16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਾਰ ਦੇ ਪਿੱਛੇ ਵੱਜਿਆ ਮੋਟਰਸਾਈਕਲ ਚਾਲਕ ਜ਼ਖ਼ਮੀ

ਕਾਠਗੜ੍ਹ, 16 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਟੋਲ ਪਲਾਜ਼ਾ ਬੱਛੂਆਂ ਦੇ ਕੋਲ ਕਾਰ ਤੇ ਮੋਟਰਸਾਈਕਲ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਐਸ.

Ad Position 21
No active advertisement
ਅਜੀਤ ਡੈਸਕ 17-10-2026
ਕਾਠਗੜ੍ਹ, 16 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਟੋਲ ਪਲਾਜ਼ਾ ਬੱਛੂਆਂ ਦੇ ਕੋਲ ਕਾਰ ਤੇ ਮੋਟਰਸਾਈਕਲ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਐਸ. ਐਸ. ਐਫ. ਟੀਮ ਦੇ ਇੰਚਾਰਜ ਏ. ਐਸ. ਆਈ. ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ 112 ਤੋਂ ਸੂਚਨਾ ਮਿਲੀ ਕਿ ਟੋਲ ਪਲਾਜ਼ਾ ਬੱਛੂਆਂ ਕੋਲ ਐਕਸੀਡੈਂਟ ਹੋ ਗਿਆ ਤਾਂ ਉਨ੍ਹਾਂ ਨੇ ਤਰੁੰਤ ਆਪਣੀ ਟੀਮ ਨਾਲ ਮੌਕੇ ’ਤੇ ਜਾ ਕੇ ਦੇਖਿਆ ਕਿ ਇਕ ਕਰੇਟਾ ਕਾਰ ਜਿਸ ਦਾ ਨੰਬਰ ਪੀ.ਬੀ 65 ਏ.ਐਨ 7002 ਜਿਸ ਨੂੰ ਸ਼ਰਨਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ, ਵਾਸੀ ਕਾਦੀ ਮਾਜਰਾ (ਮੁਹਾਲੀ) ਚਲਾ ਰਿਹਾ ਸੀ ਜੋ ਕਿ ਰੋਪੜ ਤੋਂ ਬਲਾਚੌਰ ਸਾਈਡ ਜਾ ਰਿਹਾ ਸੀ ਜਦੋਂ ਇਹ ਕਾਰ ਟੋਲ ਪਲਾਜ਼ਾ ਬੱਛੂਆਂ ਦੇ ਨਜ਼ਦੀਕ ਪਹੁੰਚੀ ਤਾਂ ਕਾਰ ਚਾਲਕ ਨੇ ਫਾਸਟ ਟੈਗ ਰੀਚਾਰਜ਼ ਕਰਵਾਉਣ ਲਈ ਕਾਰ ਦੀ ਬ੍ਰੇਕ ਮਾਰੀ ਇੰਨੇ ਨੂੰ ਪਿੱਛੋਂ ਆ ਰਿਹਾ ਸਪਲੈਂਡਰ ਮੋਟਰਸਾਈਕਲ ਜਿਸ ਦਾ ਨੰਬਰ ਪੀਬੀ 20 ਐਫ 6357 ਜਿਸ ਨੂੰ ਨਿਰਮਲ ਸਿੰਘ ਪੁੱਤਰ ਸੋਮਨਾਥ ਵਾਸੀ ਮਾਜਰਾ ਜੱਟਾਂ ਚਲਾ ਰਿਹਾ ਜਦੋਂ ਇਹ ਮੋਟਰਸਾਈਕਲ ਉਪਰੋਕਤ ਸਥਾਨ ’ਤੇ ਪਹੁੰਚੀਆਂ ਤਾਂ ਮੋਟਰਸਾਈਕਲ ਤੇਜ਼ ਹੋਣ ਕਾਰਨ ਬੇਕਾਬੂ ਹੋ ਕੇ ਕਾਰ ਦੇ ਪਿੱਛੇ ਜਾ ਟਕਰਾਇਆ, ਜਿਸ ਨਾਲ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਨੈਸ਼ਨਲ ਹਾਈਵੇ ਅਥਾਰਿਟੀ ਦੀ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਰੋਪੜ ਵਿਖੇ ਇਲਾਜ ਲਈ ਦਾਖਲ ਕਰਵਾਇਆ। ਹਾਦਸੇ ਵਿਚ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ ਕਾਰ ਤੇ ਮੋਟਰਸਾਈਕਲ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ। ਹਾਦਸੇ ਸੰਬੰਧੀ ਕੰਟਰੋਲ ਰੂਮ ਨਵਾਂਸ਼ਹਿਰ ਤੇ ਥਾਣਾ ਕਾਠਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਮੰਗੂਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਮੋਮਬੱਤੀ ਮਾਰਚ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਦੁਪਾਲਪੁਰ ਸ਼੍ਰੋਮਣੀ ਅਕਾਲੀ ਦਲ ਦੇ ਆਈ. ਟੀ. ਵਿੰਗ ਦੇ ਇੰਚਾਰਜ ਨਿਯੁਕਤ
Ad Position 24