17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ-ਡਾ. ਹਰੀਸ਼ ਕਿਰਪਾਲ

ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਅਟਲ ਵਯੋ ਅਭਯੁਦਯ ਯੋਜਨਾ ਤਹਿਤ ਵਿਸ਼ਵਕਰਮਾ ਮੰਦਰ ਨਵਾਂਸ਼ਹਿਰ ਵਿਖੇ ਬਿਰਧ ਨਾਗਰਿਕਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ। ਸਿਹਤ ਵਿਭਾਗ ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਕੈਂਪ ਦਾ ਉਦੇਸ਼ ਬਜ਼ੁਰਗਾਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 17-10-2026
ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਅਟਲ ਵਯੋ ਅਭਯੁਦਯ ਯੋਜਨਾ ਤਹਿਤ ਵਿਸ਼ਵਕਰਮਾ ਮੰਦਰ ਨਵਾਂਸ਼ਹਿਰ ਵਿਖੇ ਬਿਰਧ ਨਾਗਰਿਕਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ। ਸਿਹਤ ਵਿਭਾਗ ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਕੈਂਪ ਦਾ ਉਦੇਸ਼ ਬਜ਼ੁਰਗਾਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸੀ। ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਕੈਂਪ ਦਾ ਨਿਰੀਖਣ ਕਰਦਿਆਂ ਬਿਰਧ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਤੇ ਸੰਬੰਧਤ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪ ਵਿਚ ਆਉਣ ਵਾਲੇ ਹਰੇਕ ਬਜ਼ੁਰਗ ਨੂੰ ਸੁਚੱਜੇ ਢੰਗ ਨਾਲ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ, ਬਿਮਾਰੀਆਂ ਦੀ ਸਮੇਂ ਸਿਰ ਪਛਾਣ ਤੇ ਲੋੜ ਅਨੁਸਾਰ ਇਲਾਜ ਯਕੀਨੀ ਬਣਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ ਸਮੇਂ ਸਿਰ ਜਾਂਚ ਤੇ ਢੁੱਕਵੀਂ ਡਾਕਟਰੀ ਸਲਾਹ ਮਿਲਣਾ ਬੇਹੱਦ ਜ਼ਰੂਰੀ ਹੈ। ਕੈਂਪ ਦੌਰਾਨ ਬਿਰਧ ਨਾਗਰਿਕਾਂ ਦੀ ਆਮ ਸਿਹਤ ਜਾਂਚ, ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਜਾਂਚ, ਅੱਖਾਂ ਦੀ ਜਾਂਚ, ਹੱਡੀਆਂ ਅਤੇ ਜੋੜਾਂ ਦੀ ਜਾਂਚ, ਮੋਤੀਆਬਿੰਦ ਦੇ ਆਪ੍ਰੇਸ਼ਨ ਲਈ ਮੁੱਢਲਾ ਮੁਲਾਂਕਣ ਤੇ ਯਾਦਦਾਸ਼ਤ ਸੰਬੰਧੀ ਸਮੱਸਿਆਵਾਂ ਦੀ ਜਾਂਚ ਸਮੇਤ ਹੋਰ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਦੇ ਨਾਲ ਹੀ ਲੋੜ ਅਨੁਸਾਰ ਡਾਕਟਰੀ ਸਲਾਹ ਤੇ ਅਗਲੇਰੇ ਇਲਾਜ ਲਈ ਮਾਰਗਦਰਸ਼ਨ ਵੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਵਿਸ਼ੇਸ਼ ਸਿਹਤ ਜਾਂਚ ਕੈਂਪ ਬਜ਼ੁਰਗਾਂ ਨੂੰ ਉਨ੍ਹਾਂ ਦੇ ਨੇੜੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਅਤੇ ਸੰਭਾਵੀ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਲਾਇਬ੍ਰੇਰੀਆਂ ਗਿਆਨ ਦਾ ਭੰਡਾਰ ਤੇ ਰੌਸ਼ਨੀਆਂ ਦਾ ਸਿਰਨਾਵਾਂ ਹੁੰਦੀਆਂ ਹਨ-ਰਵਿੰਦਰ ਕੁਮਾਰ ਅਗਲੀ ਖ਼ਬਰ ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ-ਸਹਾਇਕ ਸਿਵਲ ਸਰਜਨ
Ad Position 24