14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਮਜੀਤ ਸਿੰਘ ਪੰਮਾ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ’ਚ ਨਿੰਦਾ

ਬੰਗਾ, 14 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼੍ਰੋਮਣੀ ਯੂਥ ਅਕਾਲੀ ਦਲ ਬਾਦਲ ਬੰਗਾ ਦੇ ਆਗੂ ਪਰਮਜੀਤ ਸਿੰਘ ਪੰਮਾ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੀ ਰੋਕਥਾਮ ਦੇ ਮੁੱਦੇ ‘ਤੇ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ। ਉਂਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਅਤੇ ਅਪਰਾਧਿਕ ਘਟਨਾਵਾਂ ਵੱਧ ਗਈਆਂ ਹਨ, ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ।

Ad Position 21
No active advertisement
ਅਜੀਤ ਡੈਸਕ 15-10-2026
ਬੰਗਾ, 14 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼੍ਰੋਮਣੀ ਯੂਥ ਅਕਾਲੀ ਦਲ ਬਾਦਲ ਬੰਗਾ ਦੇ ਆਗੂ ਪਰਮਜੀਤ ਸਿੰਘ ਪੰਮਾ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੀ ਰੋਕਥਾਮ ਦੇ ਮੁੱਦੇ ‘ਤੇ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ। ਉਂਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਅਤੇ ਅਪਰਾਧਿਕ ਘਟਨਾਵਾਂ ਵੱਧ ਗਈਆਂ ਹਨ, ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਨੇ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਆਮ ਲੋਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪੰਮਾ ਨੇ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੇ ਦਾਅਵਿਆਂ ਦਾ ਕੀ ਅਰਥ ਰਹਿ ਜਾਂਦਾ ਹੈ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਅਜਿਹੇ ਅਪਰਾਧਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਾ ਜਾਵੇ। ਪੰਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨਾਂ ਅਤੇ ਪ੍ਰਚਾਰ ਦੀ ਨਹੀਂ ਸਗੋਂ ਠੋਸ ਕਾਰਵਾਈ ਦੀ ਲੋੜ ਹੈ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਜਾਨ-ਮਾਲ ਦੀ ਰਾਖੀ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਕੇ.ਸੀ. ਔਸ਼ਧੀ ਵਾਟਿਕਾ ਦੀ ਸ਼ੁਰੂਆਤ ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਸਾਹਿਬਾ ਵਿਖੇ ਕਰਵਾਇਆ ਮੈਂਟਰਸ਼ਿਪ ਗੈਸਟ ਲੈਕਚਰ
Ad Position 24