ਪਿੰਡ ਮੁੱਤੋਂ ਤੋਂ ਸਰਪੰਚ ਸ਼ਾਲੂ ਰਾਣੀ, ਪੰਚਾਇਤ ਮੈਂਬਰਾਂ ਸਮੇਤ ‘ਆਪ’ ’ਚ ਸ਼ਾਮਿਲ
ਕਾਠਗੜ੍ਹ, 16 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਿੰਡ ਮੁੱਤੋਂ ਦੀ ਸਰਪੰਚ ਸ਼ਾਲੂ ਰਾਣੀ, ਉਨ੍ਹਾਂ ਦੇ ਪਤੀ ਚਰਨਜੀਤ ਸਿੰਘ ਤੇ ਪੰਚਾਇਤ ਮੈਂਬਰ ਸੁਰਿੰਦਰ ਸਿੰਘ, ਮਨਦੀਪ ਸਿੰਘ ਤੇ ਲਲਿਤਾ ਸ਼ਰਮਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਕਾਠਗੜ੍ਹ, 16 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਿੰਡ ਮੁੱਤੋਂ ਦੀ ਸਰਪੰਚ ਸ਼ਾਲੂ ਰਾਣੀ, ਉਨ੍ਹਾਂ ਦੇ ਪਤੀ ਚਰਨਜੀਤ ਸਿੰਘ ਤੇ ਪੰਚਾਇਤ ਮੈਂਬਰ ਸੁਰਿੰਦਰ ਸਿੰਘ, ਮਨਦੀਪ ਸਿੰਘ ਤੇ ਲਲਿਤਾ ਸ਼ਰਮਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਦਕਾ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਮੁੱਤੋ ਤੋਂ ਸਰਪੰਚ, ਪੰਚਾਇਤ ਮੈਂਬਰਾਂ ਅਤੇ ਹੋਰ ਸਾਥੀਆਂ ਦਾ ਪਾਰਟੀ ਵਿਚ ਸ਼ਾਮਿਲ ਹੋਣਾ ਪਾਰਟੀ ਲਈ ਖੁਸ਼ੀ ਦੀ ਗੱਲ ਹੈ। ਇਸ ਮੌਕੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਸਰਪੰਚ ਸ਼ਾਲੂ ਰਾਣੀ, ਉਨ੍ਹਾਂ ਦੇ ਪਤੀ ਚਰਨਜੀਤ ਸਿੰਘ ਤੇ ਪੰਚਾਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿਚ ਲੋਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ। ਇਸ ਮੌਕੇ ਜਸਵੀਰ ਘੁੰਮਣ ਹਲਕਾ ਪ੍ਰਧਾਨ ਵਪਾਰ ਵਿੰਗ, ਜੁਝਾਰ ਸਿੰਘ ਮਾਣੇਵਾਲ, ਜਸਵਿੰਦਰ ਸਿੰਘ ਸਿਆਨ, ਸੁਰਿੰਦਰ ਸੀਹਮਾਰ, ਬੱਬੀ ਨੰਬਰਦਾਰ, ਜੀਤਾ ਆਗਿਆਪਾਲ, ਬਲਵੀਰ, ਚਮਨ, ਪੰਮੀ ਸਿੰਘ, ਗੁਰਨਾਮ ਸਿੰਘ, ਸੰਜੀਵ ਕੁਮਾਰ ਆਦਿ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ।