ਐਡਵੋਕੇਟ ਸੰਜੀਵ ਚੌਧਰੀ ਚੇਚੀ ਵਲੋਂ ਮੁਫ਼ਤ ਆਈ.ਏ.ਐਸ./ਪੀ.ਸੀ.ਐਸ. ਕੋਚਿੰਗ ਦੀ ਸ਼ੁਰੂਆਤ
ਕਾਠਗੜ੍ਹ, 13 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਐਡਵੋਕੇਟ ਸੰਜੀਵ ਚੌਧਰੀ ਚੇਚੀ ਵਲੋਂ ਬਲਾਚੌਰ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਇਕ ਇਤਿਹਾਸਕ ਪਹਿਲ ਕੀਤੀ ਗਈ ਹੈ। ਉਨ੍ਹਾਂ ਵਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਨੂੰ ਵੱਡੇ ਅਫਸਰ ਬਣਦੇ ਵੇਖਣ ਦੇ ਮਕਸਦ ਨਾਲ ਸੂਬਾ ਸਿਵਲ ਸਰਵਿਸਿਜ਼ ਪ੍ਰੀਖਿਆਵਾਂ ਪੀ.
ਕਾਠਗੜ੍ਹ, 13 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਐਡਵੋਕੇਟ ਸੰਜੀਵ ਚੌਧਰੀ ਚੇਚੀ ਵਲੋਂ ਬਲਾਚੌਰ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਇਕ ਇਤਿਹਾਸਕ ਪਹਿਲ ਕੀਤੀ ਗਈ ਹੈ। ਉਨ੍ਹਾਂ ਵਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਨੂੰ ਵੱਡੇ ਅਫਸਰ ਬਣਦੇ ਵੇਖਣ ਦੇ ਮਕਸਦ ਨਾਲ ਸੂਬਾ ਸਿਵਲ ਸਰਵਿਸਿਜ਼ ਪ੍ਰੀਖਿਆਵਾਂ ਪੀ. ਸੀ. ਐਸ./ਐਚ. ਸੀ. ਐਸ./ਐਚ. ਪੀ. ਏ. ਐਸ. ਦੀ ਤਿਆਰੀ ਲਈ ਮੁਫ਼ਤ ਕੋਚਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਦੱਸਿਆ ਕਿ ਇਹ ਨਵੀਂ ਪਹਿਲ ਏ. ਈ. ਐਸ. ਕੋਚਿੰਗ ਦੇ ਸਹਿਯੋਗ ਨਾਲ ਨੌਜਵਾਨ ਸਸ਼ਕਤੀਕਰਨ ਪਹਿਲਕਦਮੀ ਤਹਿਤ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਨੌਜਵਾਨਾਂ ਨੂੰ ਸਿਵਲ ਸਰਵਿਸਿਜ਼ ਤੇ ਗਰੁੱਪ-ਏ ਪ੍ਰੀਖਿਆਵਾਂ ਲਈ ਸੰਪੂਰਨ ਮਾਰਗਦਰਸ਼ਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਸਰੀਰਕ ਤੇ ਆਨਲਾਈਨ ਕਲਾਸਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ । ਆਪਣੇ ਸੰਦੇਸ਼ ਵਿਚ ਸੰਜੀਵ ਚੌਧਰੀ ਚੇਚੀ ਨੇ ਕਿਹਾ ਕਿ ਬਲਾਚੌਰ ਦੇ ਨੌਜਵਾਨਾਂ ਵਿੱਚ ਬਹੁਤ ਪ੍ਰਤਿਭਾ ਹੈ, ਬਸ ਉਨ੍ਹਾਂ ਨੂੰ ਸਹੀ ਪਲੇਟਫਾਰਮ ਦੀ ਲੋੜ ਹੈ।