13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਿਵਲ ਸਰਜਨ ਵਲੋਂ ਭਾਰਤ ਹਸਪਤਾਲ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਦੀ ਅਚਨਚੇਤ ਜਾਂਚ

ਨਵਾਂਸ਼ਹਿਰ, 13 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਤੇ ਨਸ਼ਾ ਮੁਕਤੀ ਕੇਂਦਰਾਂ ਵਿਚ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਅਮਨ ਸੂਦ ਵਲੋਂ ਭਾਰਤ ਹਸਪਤਾਲ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਦੀ ਅਚਨਚੇਤ ਜਾਂਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 14-10-2026
ਨਵਾਂਸ਼ਹਿਰ, 13 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਤੇ ਨਸ਼ਾ ਮੁਕਤੀ ਕੇਂਦਰਾਂ ਵਿਚ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਅਮਨ ਸੂਦ ਵਲੋਂ ਭਾਰਤ ਹਸਪਤਾਲ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਤੇ ਮੈਡੀਕਲ ਅਫ਼ਸਰ (ਮਨੋਰੋਗ) ਡਾ. ਸੰਦੀਪ ਬਾਂਗੜ ਵੀ ਮੌਜੂਦ ਸਨ। ਜਾਂਚ ਦੌਰਾਨ ਸਿਵਲ ਸਰਜਨ ਡਾ. ਅਮਨ ਸੂਦ ਨੇ ਕੇਂਦਰ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਇਲਾਜ ਪ੍ਰਬੰਧਾਂ, ਸਫ਼ਾਈ ਤੇ ਹੋਰ ਜ਼ਰੂਰੀ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨਸ਼ਾ ਮੁਕਤੀ ਇਲਾਜ ਦੌਰਾਨ ਮਰੀਜ਼ਾਂ ਦੀ ਸੁਰੱਖਿਆ, ਨਿਯਮਾਂ ਦੀ ਪਾਲਣਾ ਤੇ ਇਲਾਜ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਮਹੱਤਤਾ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ੇ ਦੀ ਲਤ ਇਕ ਅਜਿਹੀ ਸਮੱਸਿਆ ਹੈ, ਜਿਸ ਦੇ ਇਲਾਜ ਲਈ ਡਾਕਟਰੀ ਸਹਾਇਤਾ ਦੇ ਨਾਲ-ਨਾਲ ਮਾਨਸਿਕ ਸਿਹਤ ਸਹਿਯੋਗ ਤੇ ਪਰਿਵਾਰਕ ਸਹਿਯੋਗ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ। ਨਸ਼ੇ ਦੀ ਸਮੱਸਿਆ ਤੋਂ ਪੀੜਤ ਵਿਅਕਤੀਆਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਇਲਾਜ ਲਈ ਪ੍ਰੇਰਿਤ ਕਰਨਾ ਤੇ ਉਨ੍ਹਾਂ ਪ੍ਰਤੀ ਸੰਵੇਦਨਸ਼ੀਲ ਰਵੱਈਆ ਅਪਣਾਉਣਾ ਸਮੇਂ ਦੀ ਲੋੜ ਹੈ। ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਿਹਤ ਵਿਭਾਗ, ਪਰਿਵਾਰਾਂ ਅਤੇ ਸਮਾਜ ਦੇ ਸਾਂਝੇ ਯਤਨ ਬਹੁਤ ਮਹੱਤਵਪੂਰਨ ਹਨ।
Ad Position 22
No active advertisement
ਪਿਛਲੀ ਖ਼ਬਰ ਚੌਧਰੀ ਵਿਦਿਆ ਸਾਗਰ ਦਾ ਪਿੰਡ ਚਾਹਲਾ ਵਿਖੇ ਹੋਇਆ ਸਸਕਾਰ ਅਗਲੀ ਖ਼ਬਰ ਪਿੰਡ ਦੋਨੇਵਾਲ ਕਲਾਂ ਵਿਖੇ ਛਿੰਝ ਮੇਲਾ ਤੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ ਛਿੰਝ ਮੇਲਾ ਅਤੇ ਕਬੱਡੀ ਕੱਪ ਕੱਲ੍ਹ
Ad Position 24