16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮਾਂ ਦੇ ਭਜਨਾਂ ’ਤੇ ਝੂਮੇ ਸ਼ਰਧਾਲੂ, ਸਿੱਧਪੀਠ ਮੰਦਰ ’ਚ ਤੀਜੇ ਦਿਨ ਦੀਪਕ ਰੋਪੜ ਨੇ ਬੰਨ੍ਹਿਆ ਸਮਾਂ

ਨਵਾਂਸ਼ਹਿਰ, 16 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਕਮੇਟੀ ਬਾਜ਼ਾਰ ਸਥਿਤ ਸਿੱਧਪੀਠ ਮੰਦਰ ਦੇਵੀ ਦੇਵਾਲਿਆ ਵਿਚ ਨਵਰਾਤਿਆਂ ਦੇ ਸ਼ੁੱਭ ਮੌਕੇ ਕਰਵਾਏ ਜਾ ਰਹੇ ਨੌਂ ਨਵਰਾਤੇ, ਨੌਂ ਜਾਗਰਣ ਪ੍ਰੋਗਰਾਮ ਦੇ ਤੀਜੇ ਦਿਨ ਦੀਪਕ ਰੋਪੜ ਨੇ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕਰਕੇ ਸ਼ਰਧਾਲੂਆਂ ਨੂੰ ਭਗਤੀ ਰਸ ਵਿਚ ਸਰਾਬੋਰ ਕਰ ਦਿੱਤਾ। ਭਜਨਾਂ ਦੀਆਂ ਮਧੁਰ ਧੁਨਾਂ ’ਤੇ ਸ਼ਰਧਾਲੂ ਝੂੰਮਦੇ ਨਜ਼ਰ ਆਏ ਅਤੇ ਪੂਰਾ ਮੰਦਰ ਪਰਿਸਰ ਭਗਤੀਮਈ ਮਾਹੌਲ ਨਾਲ ਗੂੰਜ ਉੱਠਿਆ।

Ad Position 21
No active advertisement
ਅਜੀਤ ਡੈਸਕ 17-10-2026
ਨਵਾਂਸ਼ਹਿਰ, 16 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਕਮੇਟੀ ਬਾਜ਼ਾਰ ਸਥਿਤ ਸਿੱਧਪੀਠ ਮੰਦਰ ਦੇਵੀ ਦੇਵਾਲਿਆ ਵਿਚ ਨਵਰਾਤਿਆਂ ਦੇ ਸ਼ੁੱਭ ਮੌਕੇ ਕਰਵਾਏ ਜਾ ਰਹੇ ਨੌਂ ਨਵਰਾਤੇ, ਨੌਂ ਜਾਗਰਣ ਪ੍ਰੋਗਰਾਮ ਦੇ ਤੀਜੇ ਦਿਨ ਦੀਪਕ ਰੋਪੜ ਨੇ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕਰਕੇ ਸ਼ਰਧਾਲੂਆਂ ਨੂੰ ਭਗਤੀ ਰਸ ਵਿਚ ਸਰਾਬੋਰ ਕਰ ਦਿੱਤਾ। ਭਜਨਾਂ ਦੀਆਂ ਮਧੁਰ ਧੁਨਾਂ ’ਤੇ ਸ਼ਰਧਾਲੂ ਝੂੰਮਦੇ ਨਜ਼ਰ ਆਏ ਅਤੇ ਪੂਰਾ ਮੰਦਰ ਪਰਿਸਰ ਭਗਤੀਮਈ ਮਾਹੌਲ ਨਾਲ ਗੂੰਜ ਉੱਠਿਆ। ਸਭ ਤੋਂ ਪਹਿਲਾਂ ਪੰਡਿਤ ਦਿਨੇਸ਼ ਮਿਸ਼ਰਾ ਤੇ ਪੰਡਿਤ ਹਰਸ਼ਵਰਧਨ ਨੇ ਯਜਮਾਨ ਪ੍ਰਦੀਪ ਖੰਨਾ, ਸਰੋਜ ਖੰਨਾ ਅਤੇ ਸੰਜੀਵ ਖੰਨਾ ਦੇ ਪਰਿਵਾਰ ਵਲੋਂ ਵਿਧੀਵਤ ਪੂਜਾ ਕਰਵਾਈ। ਇਸ ਤੋਂ ਬਾਅਦ ਦੀਪਕ ਰੋਪੜ ਨੇ ਗਣੇਸ਼ ਵੰਦਨਾ ਨਾਲ ਭਜਨ ਗਾਇਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਆਪਣੇ ਭਜਨਾਂ ਨਾਲ ਸ਼ਰਧਾਲੂਆਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਪ੍ਰੋਗਰਾਮ ਦੇ ਅੰਤ ਵਿਚ ਮਾਂ ਭਗਵਤੀ ਦੀ ਆਰਤੀ ਕੀਤੀ ਤੇ ਸ਼ਰਧਾਲੂਆਂ ਵਿਚ ਫਲਾਹਾਰ ਲੰਗਰ ਵਰਤਾਇਆ। ਇਸ ਦੌਰਾਨ ‘ਆਪ’ ਆਗੂ ਦਿਨੇਸ਼ ਸੂਰੀ ਨੇ ਆਪਣੇ ਸਾਥੀਆਂ ਸਮੇਤ ਮੱਥਾ ਟੇਕਿਆ। ਇਸ ਮੌਕੇ ਅਸ਼ੋਕ ਪਿੰਕੀ, ਪ੍ਰਦੀਪ ਖੰਨਾ, ਵਿਨੋਦ ਚੋਪੜਾ, ਮੁਕੇਸ਼ ਬਿੱਟੂ, ਮਨਦੀਪਕ ਪਾਠਕ, ਗੌਰਵ ਪੁਰੀ, ਹੇਮੰਤ ਚੋਪੜਾ, ਨਰਿੰਦਰ ਕੁਮਾਰ ਬਿੱਟੂ, ਚਰਨਜੀਤ ਕਾਲਾ, ਰਾਜਨ ਸੋਨੀ, ਰਾਜੇਸ਼ ਭਾਰਦਵਾਜ, ਮੁਕੇਸ਼ ਧੰਮ, ਸਤੀਸ਼ ਮੁਨੀਮ, ਵਿਕਲ ਚੋਪੜਾ, ਪ੍ਰਿੰਸ ਸੋਨੀ, ਕਰਨ ਮਾਂਗਟ, ਸ਼ਵੇਤ ਸ਼ਰਮਾ, ਚੇਤਨ ਸ਼ਰਮਾ, ਸੌਰਭ ਧੰਮ, ਕਾਰਤਿਕ ਧੰਮ, ਸੰਜੀਵ ਖੰਨਾ, ਲੋਮਿਸ਼ ਜਗੋਤਾ, ਸਰੋਜ ਖੰਨਾ, ਮੀਨਾ ਚੋਪੜਾ, ਸੁਮਨ, ਨੀਸ਼ਾ, ਅਮਿਕਸ਼ਾ, ਨੇਹਾ, ਤਨੂ, ਅੰਜਲੀ, ਪਿੰਕੀ ਧੰਮ ਤੇ ਰਜਨੀ ਸ਼ਰਮਾ ਸਮੇਤ ਹੋਰ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਦੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਆਡੀਟੋਰੀਅਮ ਦਾ ਉਦਘਾਟਨ ਅਗਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਮੁੱਤੋਂ ਦੇ ਵਿਕਾਸ ਲਈ ਸੌਂਪਿਆ 5 ਲੱਖ ਰੁਪਏ ਦਾ ਚੈੱਕ
Ad Position 24