14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਭਾਜਪਾ ਵਲੋਂ ਪ੍ਰਦਰਸ਼ਨ

ਨਵਾਂਸ਼ਹਿਰ, 14 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)-ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਭਾਜਪਾ ਦੇ ਸੱਦੇ ’ਤੇ ਬੁੱਧਵਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪਾਰਟੀ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ।

Ad Position 21
No active advertisement
ਅਜੀਤ ਡੈਸਕ 15-10-2026
ਨਵਾਂਸ਼ਹਿਰ, 14 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)-ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਭਾਜਪਾ ਦੇ ਸੱਦੇ ’ਤੇ ਬੁੱਧਵਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪਾਰਟੀ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਭਾਜਪਾ ਨੇ ਇਸ ਕਤਲ ਕਾਂਡ ਦੀ ਨਿਰਪੱਖ ਜਾਂਚ ਸੀ.ਬੀ.ਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਭਾਜਪਾ ਨੇ ਮੰਗ ਪੱਤਰ ਵਿੱਚ ਕਿਹਾ ਕਿ ਸਰਦਾਰ ਪਰਵਿੰਦਰ ਸਿੰਘ ਲੰਬੇ ਸਮੇਂ ਤੋਂ ਮਾਨਸਾ ਵਿੱਚ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਉਠਾ ਰਹੇ ਸਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਵਿੱਚੋਂ ਬਚਾਉਣ ਲਈ ਲਗਾਤਾਰ ਮੁਹਿੰਮ ਚਲਾਈ। 13 ਅਕਤੂਬਰ ਨੂੰ ਉਨ੍ਹਾਂ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੇ ਕਤਲ ਨੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਭਾਜਪਾ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਜਾਂਚ ਤੁਰੰਤ ਸੀ.ਬੀ.ਆਈ ਨੂੰ ਸੌਂਪੀ ਜਾਵੇ। ਇਸ ਦੇ ਨਾਲ ਹੀ ਹਮਲਾਵਰ ਦੇ ਕਾਲ ਰਿਕਾਰਡ, ਵਟਸਐਪ ਚੈਟ, ਸੀ.ਸੀ.ਟੀ.ਵੀ ਫੁਟੇਜ ਅਤੇ ਫੇਸਬੁੱਕ ਲਾਈਵ ਸਟ੍ਰੀਮ ਸਮੇਤ ਸਾਰੇ ਡਿਜੀਟਲ ਸਬੂਤ ਸੁਰੱਖਿਅਤ ਰੱਖੇ ਜਾਣ। ਪਾਰਟੀ ਨੇ ਪੀੜਤ ਪਰਿਵਾਰ, ਖ਼ਾਸ ਕਰਕੇ ਨਾਬਾਲਗ ਬੱਚਿਆਂ ਨੂੰ ਤੁਰੰਤ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ, ਪੰਜਾਬ ਵਿੱਚ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਉਸ ਨੂੰ ਮਿਲ ਰਹੀ ਕਥਿਤ ਸਿਆਸੀ ਸਰਪ੍ਰਸਤੀ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਇਸ ਕਤਲ ਕਾਂਡ ਵਿੱਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਜਤਿੰਦਰ ਸਿੰਘ ਅਠਵਾਲ, ਐਡਵੋਕੇਟ ਵਿਸ਼ਾਲ ਸ਼ਰਮਾ, ਐਡਵੋਕੇਟ ਅਮਨ ਰਾਣਾ, ਡਿੰਪਲ ਭਾਰਦਵਾਜ, ਸੰਜੀਵ ਭਾਰਦਵਾਜ, ਮੁਨੀਸ਼ ਅਗਨੀਹੋਤਰੀ, ਨੰਦ ਕਿਸ਼ੋਰ, ਸੰਦੀਪ ਭਾਟੀਆ ਸੋਨੂੰ, ਅਜੇ ਕਟਾਰੀਆ, ਕਰਨ ਦੀਵਾਨ, ਨਮਰਤਾ ਖੰਨਾ, ਨਰਿੰਦਰ ਸੂਦਨ, ਜਸਵੰਤ ਸਿੰਘ ਕੰਗਣਾ, ਬਾਬਾ ਗੁਰਮੀਤ ਸਿੰਘ, ਚੇਤ ਰਾਮ, ਮਨੀਸ਼ ਮਸੀਹ, ਜਤਿੰਦਰ ਸੈਣੀ, ਰਵੀ ਰਾਣਾ, ਨਰੇਸ਼ ਰਾਵਲ, ਵਿਸ਼ਾਲ ਚੋਪੜਾ, ਟੀਕਮ ਚੌਧਰੀ, ਰਜਨੀ ਕੰਡਾ, ਡਾ. ਤਜਿੰਦਰ ਪਾਲ ਸਿੰਘ, ਕੁਲਵਿੰਦਰ ਸਿੰਘ, ਨਿਰਮਲ ਰਾਜਪੂਤ, ਰਾਮਾ ਨੰਦ ਭਨੋਟ, ਜੱਸੀ ਮਹਾਲੋਂ, ਸੁਖਵਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੰਬੇ ਸਮੇਂ ਤੋਂ ਘਰੇਲੂ ਰਸੋਈ ਗੈਸ ਦੇ ਨਵੇਂ ਕੁਨੈਕਸ਼ਨ ਨਾ ਮਿਲਣ ਕਾਰਨ ਲੋਕ ਹੋ ਰਹੇ ਖੱਜਲ-ਖੁਆਰ ਅਗਲੀ ਖ਼ਬਰ ਚਾਂਦਪੁਰ ਰੁੜਕੀ ਵਿਖੇ ਕਬੱਡੀ ਕੱਪ 16 ਤੇ 17 ਨੂੰ
Ad Position 24