ਸਰਪੰਚਾਂ-ਪੰਚਾਂ ਨੂੰ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕ ਕਰਨ ਲਈ ਲਗਾਇਆ ਗਿਆ ਕੈਂਪ
ਔੜ, 14 ਅਕਤੂਬਰ (ਗੁਰਨਾਮ ਸਿੰਘ ਸੈਣੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਸੀ. ਆਰ.
ਔੜ, 14 ਅਕਤੂਬਰ (ਗੁਰਨਾਮ ਸਿੰਘ ਸੈਣੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਸੀ.ਆਰ.ਐਮ ਸਕੀਮ ਤਹਿਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਬਲਾਕ ਔੜ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਖੇਤੀਬਾੜੀ ਦਫਤਰ ਔੜ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਵਿਸਥਾਰ ਅਫਸਰ ਮੈਡਮ ਅੰਜੂ ਸਾਗਰ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਖੇਤਾਂ ਵਿੱਚ ਹੀ ਸੁਚੱਜੇ ਪ੍ਰਬੰਧਨ ਲਈ ਪੂਸਾ ਡੀਕੰਪੋਜ਼ਰ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਸਬੰਧੀ ਸਰਪੰਚਾਂ ਅਤੇ ਪੰਚਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਅਨਾਊਂਸਮੈਂਟਾਂ ਕਰਵਾਉਣ, ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਸਹੂਲਤ ਬਾਰੇ ਜਾਣਕਾਰੀ ਮਿਲ ਸਕੇ ਅਤੇ ਉਹ ਇਸ ਦਾ ਲਾਭ ਉਠਾ ਸਕਣ। ਇਸ ਮੁਹਿੰਮ ਤਹਿਤ ਦੀਪਕ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਔੜ ਵੱਲੋਂ ਸਰਪੰਚਾਂ, ਪੰਚਾਂ ਅਤੇ ਕਿਸਾਨਾਂ ਨੂੰ ਇਸ ਮੌਕੇ ‘ਤੇ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਦੀ ਸੰਭਾਲ ਕਰਨ ਸਬੰਧੀ ਸਹੁੰ ਚੁੱਕਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਤੇ ਜਸਵਿੰਦਰ ਸਿੰਘ, ਲਖਵਿੰਦਰ ਸਿੰਘ ਦੋਵੇਂ ਏ.ਟੀ.ਐਮ, ਕੁਲਵੰਤ ਕੌਰ ਸਰਪੰਚ ਮਹਿਮੂਦਪੁਰ, ਮਨਜੀਤ ਸਿੰਘ ਸਰਪੰਚ ਚਾਹਲ ਖੁਰਦ, ਹਰਦੀਪ ਸਿੰਘ ਸਰਪੰਚ ਗੜਪਧਾਣਾ, ਫੁੱਲਾ ਰਾਮ ਬੱਜੋ, ਲਾਲ ਚੰਦ ਤਾਜਪੁਰ, ਹਿਤੇਸ਼ ਕੁਮਾਰ ਬੇਗੋਵਾਲ, ਸੰਜੀਵ ਕੁਮਾਰ ਸਾਹਲੋਂ, ਪਰਮਜੀਤ ਸੋਢੀਆ ਆਦਿ ਹਾਜ਼ਰ ਸਨ।