14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਡਾ. ਸਤਵਿੰਦਰਪਾਲ ਸਿੰਘ ਬਿੱਟੂ ਵਲੋਂ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਔੜ, 14 ਅਕਤੂਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਬੰਗਾ ਦੇ ਇੰਚਾਰਜ ਡਾ. ਸਤਵਿੰਦਰਪਾਲ ਸਿੰਘ ਬਿੱਟੂ ਨੇ ਔੜ ਵਿਖੇ ਗੁਰਬਿੰਦਰ ਸਿੰਘ ਛੋਕਰ ਦੇ ਗ੍ਰਹਿ ਵਿਖੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਕਰਕੇ ਪਾਰਟੀ ਦੀਆਂ ਮੌਜੂਦਾ ਸਰਗਰਮੀਆਂ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 15-10-2026
ਔੜ, 14 ਅਕਤੂਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਬੰਗਾ ਦੇ ਇੰਚਾਰਜ ਡਾ. ਸਤਵਿੰਦਰਪਾਲ ਸਿੰਘ ਬਿੱਟੂ ਨੇ ਔੜ ਵਿਖੇ ਗੁਰਬਿੰਦਰ ਸਿੰਘ ਛੋਕਰ ਦੇ ਗ੍ਰਹਿ ਵਿਖੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਕਰਕੇ ਪਾਰਟੀ ਦੀਆਂ ਮੌਜੂਦਾ ਸਰਗਰਮੀਆਂ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੀਟਿੰਗ ਦਾ ਮੁੱਖ ਉਦੇਸ਼ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ, ਉਨ੍ਹਾਂ ਦੇ ਵਿਚਾਰਾਂ ਨੂੰ ਸੁਣਨਾ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਾਂਝੀ ਰਣਨੀਤੀ ਉਲੀਕਣਾ ਸੀ। ਮੀਟਿੰਗ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਪਿੰਡ ਪੱਧਰ ’ਤੇ ਸਰਗਰਮੀਆਂ ਨੂੰ ਤੇਜ਼ ਕਰਨ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਆਪਣੇ ਸੁਝਾਅ ਪੇਸ਼ ਕੀਤੇ ਅਤੇ ਭਵਿੱਖ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਆਪਸੀ ਤਾਲਮੇਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਡਾ. ਸਤਵਿੰਦਰਪਾਲ ਸਿੰਘ ਬਿੱਟੂ ਦੀ ਇਸ ਫੇਰੀ ਨੂੰ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਸੰਪਰਕ ਮਜ਼ਬੂਤ ਕਰਨ ਦੇ ਉਪਰਾਲੇ ਵਜੋਂ ਦੇਖਿਆ ਜਾ ਰਿਹਾ ਹੈ। ਮੀਟਿੰਗ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਆਪਸੀ ਏਕਤਾ, ਤਾਲਮੇਲ ਅਤੇ ਸਰਗਰਮ ਭੂਮਿਕਾ ਨੂੰ ਅਹਿਮ ਮੰਨਿਆ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਛੋਕਰ ਸਰਕਲ ਪ੍ਰਧਾਨ, ਸਤਨਾਮ ਸਿੰਘ ਰਾਵਲ, ਪ੍ਰੇਮ ਸਿੰਘ ਗੋਸਲ, ਕੇਸਰ ਸਿੰਘ ਪ੍ਰਧਾਨ, ਭੁਪਿੰਦਰ ਸਿੰਘ ਗਿੱਲ, ਮੋਹਣ ਸਿੰਘ ਮਾਹਲ, ਕੁਲਵਿੰਦਰ ਸਿੰਘ ਪਰਾਗਪੁਰ, ਹਰਨੇਕ ਸਿੰਘ ਮੱਲਾਂ, ਜਸਵੀਰ ਸਿੰਘ ਮਾਈ ਦਿੱਤਾ, ਰਵਿੰਦਰ ਸਿੰਘ ਜੱਸਾ ਔੜ, ਗੁਰਿੰਦਰ ਸਿੰਘ ਗੁੜੱਪੜ, ਪਰਮਜੀਤ ਸਿੰਘ, ਓਕਾਰ ਸਿੰਘ, ਸੋਹਣ ਸਿੰਘ ਗੜ੍ਹੀ, ਪਰਮਜੀਤ ਸਿੰਘ ਬੰਗਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵੀਂ ਕੇ.ਸੀ.ਸੀ. ਪਾਲਿਸੀ ਕਿਸਾਨਾਂ ਲਈ ਮੁਸ਼ਕਲਾਂ ਦਾ ਕਾਰਨ ਬਣੇਗੀ -ਜਾਡਲੀ ਯੂਨੀਅਨ ਵਲੋਂ ਕੇ.ਸੀ.ਸੀ.ਪਾਲਸੀ ਦਾ ਬਾਈਕਾਟ... ਅਗਲੀ ਖ਼ਬਰ ਭਾਰਤੀ ਮਾਣਕ ਬਿਊਰੋ ਨੇ ਲੰਗੜੋਆ ਸਕੂਲ ਦੇ ਬੱਚਿਆਂ ਨੂੰ ਕੀਤਾ ਜਾਗਰੂਕ
Ad Position 24