16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਰਾਹੋਂ ਬੱਸ ਅੱਡੇ ’ਤੇ ਲੱਗਾ ਧਰਨਾ, ਰਾਹੋਂ ਪੂਰਨ ਤੌਰ ’ਤੇ ਰਿਹਾ ਬੰਦ

ਰਾਹੋਂ, 15 ਅਕਤੂਬਰ (ਉਂਕਾਰ ਸਿੰਘ ਰਾਠੋਰ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਜੋਂ ਰਾਹੋਂ ਦੇ ਬੱਸ ਅੱਡਾ ਵਿਖੇ ਵਾਰਿਸ ਪੰਜਾਬ ਜਥੇਬੰਦੀ ਅਤੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਵਾਰਿਸ ਪੰਜਾਬ ਜਥੇਬੰਦੀ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਭਾਰਟਾ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਵਲੋਂ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਈ ਜਾ ਰਹੀ ਸੀ।

Ad Position 21
No active advertisement
ਅਜੀਤ ਡੈਸਕ 16-10-2026
ਰਾਹੋਂ, 15 ਅਕਤੂਬਰ (ਉਂਕਾਰ ਸਿੰਘ ਰਾਠੋਰ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਜੋਂ ਰਾਹੋਂ ਦੇ ਬੱਸ ਅੱਡਾ ਵਿਖੇ ਵਾਰਿਸ ਪੰਜਾਬ ਜਥੇਬੰਦੀ ਅਤੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਵਾਰਿਸ ਪੰਜਾਬ ਜਥੇਬੰਦੀ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਭਾਰਟਾ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਵਲੋਂ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਈ ਜਾ ਰਹੀ ਸੀ। ਪ੍ਰਭਜੋਤ ਸਿੰਘ ਭਾਰਟਾ ਨੇ ਕਿਹਾ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਝੋਟੇ ਨੂੰ ਮੈਡੀਕਲ ਸਟੋਰ ਦੇ ਇਕ ਵਿਅਕਤੀ ਵਲੋਂ ਕਥਿਤ ਤੌਰ ’ਤੇ ਬਾਜ਼ਾਰ ਵਿਚ ਸ਼ਰੇਆਮ ਗੋਲੀਆਂ ਮਾਰ ਦਿੱਤੀਆਂ ਗਈਆਂ। ਇਸ ਘਟਨਾ ਨੇ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪ੍ਰਭਜੋਤ ਸਿੰਘ ਭਾਰਟਾ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਮੁੱਦਾ ਬੇਹੱਦ ਗੰਭੀਰ ਹੈ ਅਤੇ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕ ਇਨਸਾਫ਼ ਦੀ ਉਮੀਦ ਕਿਵੇਂ ਕਰਨਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੰਘਰਸ਼ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਲੜਾਈ ਨੂੰ ਕਿਸੇ ਵੀ ਕੀਮਤ ’ਤੇ ਕਮਜ਼ੋਰ ਨਹੀਂ ਪੈਣ ਦਿੱਤਾ ਜਾਵੇਗਾ। ਉਨ੍ਹਾਂ ਸਰਕਾਰ ਵਲੋਂ ਕਥਿਤ ਤੌਰ ਤੇ ਉਨ੍ਹਾਂ ਨੂੰ ਘਰਾਂ ਵਿਚ ਨਜ਼ਰਬੰਦ ਕੀਤੇ ਜਾਣ ’ਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਪਾਬੰਦੀਆਂ ਤੇ ਦਬਾਅ ਤੋਂ ਡਰਨ ਵਾਲੇ ਨਹੀਂ ਹਨ। ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਵੀ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਧਰਨੇ ਦੌਰਾਨ ਹਾਜ਼ਰ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਤੇ ਲੋਕਾਂ ਨੇ ਵੀ ਨਸ਼ਿਆਂ ਦੇ ਖਾਤਮੇ ਦੀ ਮੰਗ ਉਠਾਈ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹੇਮੰਤ ਰਣਦੇਵ ਬੌਬੀ, ਸਤਨਾਮ ਸਿੰਘ ਭਾਰਟਾ, ਕੌਂਸਲਰ ਦਵਿੰਦਰ ਜਾਂਗੜਾ, ਸਾਬਕਾ ਨਗਰ ਕੌਂਸਲ ਪ੍ਰਧਾਨ ਧਰਮਪਾਲ ਬੰਗੜ, ਸਾਬਕਾ ਕੌਂਸਲਰ ਕਰਨੈਲ ਸਿੰਘ ਭਿੰਡਰ, ਸੁਰਿੰਦਰ ਸਿੰਘ ਭੱਟੀ, ਚੇਅਰਮੈਨ ਮਲਕੀਤ ਸਿੰਘ ਕਾਹਲੋਂ, ਬਲਵਿੰਦਰ ਸਿੰਘ ਬਬਲਾ, ਸੁਰਿੰਦਰ ਸਿੰਘ ਭਾਰਟਾ, ਗਰਜੀਤ ਸਿੰਘ ਰਤਨਾਣਾ, ਮਾਸਟਰ ਕਰਨੈਲ ਸਿੰਘ, ਮਾਸਟਰ ਦਿਲਬਾਗ ਸਿੰਘ, ਭਾਈ ਜੋਗਿੰਦਰ ਸਿੰਘ ਰਾਹੋਂ, ਚੇਅਰਮੈਨ ਸਰਬਜੀਤ ਸਿੰਘ ਕਾਲਾ, ਪਰਮਜੀਤ ਕਾਹਲੋਂ, ਬਲਜੀਤ ਸਿੰਘ ਬਾਜਵਾ, ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗੌਰਵ ਗਾਬਾ, ਕਾਕਾ ਭਿੰਡਰ, ਗੁਰਲਾਲ ਸਿੰਘ, ਤੀਰਥ ਸਿੰਘ ਚੜ੍ਹਦੀਕਲਾ, ਨਰਿੰਦਰ ਸਿੰਘ ਚਾਹਲ, ਮੁਕੇਸ਼ ਚੋਪੜਾ ਬੋਬੀ, ਬੱਲੀ ਭੰਗਲ਼, ਜਸਪ੍ਰੀਤ ਜੱਸੀ, ਹਿਊਮਨ ਰਾਇਟਸ ਸਕੱਤਰ ਹੁਸਨ ਲਾਲ ਸੂੰਡ, ਸ਼ੇਰ ਸਿੰਘ, ਭਗਤ ਸਿੰਘ, ਅਵਤਾਰ ਸਿੰਘ ਖਾਲਸਾ ਡੇਅਰੀ, ਲਾਡੀ ਜੋਸ਼, ਸੁਬੇਗ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਸਤਨਾਮ ਸਿੰਘ, ਹਰਦੀਪ ਸਿੰਘ ਸਾਬਕਾ ਸਰਪੰਚ, ਹਰਮਿੰਦਰ ਸਿੰਘ, ਜਗਪਾਲ ਸਿੰਘ, ਬਲਵੀਰ ਸਿੰਘ, ਗੁਰਚਰਨਜੀਤ ਸਿੰਘ ਲੌਂਗੀਆ, ਸੁਖਦੇਵ ਸਿੰਘ, ਕੁਲਦੀਪ ਸਿੰਘ, ਬਲਦੇਵ ਸਿੰਘ, ਤਰਲੋਚਨ ਸਿੰਘ, ਉਂਕਾਰ ਸਿੰਘ ਖੋਜਾ, ਸੁਖਵਿੰਦਰ ਸਿੰਘ ਛੀਨਾ, ਤਰਲੋਕ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਵੱਖ-ਵੱਖ ਜਥੇਬੰਦੀਆਂ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਵਿਸ਼ਾਲ ਧਰਨੇ ਤੇ ਰੋਸ ਮਾਰਚ ਅਗਲੀ ਖ਼ਬਰ ਵੱਖ-ਵੱਖ ਪਿੰਡਾਂ ’ਚ ਮਿਲਿਆ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ
Ad Position 24