17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਮਾਲਪੁਰ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਲੋਕ ਮਿਲਣੀ

ਕਾਠਗੜ੍ਹ, 16 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਕਮਾਲਪੁਰ ਵਿਖੇ ਆਮ ਆਦਮੀ ਪਾਰਟੀ ਵਲੋਂ ਰੱਖੀ ਲੋਕ ਮਿਲਣੀ ਦੌਰਾਨ ਨਸ਼ਿਆਂ ਖਿਲਾਫ ਵੱਡਾ ਸੰਦੇਸ਼ ਦਿੱਤਾ ਗਿਆ। ਇਸ ਮਿਲਣੀ ਵਿਚ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਉਨ੍ਹਾਂ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Ad Position 21
No active advertisement
ਕਮਾਲਪੁਰ ਵਿਖੇ ਆਮ ਆਦਮੀ ਪਾਰਟੀ ਵਲੋਂ ਰੱਖੀ ਗਈ ਲੋਕ ਮਿਲਣੀ ਦੌਰਾਨ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਸਮੇਤ ਹਾਜ਼ਰ ਹੋਏ ਆਗੂ। ਤਸਵੀਰ : ਕਲੇਰ 17-10-2026
ਕਾਠਗੜ੍ਹ, 16 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਕਮਾਲਪੁਰ ਵਿਖੇ ਆਮ ਆਦਮੀ ਪਾਰਟੀ ਵਲੋਂ ਰੱਖੀ ਲੋਕ ਮਿਲਣੀ ਦੌਰਾਨ ਨਸ਼ਿਆਂ ਖਿਲਾਫ ਵੱਡਾ ਸੰਦੇਸ਼ ਦਿੱਤਾ ਗਿਆ। ਇਸ ਮਿਲਣੀ ਵਿਚ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਉਨ੍ਹਾਂ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਰਪੰਚ ਕਮਾਲਪੁਰ ਗੁਰਮੇਲ ਸਿੰਘ ਦੇ ਨਿਵਾਸ ਸਥਾਨ ‘ਤੇ ਹੋਈ ਇਸ ਮਿਲਣੀ ਵਿਚ ਆਲੇ-ਦੁਆਲੇ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਸਿਰਫ ਸਰਕਾਰ ਦੇ ਭਰੋਸੇ ‘ਤੇ ਇਹ ਲੜਾਈ ਨਹੀਂ ਜਿੱਤੀ ਜਾ ਸਕਦੀ। ਇਸ ਲਈ ਨਸ਼ੇ ਨੂੰ ਦੂਰ ਕਰਨ ਲਈ ਪੰਜਾਬ ਵਿਚ ਇਕ ਵੱਡੀ ਲੋਕ ਲਹਿਰ ਦੀ ਲੋੜ ਹੈ। ਉਨ੍ਹਾਂ ਖਾਸ ਤੌਰ ‘ਤੇ ਮਾਵਾਂ-ਭੈਣਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਆਪਣੇ ਘਰਾਂ ਤੋਂ ਸ਼ੁਰੂ ਕਰਕੇ ਅੱਗੇ ਵਧਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦੇਖ ਕੇ ਵਿਰੋਧੀ ਧਿਰਾਂ ਬੌਖਲਾ ਗਈਆਂ ਹਨ ਤੇ ਉਹ ਝੂਠੀ ਬਿਆਨਬਾਜ਼ੀ ਕਰ ਰਹੀਆਂ ਹਨ, ਜਦਕਿ ਜ਼ਮੀਨੀ ਪੱਧਰ ‘ਤੇ ਲੋਕ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ। ਇਸ ਲੋਕ ਮਿਲਣੀ ਵਿਚ ਸਰਪੰਚ ਪਨਿਆਲੀ ਹਰਨੇਕ ਸਿੰਘ, ਸਰਪੰਚ ਭਰਥਲਾ ਨਰੇਸ਼ ਸ਼ਰਮਾ ਕਿਸ਼ਨਪੁਰ, ਸਰਪੰਚ ਜੱਟਾਂ ਚਾਹਲਾਂ ਹਰਵਿੰਦਰ ਸਿੰਘ, ਸਰਪੰਚ ਬੱਛੂਆਂ ਬਲਵੀਰ ਸਿੰਘ, ਸਰਪੰਚ ਬੀੜ ਕਾਠਗੜ੍ਹ ਜਸਵੀਰ ਸਿੰਘ ਘੁੰਮਣ, ਹਰਮਨ ਸਿੰਘ ਮਾਣੇਵਾਲ, ਰਾਜਾ ਮਹਿਮੂਦਪੁਰ, ਸਾਬਕਾ ਸਰਪੰਚ ਗੁਰਮੁਖ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ, ਹਰਬੰਸ ਸਿੰਘ, ਤਰਲੋਕ ਸਿੰਘ, ਬਾਬਾ ਦੀਦਾਰ ਸਿੰਘ, ਪੰਚ ਬਿੱਟੂ ਕਟਾਰੀਆ, ਮੇਜਰ ਸਿੰਘ, ਕੁਲਵਿੰਦਰ ਸਿੰਘ, ਰਾਣਾ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ, ਕਰਨੈਲ ਸਿੰਘ, ਜਸਵੀਰ ਸਿੰਘ, ਹਰਦੀਪ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਆਗੂ ਹਰਦੀਪ ਕੌਰ ਵੜੈਚ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ। ਅਖੀਰ ਵਿਚ ਸਰਪੰਚ ਗੁਰਮੇਲ ਸਿੰਘ ਵਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੁੱਤੋਂ ਤੋਂ ਸਰਪੰਚ ਸ਼ਾਲੂ ਰਾਣੀ, ਪੰਚਾਇਤ ਮੈਂਬਰਾਂ ਸਮੇਤ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਵਿਖੇ ਸਾਲਾਨਾ ਅਖੰਡ ਕੀਰਤਨ ਤੇ ਅੰਮ੍ਰਿਤ ਸੰਚਾਰ ਸਮਾਗਮ ਸੰਬੰਧੀ ਮੀਟਿੰਗ
Ad Position 24