14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਵਿਧਾਇਕ ਬੰਗਾ ਡਾ. ਸੁੱਖੀ ਨੂੰ ਸੌਂਪਿਆ ਮੰਗ ਪੱਤਰ

ਬੰਗਾ, 13 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਬੰਗਾ ਬਲਾਕ ਦੀ ਟੀਮ ਵਲੋਂ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਸੰਬੰਧੀ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ ਨੂੰ ਮੰਗ ਪੱਤਰ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 14-10-2026
ਬੰਗਾ, 13 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਬੰਗਾ ਬਲਾਕ ਦੀ ਟੀਮ ਵਲੋਂ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਸੰਬੰਧੀ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂੰ ਕਰਵਾਉਂਦਿਆਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਪੂਰਾ ਕੀਤਾ ਜਾਵੇ। ਯੂਨੀਅਨ ਵਲੋਂ ਸੌਂਪੇ ਗਏ ਮੰਗ-ਪੱਤਰ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਗੁਜਾਰੇ ਯੋਗ ਮਾਣ-ਭੱਤਾ, ਨਵੀਂ ਸਿੱਖਿਆ ਨੀਤੀ 2020 ਅਨੁਸਾਰ ਆਂਗਣਵਾੜੀ ਕੇਂਦਰਾਂ ਦੇ ਕੰਮਾਂ ਨੂੰ ਯੋਗ ਮਾਨਤਾ, ਵਰਕਰਾਂ ਨੂੰ ਪ੍ਰੀ-ਪ੍ਰਾਇਮਰੀ ਸਿੱਖਿਆ ਨਾਲ ਸਬੰਧਤ ਕੰਮਾਂ ਲਈ ਉਚਿਤ ਸਹੂਲਤਾਂ ਅਤੇ ਮਾਣ-ਸਤਿਕਾਰ ਦੇਣ ਵਰਗੀਆਂ ਮੰਗਾਂ ਉਠਾਈਆਂ ਗਈਆਂ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪੈਨਸ਼ਨ ਤੇ ਸਮਾਜਿਕ ਸੁਰੱਖਿਆ ਦੀ ਸਹੂਲਤ ਦੇਣ, ਮਾਣ-ਭੱਤੇ ਵਿਚ ਵਾਧਾ ਕਰਨ, ਖਾਲੀ ਅਸਾਮੀਆਂ ਭਰਨ, ਕੰਮ ਦੇ ਬੋਝ ਅਨੁਸਾਰ ਉਚਿਤ ਪ੍ਰਬੰਧ ਕਰਨ ਤੇ ਵਿਭਾਗੀ ਕੰਮਾਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ ਗਈ। ਯੂਨੀਅਨ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਬੱਚਿਆਂ ਦੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਇਸ ਲਈ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਬਲਾਕ ਪ੍ਰਧਾਨ ਜਸਵੀਰ ਕੌਰ, ਬਲਾਕ ਸਕੱਤਰ ਸੋਮਾ ਦੇਵੀ ਅਤੇ ਬਲਾਕ ਕੈਸ਼ੀਅਰ ਰਜਨੀ ਕਾਲੀਆ ਸਮੇਤ ਬੰਗਾ ਬਲਾਕ ਦੇ ਹੋਰ ਆਗੂ ਤੇ ਸਮੂਹ ਮੈਂਬਰ ਹਾਜ਼ਰ ਸਨ। ਯੂਨੀਅਨ ਆਗੂਆਂ ਨੇ ਸਰਕਾਰ ਤੇ ਸੰਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਮੰਗ ਪੱਤਰ ਵਿਚ ਦਰਜ ਸਾਰੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਉਨ੍ਹਾਂ ਨੂੰ ਜਲਦ ਲਾਗੂ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮਕਸੂਦਪੁਰ- ਸੂੰਢ ਦੀ ਦਾਣਾ ਮੰਡੀ ’ਚ ਖਰੀਦ ਦਾ ਕੰਮ ਜ਼ੋਰਾਂ ’ਤੇ-ਜਗਜੀਤ ਸਿੰਘ ਬਲਾਕੀਪੁਰ ਅਗਲੀ ਖ਼ਬਰ ਗਾਇਕ ਮਹੇਸ਼ ਸਾਜਨ ਵਲੋਂ ਪਿੰਡ ਸਲੋਹ ਵਿਖੇ ਗੁਣਗਾਨ
Ad Position 24