14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਈ ਸੰਗਤ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ’ਚ ਲਿਆ ਭਾਗ

ਬੰਗਾ, 13 ਅਕਤੂਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਵਲੋਂ ਧਰਮ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਮੰਜੀ ਸਾਹਿਬ ਦੀਵਾਨ ਹਾਲ ਵਿਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਪੇਂਟਿੰਗ, ਲਿਖਤੀ ਪ੍ਰੀਖਿਆ ਤੇ ਹੋਰ ਮੁਕਾਬਲਿਆਂ ਰਾਹੀਂ ਆਪਣੀ ਕਲਾ, ਪ੍ਰਤਿਭਾ ਅਤੇ ਗਿਆਨ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 14-10-2026
ਬੰਗਾ, 13 ਅਕਤੂਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਵਲੋਂ ਧਰਮ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਮੰਜੀ ਸਾਹਿਬ ਦੀਵਾਨ ਹਾਲ ਵਿਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਪੇਂਟਿੰਗ, ਲਿਖਤੀ ਪ੍ਰੀਖਿਆ ਤੇ ਹੋਰ ਮੁਕਾਬਲਿਆਂ ਰਾਹੀਂ ਆਪਣੀ ਕਲਾ, ਪ੍ਰਤਿਭਾ ਅਤੇ ਗਿਆਨ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਤੇ ਗੁਰੂ ਸਾਹਿਬਾਨ ਦੇ ਜੀਵਨ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰ ਸਿਰਜਣਾਤਮਕਤਾ ਅਤੇ ਧਾਰਮਿਕ ਚੇਤਨਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਦਾ ਜੀਵਨ ਸਾਨੂੰ ਨਿਮਰਤਾ, ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੇਂਟਿੰਗ ਅਤੇ ਲਿਖਤੀ ਪ੍ਰੀਖਿਆ ਵਰਗੇ ਮੁਕਾਬਲਿਆਂ ਰਾਹੀਂ ਵਿਦਿਆਰਥੀ ਆਪਣੀ ਕਲਾ ਅਤੇ ਗਿਆਨ ਦਾ ਪ੍ਰਗਟਾਵਾ ਕਰਨ ਦੇ ਨਾਲ-ਨਾਲ ਆਪਣੇ ਧਾਰਮਿਕ ਵਿਰਸੇ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸੇਵਾ ਸੁਸਾਇਟੀ ਬੰਗਾ ਨੇ ਪਿੰਡ ਚੱਕ ਕਲਾਲ ਵਿਖੇ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਬਹੁ ਗਿਣਤੀ ਸਾਥੀ ਕਾਂਗਰਸ ਪਾਰਟੀ ’ਚ ਸ਼ਾਮਿਲ
Ad Position 24