ਸਾਬਕਾ ਵਿਧਾਇਕ ਮੰਗੂਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਮੋਮਬੱਤੀ ਮਾਰਚ
ਬਲਾਚੌਰ, 16 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ/ਨਰੇਸ਼ ਧੌਲ)-ਨਸ਼ਿਆਂ ਦੀ ਦਲ-ਦਲ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਅਤੇ ਨਸ਼ੇ ਦੇ ਸੌਦਾਗਰਾਂ ਦਾ ਚਿਹਰਾ ਬੇਨਕਾਬ ਕਰਨ ਦਾ ਸਾਹਸ ਰੱਖਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਕਤਲ ਦੇ ਰੋਸ ਵਜੋਂ ਕਾਂਗਰਸ ਕਮੇਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਬਲਾਚੌਰ ਦੇ ਮੁੱਖ ਚੌਕ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ, ਜਿਸ ਦੀ ਅਗਵਾਈ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਬਲਾਚੌਰ ਦੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕੀਤੀ। ਇਸ ਦੌਰਾਨ ਇਨਸਾਫ ਦਿਵਾਉਣ ਦੀ ਮੰਗ ਕਰਦਿਆਂ ਮੋਮਬੱਤੀ ਮਾਰਚ ਵੀ ਕੱਢਿਆ।
ਬਲਾਚੌਰ, 16 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ/ਨਰੇਸ਼ ਧੌਲ)-ਨਸ਼ਿਆਂ ਦੀ ਦਲ-ਦਲ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਅਤੇ ਨਸ਼ੇ ਦੇ ਸੌਦਾਗਰਾਂ ਦਾ ਚਿਹਰਾ ਬੇਨਕਾਬ ਕਰਨ ਦਾ ਸਾਹਸ ਰੱਖਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਕਤਲ ਦੇ ਰੋਸ ਵਜੋਂ ਕਾਂਗਰਸ ਕਮੇਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਬਲਾਚੌਰ ਦੇ ਮੁੱਖ ਚੌਕ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ, ਜਿਸ ਦੀ ਅਗਵਾਈ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਬਲਾਚੌਰ ਦੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕੀਤੀ। ਇਸ ਦੌਰਾਨ ਇਨਸਾਫ ਦਿਵਾਉਣ ਦੀ ਮੰਗ ਕਰਦਿਆਂ ਮੋਮਬੱਤੀ ਮਾਰਚ ਵੀ ਕੱਢਿਆ। ਇਸ ਮੌਕੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਤੇ ਇਸ ਹੱਤਿਆ ਕਾਂਡ ਕਾਰਨ ਪੰਜਾਬ ਦੇ ਹੀ ਨਹੀਂ ਦੇਸ਼ ਵਿਦੇਸ਼ ਵਿਚ ਵਸਦੇ ਪੰਜਾਬੀਆਂ ਵਿਚ ‘ਆਪ’ ਸਰਕਾਰ ਪ੍ਰਤੀ ਭਾਰੀ ਰੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਤੁਰੰਤ ਅਸਤੀਫਾ ਦੇਣ। ਚੌਧਰੀ ਦਰਸ਼ਨ ਲਾਲ ਮੰਗੂਪੁਰ ਸਾਬਕਾ ਵਿਧਾਇਕ ਬਲਾਚੌਰ ਦੀ ਅਗਵਾਈ ਹੇਠ ਸ. ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਕੱਢੇ ਮੋਮਬੱਤੀ ਮਾਰਚ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਇਕਜੁੱਟਤਾ ਦਿਖਾਈ। ਇਸ ਮੌਕੇ ਸਾਬਕਾ ਚੇਅਰਮੈਨ ਧਰਮਪਾਲ ਭਰਥਲਾ ਨੇ ਕਿਹਾ ਕਿ ਇਹ ਸਿਰਫ਼ ਇਕ ਪਰਿਵਾਰ ਦੀ ਲੜਾਈ ਨਹੀਂ, ਸਗੋਂ ਪੰਜਾਬ ਵਿਚ ਸੁਰੱਖਿਆ ਤੇ ਇਨਸਾਫ਼ ਦੀ ਮੰਗ ਹੈ। ਸਰਕਾਰ ਆਪਣੀ ਜਵਾਬਦੇਹੀ ਤੋਂ ਭੱਜ ਨਹੀਂ ਸਕਦੀ। ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਸਾਡਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਚੇਅਰਮੈਨ ਨਾਨਕ ਸਿੰਘ ਜੰਡੀ, ਟਿੰਕੂ ਘਈ, ਰਾਜਿੰਦਰ ਸਿੰਘ ਸ਼ਿੰਦੀ, ਮਹਿੰਦਰ ਪਾਲ ਚੇਅਰਮੈਨ, ਮੋਹਨ ਲਾਲ ਸੰਧੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਜਿੰਦਰ ਸਿੰਘ ਮਾਣੇਵਾਲ ਸਰਪੰਚ, ਸੋਮ ਨਾਥ ਤੱਕਲਾ, ਨਰੇਸ਼ ਚੇਚੀ, ਰਿੱਕੀ ਬਜਾਜ, ਦਿਨੇਸ਼ ਕੁਮਾਰ, ਰਾਜ ਕੁਮਾਰ, ਦੀਪਾ ਸਰਪੰਚ, ਅਵਤਾਰ ਸਿੰਘ ਤਾਰਾ, ਪਰਮਜੀਤ ਕੌਰ, ਮਨਦੀਪ ਕੌਰ ਤੇ ਹੋਰ ਮੌਜੂਦ ਸਨ।