14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ’ਚ ਲੈ ਕੇ ਆਉਣ ਕਿਸਾਨ -ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 14 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਫ਼ਸਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Ad Position 21
No active advertisement
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ 15-10-2026
ਨਵਾਂਸ਼ਹਿਰ, 14 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਫ਼ਸਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਸਬੰਧਤ ਅਧਿਕਾਰੀਆਂ ਨੂੰ ਨਿਯਮਿਤ ਤੌਰ ’ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖੁੱਲ੍ਹੇ ਵਿੱਚ ਪਏ ਝੋਨੇ ਦੇ ਢੇਰਾਂ ਅਤੇ ਬੋਰੀਆਂ ਵਿੱਚ ਭਰੇ ਝੋਨੇ ਨੂੰ ਤਰਪਾਲਾਂ ਨਾਲ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ, ਤਾਂ ਜੋ ਮੀਂਹ ਕਾਰਨ ਫ਼ਸਲ ਨੂੰ ਨੁਕਸਾਨ ਨਾ ਪੁੱਜੇ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ, ਤਾਂ ਜੋ ਨਮੀ ਕਾਰਨ ਖਰੀਦ ਵਿੱਚ ਦੇਰੀ ਜਾਂ ਕਿਸੇ ਹੋਰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਸਬੰਧੀ ਜਾਰੀ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੰਬਾਈਨ ਮਸ਼ੀਨਾਂ ’ਤੇ ਸੁਪਰ ਐਸ.ਐਮ.ਐਸ ਚਾਲੂ ਹਾਲਤ ਵਿੱਚ ਰੱਖਣਾ ਲਾਜ਼ਮੀ ਹੈ। ਸੁਪਰ ਐਸ.ਐਮ.ਐਸ. ਤੋਂ ਬਿਨਾਂ ਕੰਬਾਈਨ ਮਸ਼ੀਨ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਹਦੂਦ ਵਿੱਚ 15 ਨਵੰਬਰ 2026 ਤੱਕ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਵੀ ਰੋਕ ਰਹੇਗੀ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕਟਾਈ ਕਰਨ ਅਤੇ ਘੱਟ ਪੱਕੇ ਜਾਂ ਵੱਧ ਨਮੀ ਵਾਲੇ ਝੋਨੇ ਦੀ ਕਟਾਈ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਦੌਰਾਨ ਪਰੇਸ਼ਾਨੀ ਹੋ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਖਰੀਦ ਪ੍ਰਬੰਧ, ਝੋਨੇ ਦੀ ਸੁਰੱਖਿਆ ਅਤੇ ਕੰਬਾਈਨ ਮਸ਼ੀਨਾਂ ਦੇ ਸੰਚਾਲਨ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਕਰਨ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਬੰਦ ਦੇ ਸੱਦੇ ਨੂੰ ਬਲਾਚੌਰ ਇਲਾਕਾ ਨਿਵਾਸੀ ਸਹਿਯੋਗ ਕਰਨ -ਹਰਨੇਕ ਸਿੰਘ ਫ਼ੌਜੀ ਅਗਲੀ ਖ਼ਬਰ ਸਿਹਤ ਮੰਤਰੀ ਨੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
Ad Position 24