13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਿੰਡ ਦੋਨੇਵਾਲ ਕਲਾਂ ਵਿਖੇ ਛਿੰਝ ਮੇਲਾ ਤੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ ਛਿੰਝ ਮੇਲਾ ਅਤੇ ਕਬੱਡੀ ਕੱਪ ਕੱਲ੍ਹ

ਪੱਲੀ ਝਿੱਕੀ, 13 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਰੌਜ਼ਾ ਪੰਜ ਪੀਰ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਤੇ ਪ੍ਰਬੰਧਕ ਕਮੇਟੀ ਪਿੰਡ ਦੋਨੇਵਾਲ ਕਲਾਂ, ਸਮੂਹ ਨਗਰ ਨਿਵਾਸੀਆਂ ਅਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 14-10-2026
ਪੱਲੀ ਝਿੱਕੀ, 13 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਰੌਜ਼ਾ ਪੰਜ ਪੀਰ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਤੇ ਪ੍ਰਬੰਧਕ ਕਮੇਟੀ ਪਿੰਡ ਦੋਨੇਵਾਲ ਕਲਾਂ, ਸਮੂਹ ਨਗਰ ਨਿਵਾਸੀਆਂ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ ਤੇ ਕਬੱਡੀ ਕੱਪ 15 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਰੌਜ਼ਾ ਪੰਜ ਪੀਰ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਸਾਲਾਨਾ ਛਿੰਝ ਮੇਲੇ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਅਤੇ ਛਿੰਝ ਮੇਲੇ ਦੌਰਾਨ ਸੇਵਾਦਾਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ। ਬਾਬਾ ਰਘੁਭਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਬੰਗਾ-ਗੜ੍ਹਸ਼ੰਕਰ ਰੋਡ ਦੇ ਨਜਦੀਕ ਛਿੰਝ ਮੇਲਾ ਤੇ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। 15 ਅਕਤੂਬਰ ਨੂੰ ਛਿੰਝ ਮੇਲੇ ਦੇ ਅਖਾੜੇ ਵਿਚ ਮੰਨੇ ਪ੍ਰਮੰਨੇ ਪਹਿਲਵਾਨ ਅੰਕਿਤ ਰੌਣੀ ਅਤੇ ਮੇਜਰ ਡੇਰਾ ਬਾਬਾ ਨਾਨਕ, ਪਹਿਲਵਾਨ ਬਾਜ਼ ਰੌਣੀ ਅਤੇ ਲਾਲੀ ਫਗਵਾੜਾ ਚੋਟੀ ਦੇ ਪਹਿਲਵਾਨਾਂ ਵਲੋਂ ਕੁਸ਼ਤੀਆਂ ਦੇ ਜੌਹਰ ਦਿਖਾਏ ਜਾਣਗੇ। ਬਾਬਾ ਬਿੱਟੂ ਨੇ ਦੱਸਿਆ ਕਿ ਸੱਦੇ ਹੋਏ ਆਖੜਿਆਂ ਦੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ ਤੇ ਸਾਰੀਆਂ ਕੁਸ਼ਤੀਆਂ ਆਰ ਪਾਰ ਦੀਆਂ ਹੋਣਗੀਆਂ। ਇਸ ਮੌਕੇ ਕਬੱਡੀ ਕੱਪ ਵਿਚ ਕਲੱਬਾਂ ਦੀਆਂ ਟੀਮਾਂ ਦੇ ਖਿਡਾਰੀਆਂ ਵਿਚਕਾਰ ਫਸਵੇਂ ਮੁਕਾਬਲੇ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਭਾਰਤ ਹਸਪਤਾਲ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਦੀ ਅਚਨਚੇਤ ਜਾਂਚ ਅਗਲੀ ਖ਼ਬਰ ਸਾਰੇ ਨਿੱਜੀ ਹਸਪਤਾਲਾਂ ’ਚ ਮਰੀਜ਼ਾਂ ਦੀ ਆਭਾ ਆਈ. ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ-ਸਿਵਲ ਸਰਜਨ
Ad Position 24