ਸੰਦੀਪ ਭਾਟੀਆ ਸੋਨੂੰ ਆਦੋਆਣਾ ਡੇਰਾ ਬਾਬਾ ਸਰਵਣ ਦਾਸ ਬਾਉੜੀ ਸਾਹਿਬ ਵਿਖੇ ਹੋਏ ਨਤਮਸਤਕ
ਕਾਠਗੜ੍ਹ, 16 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸੀਨੀਅਰ ਭਾਜਪਾ ਆਗੂ ਤੇ ਹਾਲ ਹੀ ਵਿਚ ਭਾਜਪਾ ਓ. ਬੀ.
ਕਾਠਗੜ੍ਹ, 16 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸੀਨੀਅਰ ਭਾਜਪਾ ਆਗੂ ਤੇ ਹਾਲ ਹੀ ਵਿਚ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਨਵ-ਨਿਯੁਕਤ ਮੀਤ ਪ੍ਰਧਾਨ ਬਣੇ ਸੰਦੀਪ ਭਾਟੀਆ ਸੋਨੂੰ ਆਦੋਆਣਾ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਬਹੁਤ ਹੀ ਪਵਿੱਤਰ ਅਸਥਾਨ ਡੇਰਾ ਬਾਬਾ ਸਰਵਣ ਦਾਸ ਬਾਉੜੀ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸਵਾਮੀ ਦਿਆਲ ਦਾਸ ਮਹਾਰਾਜ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਆਸ਼ੀਰਵਾਦ ਦਿੱਤਾ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸੰਦੀਪ ਭਾਟੀਆ ਨੇ ਕਿਹਾ ਕਿ ਮਹਾਰਾਜ ਦੇ ਚਰਨਾਂ ਵਿਚ ਅਰਦਾਸ ਹੈ ਕਿ ਆਪਣਾ ਮਿਹਰ ਭਰਿਆ ਹੱਥ ਹਮੇਸ਼ਾ ਸਿਰ ’ਤੇ ਬਣਾਈ ਰੱਖਣ ਅਤੇ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਤੇ ਨਿਸ਼ਠਾ ਨਾਲ ਨਿਭਾਉਣ ਦੀ ਸ਼ਕਤੀ ਬਖਸ਼ਣ। ਇਸ ਮੌਕੇ ਸਾਬਕਾ ਸਰਪੰਚ ਨੀਲੇਵਾਲ ਮਨਵੀਰ ਮਨੂੰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।