16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਹੀਉਂ ’ਚ ਧਰਮ ਪ੍ਰਚਾਰ ਕਮੇਟੀ ਵਲੋਂ 2 ਦਿਨਾ ਗੁਰਮਤਿ ਸਮਾਗਮ ਕਰਵਾਇਆ

ਬੰਗਾ, 16 ਅਕਤੂਬਰ (ਧਰਮਵੀਰ ਪਾਲ)-ਗੁਰੂ ਰਾਮਦਾਸ ਜੀ ਚੌਥੀ ਪਾਤਸ਼ਾਹੀ ਦੇ ਅਵਤਾਰ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਰਮ ਪ੍ਰਚਾਰ ਵਿੰਗ ਵਲੋਂ ਪਿੰਡ ਹੀਉਂ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ। ਰਹਿਰਾਸ ਸਾਹਿਬ ਦੇ ਜਾਪ ਤੋਂ ਉਪਰੰਤ ਦੀਵਾਨ ਸਜਾਏ ਗਏ।

Ad Position 21
No active advertisement
ਅਜੀਤ ਡੈਸਕ 17-10-2026
ਬੰਗਾ, 16 ਅਕਤੂਬਰ (ਧਰਮਵੀਰ ਪਾਲ)-ਗੁਰੂ ਰਾਮਦਾਸ ਜੀ ਚੌਥੀ ਪਾਤਸ਼ਾਹੀ ਦੇ ਅਵਤਾਰ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਰਮ ਪ੍ਰਚਾਰ ਵਿੰਗ ਵਲੋਂ ਪਿੰਡ ਹੀਉਂ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ। ਰਹਿਰਾਸ ਸਾਹਿਬ ਦੇ ਜਾਪ ਤੋਂ ਉਪਰੰਤ ਦੀਵਾਨ ਸਜਾਏ ਗਏ। ਭਾਈ ਦਲੇਰ ਸਿੰਘ, ਦਿਲਦਾਰ ਸਿੰਘ ਤੇ ਭਾਈ ਧਰਮਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਭਾਈ ਕੁਲਵਿੰਦਰ ਸਿੰਘ ਜੌਹਲ ਨੇ ਕਥਾ ਦੁਆਰਾ ਸੰਗਤ ਨੂੰ ਗੁਰੂ-ਚਰਨਾਂ ਨਾਲ ਜੋੜਿਆ ਜਥੇ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਜੋ ਗੁਰਮੁਖ ਪਿਆਰੇ ਘਰਾਂ ਵਿਚ ਸਹਿਜ ਪਾਠ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਸਹਿਜ ਪਾਠ ਸੇਵਾ ਸੰਸਥਾ ਸ੍ਰੀ ਅੰਮ੍ਰਿਤਸਰ ਵਲੋਂ ਭੇਟਾ ਰਹਿਤ ਗੁਰਬਾਣੀ ਦੀਆਂ ਪੋਥੀਆਂ ਦਿੱਤੀਆਂ ਜਾਣਗੀਆਂ। 28 ਅਕਤੂਬਰ ਨੂੰ ਅੰਗਦ ਨਗਰ ਨਵਾਂਸ਼ਹਿਰ ਦੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ। ਭਾਈ ਮਲਕੀਤ ਸਿੰਘ ਨੇ ਸਮਾਪਤੀ ਦੀ ਅਰਦਾਸ ਕੀਤੀ। ਇਸ ਮੌਕੇ ਇੰਦਰਜੀਤ ਸਿੰਘ ਜੇ. ਈ. ਪ੍ਰਧਾਨ, ਜਥੇਦਾਰ ਤਰਲੋਕ ਸਿੰਘ ਫਲੋਰਾ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸੋਹਣ ਸਿੰਘ ਝੱਲੀ, ਗੁਰਦੇਵ ਸਿੰਘ, ਮਨਪ੍ਰੀਤ ਸਿੰਘ, ਇੰਦਰਵੀਰ ਸਿੰਘ, ਸਾਗਰ ਸਿੰਘ, ਪ੍ਰਭਜੋਤ ਸਿੰਘ ਝੱਲੀ, ਗੁਰਵੀਰ ਸਿੰਘ, ਸੱਤਿਆ ਚੌਧਰੀ ਨੰਬਰਦਾਰ, ਰਾਜਵੀਰ ਕੌਰ ਮਾਨ, ਰਾਜਵਿੰਦਰ ਕੌਰ, ਪ੍ਰਮਜੀਤ ਕੌਰ, ਹਰਬੰਸ ਕੌਰ, ਮੀਨਾ ਕੁਮਾਰੀ, ਹਰਪ੍ਰੀਤ ਕੌਰ, ਜੀਤ ਕੌਰ, ਜਸਵੀਰ ਕੌਰ, ਕਮਲਜੀਤ ਕੌਰ ਮਾਨ, ਕੁਲਵੰਤ ਕੌਰ, ਮਨਦੀਪ ਕੌਰ, ਬਲਜੀਤ ਕੌਰ, ਮਨਜੋਤ ਕੌਰ, ਦਲਜੀਤ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਟੀ-ਸ਼ਰਟਾਂ ਵੰਡੀਆਂ ਅਗਲੀ ਖ਼ਬਰ ਪਿੰਡ ਮੁੱਤੋਂ ਤੋਂ ਸਰਪੰਚ ਸ਼ਾਲੂ ਰਾਣੀ, ਪੰਚਾਇਤ ਮੈਂਬਰਾਂ ਸਮੇਤ ‘ਆਪ’ ’ਚ ਸ਼ਾਮਿਲ
Ad Position 24