ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਰਨ ਉਪਰੰਤ ਸਰੀਰ ਦਾਨ ਕਰਨ ਵਾਲੇ ਪਰਿਵਾਰ ਨੂੰ ਕੀਤਾ ਸਨਮਾਨਿਤ
ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਵਿਖੇ ‘ਖੂਨਦਾਨ ਦਿਵਸ’ ਮਨਾਇਆ। ਸਮਾਗਮ ਦੌਰਾਨ ਖੂਨਦਾਨੀਆਂ, ਸਰੀਰ ਦਾਨੀਆਂ ਦੇ ਪਰਿਵਾਰਾਂ ਤੇ ਸਹਿਯੋਗੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ।
ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਵਿਖੇ ‘ਖੂਨਦਾਨ ਦਿਵਸ’ ਮਨਾਇਆ। ਸਮਾਗਮ ਦੌਰਾਨ ਖੂਨਦਾਨੀਆਂ, ਸਰੀਰ ਦਾਨੀਆਂ ਦੇ ਪਰਿਵਾਰਾਂ ਤੇ ਸਹਿਯੋਗੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ। ਪ੍ਰੋਗਰਾਮ ਦੀ ਪ੍ਰਧਾਨਗੀ ਪੰਜਾਬ ਤੇ ਚੰਡੀਗੜ੍ਹ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ। ਇਸ ਮੌਕੇ ਪਿੰਡ ਮੁਬਾਰਕਪੁਰ ਦੇ ਸਰਦਾਰ ਕੇਸਰ ਸਿੰਘ, ਜਿਨ੍ਹਾਂ ਨੇ ਪਿਛਲੇ ਦਿਨੀ ਆਪਣੀ ਜੀਵਨ ਸਾਥਣ ਕੁਲਬੀਰ ਕੌਰ ਸਾਧੜਾ ਦਾ ਮਰਨ ਉਪਰੰਤ ਸਰੀਰ ਦਾਨ ਕੀਤਾ ਸੀ ਅਤੇ ਉਨ੍ਹਾਂ ਦਾ ਸਰੀਰ ਸੈਕਟਰ 32 ਚੰਡੀਗੜ੍ਹ ਦੇ ਹਸਪਤਾਲ ਦੀ ਟੀਮ ਬੜੇ ਸਤਿਕਾਰ ਨਾਲ ਉਨ੍ਹਾਂ ਦੇ ਘਰ ਪਿੰਡ ਮੁਬਾਰਕਪੁਰ ਤੋਂ ਲੈ ਕੇ ਗਈ ਸੀ ਇਸੇ ਕਰਕੇ ਸਰਦਾਰ ਕੇਸਰ ਸਿੰਘ ਦਾ ਉਨ੍ਹਾਂ ਦੀ ਜੀਵਨ ਸਾਥਣ ਕੁਲਬੀਰ ਕੌਰ ਦਾ ਸਰੀਰ ਦਾਨ ਕਰਨ ’ਤੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਰਾਜਪਾਲ ਨੇ ਸਰੀਰ ਦਾਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਤੇ ਸਰੀਰ ਦਾਨ ਤੇ ਖੂਨਦਾਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਸਮਾਗਮ ਵਿਚ ਮਨਦੀਪ ਸਿੰਘ ਬਰਾੜ, ਡਾ. ਰਵਨੀਤ ਕੌਰ (ਡਾਇਰੈਕਟਰ ਤੇ ਪ੍ਰਿੰਸੀਪਲ, ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ-32, ਚੰਡੀਗੜ੍ਹ), ਸਿਹਤ ਵਿਭਾਗ ਦੇ ਅਧਿਕਾਰੀ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ। ਰਾਜਪਾਲ ਵਲੋਂ ਕੇਸਰ ਸਿੰਘ ਸਾਧੜਾ ਪਿੰਡ ਮੁਬਾਰਕਪੁਰ ਦਾ ਸਨਮਾਨ ਕਰਨ ’ਤੇ ਪਿੰਡ ਵਾਸੀਆਂ, ਰਾਵਲ ਸਿੰਘ ਨੰਬਰਦਾਰ, ਜੋਗਾ ਸਿੰਘ ਸਾਧੜਾ, ਦੇਸ ਰਾਜ ਬਾਲੀ ਨੰਬਰਦਾਰ, ਮਹਿੰਦਰ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ, ਚਰਨਜੀਤ ਸਿੰਘ ਵਲੋਂ ਧੰਨਵਾਦ ਕੀਤਾ।