ਗਰਚਾ ਦੇ ਸੱਦੇ ’ਤੇ ਕੰਗ ਵੱਲੋਂ ਸਮਾਰਟ ਸਕੂਲ ਸੱਲ੍ਹ ਕਲਾਂ ਦਾ ਦੌਰਾ
ਬੰਗਾ, 14 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਲ੍ਹ ਕਲਾਂ ਵਿਖੇ ਉਸ ਸਮੇਂ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ ਜਦੋਂ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਦੇ ਭਰਾ ਸੰਦੀਪ ਸਿੰਘ ਕੰਗ ਰੋਟਰੀ ਕਲੱਬ ਬੰਗਾ ਗ੍ਰੀਨ ਦੇ ਪ੍ਰਧਾਨ ਸ਼ਮਿੰਦਰ ਸਿੰਘ ਗਰਚਾ ਦੇ ਨਿੱਘੇ ਸੱਦੇ ’ ਤੇ ਸਕੂਲ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵੱਲੋਂ ਸਕੂਲ ਦੇ ਵਿਕਾਸ ਕਾਰਜਾਂ ਲਈ ਦਿੱਤੀ ਗਈ ਪੰਜ ਲੱਖ ਰੁਪਏ ਦੀ ਗਰਾਂਟ ਨਾਲ ਕਰਵਾਏ ਜਾ ਰਹੇ ਕੰਮਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਬੰਗਾ, 14 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਲ੍ਹ ਕਲਾਂ ਵਿਖੇ ਉਸ ਸਮੇਂ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ ਜਦੋਂ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਦੇ ਭਰਾ ਸੰਦੀਪ ਸਿੰਘ ਕੰਗ ਰੋਟਰੀ ਕਲੱਬ ਬੰਗਾ ਗ੍ਰੀਨ ਦੇ ਪ੍ਰਧਾਨ ਸ਼ਮਿੰਦਰ ਸਿੰਘ ਗਰਚਾ ਦੇ ਨਿੱਘੇ ਸੱਦੇ ’ ਤੇ ਸਕੂਲ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵੱਲੋਂ ਸਕੂਲ ਦੇ ਵਿਕਾਸ ਕਾਰਜਾਂ ਲਈ ਦਿੱਤੀ ਗਈ ਪੰਜ ਲੱਖ ਰੁਪਏ ਦੀ ਗਰਾਂਟ ਨਾਲ ਕਰਵਾਏ ਜਾ ਰਹੇ ਕੰਮਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਅਤੇ ਸਕੂਲ ਦੇ ਸਮੂਹ ਸਟਾਫ਼ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸਕੂਲ ਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸ਼ਮਿੰਦਰ ਸਿੰਘ ਗਰਚਾ ਨੇ ਕਿਹਾ ਕਿ ਮਾਲਵਿੰਦਰ ਸਿੰਘ ਕੰਗ ਵੱਲੋਂ ਸਕੂਲ ਦੇ ਵਿਕਾਸ ਲਈ ਪੰਜ ਲੱਖ ਰੁਪਏ ਦੀ ਗਰਾਂਟ ਦੇਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਸਕੂਲ ਵਿੱਚ ਲੋੜੀਂਦੀਆਂ ਸਹੂਲਤਾਂ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਮਾਲਵਿੰਦਰ ਸਿੰਘ ਕੰਗ ਵੱਲੋਂ ਗਰਾਂਟ ਦੇਣ ਅਤੇ ਸੰਦੀਪ ਸਿੰਘ ਕੰਗ ਵੱਲੋਂ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਉਣ ਲਈ ਸਹਿਯੋਗ ਦਾ ਭਰੋਸਾ ਦੇਣ ਦੀ ਸ਼ਲਾਘਾ ਕਰਦਿਆਂ ਸਮੁੱਚੀ ਗ੍ਰਾਮ ਪੰਚਾਇਤ ਅਤੇ ਸਕੂਲ ਸਟਾਫ਼ ਦਾ ਧੰਨਵਾਦ ਪ੍ਰਗਟ ਕੀਤਾ।