ ਫਸ ਜਾਂਦੇ ਹਨ ਉਸ ਨਾਲ ਉਹ ਆਪਣੀ ਜ਼ਿੰਦਗੀ ਹੀ ਖਰਾਬ ਨਹੀਂ ਕਰਦੇ ਸਗੋਂ ਪੂਰੇ ਪਰਿਵਾਰ ਨੂੰ ਬਰਬਾਦ ਕਰ ਦਿੰਦੇ ਹਨ। ਇਹ ਪ੍ਰਗਟਾਵਾ ਨੰਬਰਦਾਰ ਮਨਦੀਪ ਸਿੰਘ ਸਿੱਧੂ ਨੇ ਇਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ’ਚ ਫਸਿਆ ਵਿਅਕਤੀ ਆਪਣੇ ਸਰੀਰ ਦਾ ਹੀ ਨਹੀਂ ਦਿਮਾਗ ਦਾ ਵੀ ਨਾਸ਼ ਕਰ ਲੈਂਦਾ ਹੈ, ਜਿਸ ਦਾ ਖਮਿਆਜ਼ਾ ਪੂਰੇ ਪਰਿਵਾਰ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੇਡਾਂ ਨਾਲ ਜੁੜ ਕੇ ਜਿੱਥੇ ਆਪਣੇ ਸਰੀਰ ਅਤੇ ਦਿਮਾਗ ਨੂੰ ਨਰੋਆ ਤੇ ਤੰਦਰੁਸਤ ਰੱਖ ਸਕਦੇ ਹਨ ਉਥੇ ਹੀ ਉਹ ਆਪਣੇ ਮਾਤਾ-ਪਿਤਾ ਦਾ ਵੀ ਸਹਾਰਾ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਨਸ਼ਿਆਂ ਵਰਗੀ ਬੁਰਾਈ ’ਤੇ ਕਾਬੂ ਪਾ ਸਕਦੀ ਹੈ, ਜਿਸ ਨਾਲ ਪੰਜਾਬ ਦੀ ਨੌਜਵਾਨੀ ਨੂੰ ਬਰਬਾਦ ਹੋਣ ਤੋਂ ਬਚਾ ਸਕਦੀ ਹੈ। ਇਸ ਮੌਕੇ ਅਮਰਜੀਤ ਸਿੰਘ ਕਲਸੀ, ਲਖਵਿੰਦਰ ਸਿੰਘ ਸਿੱਧੂ, ਰਮੇਸ਼ ਕੁਮਾਰ ਆਦਿ ਹਾਜ਼ਰ ਸਨ।