ਅੱਖਾਂ ਦਾ ਆਪ੍ਰੇਸ਼ਨ ਜਾਂਚ ਕੈਂਪ ਅੱਜ-ਬੈਂਸ
ਸੜੋਆ, 16 ਅਕਤੂਬਰ (ਬਲਵਿੰਦਰ ਨਾਨੋਵਾਲੀਆ)-ਸਮਾਜ ਸੇਵੀ ਦਲਜੀਤ ਸਿੰਘ ਬੈਂਸ ਵਾਸੀ ਖੁਰਦਾਂ ਤੇ ਯੂਨੀਵਰਸਲ ਹੈਲਥ ਕਲੀਨਿਕ ਗੜ੍ਹੰਸ਼ਕਰ ਦੇ ਮੁੱਖ ਪ੍ਰਬੰਧਕ ਅਤੇ ਚੇਅਰਮੈਨ ਬਾਡੀ ਡੋਨੇਸ਼ਨ ਕਮੇਟੀ ਨੇ ਪਿੰਡ ਖੁਰਦਾਂ ਵਿਖੇ ਦੱਸਿਆ ਕਿ ਰੋਟਰੀ ਆਈ ਬੈਂਕ ਤੇ ਕੋਰਨੀਅਲ ਟਰਾਂਸ ਪਲਾਂਟ ਸੁਸਾਇਟੀ ਗੜ੍ਹਸ਼ੰਕਰ ਵਲੋਂ ਸਰਕਾਰੀ ਹਸਪਤਾਲ ਬੀਣੇਵਾਲ ਵਿਖੇ ਅੱਖਾਂ ਦਾ ਮੁਫਤ ਆਪ੍ਰੇਸ਼ਨ ਤੇ ਜਾਂਚ ਕੈਂਪ 17 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ, ਜਿਸ ਵਿਚ ਅੱਖਾਂ ਦੇ ਮਾਹਰ ਡਾਕਟਰਾਂ ਵਲੋਂ ਅੱਖਾਂ ਦੇ ਮਰੀਜ਼ਾਂ ਦੀ ਮੁਫਤ ਜਾਂਚ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਵੀ ਮੁਫਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ।
ਸੜੋਆ, 16 ਅਕਤੂਬਰ (ਬਲਵਿੰਦਰ ਨਾਨੋਵਾਲੀਆ)-ਸਮਾਜ ਸੇਵੀ ਦਲਜੀਤ ਸਿੰਘ ਬੈਂਸ ਵਾਸੀ ਖੁਰਦਾਂ ਤੇ ਯੂਨੀਵਰਸਲ ਹੈਲਥ ਕਲੀਨਿਕ ਗੜ੍ਹੰਸ਼ਕਰ ਦੇ ਮੁੱਖ ਪ੍ਰਬੰਧਕ ਅਤੇ ਚੇਅਰਮੈਨ ਬਾਡੀ ਡੋਨੇਸ਼ਨ ਕਮੇਟੀ ਨੇ ਪਿੰਡ ਖੁਰਦਾਂ ਵਿਖੇ ਦੱਸਿਆ ਕਿ ਰੋਟਰੀ ਆਈ ਬੈਂਕ ਤੇ ਕੋਰਨੀਅਲ ਟਰਾਂਸ ਪਲਾਂਟ ਸੁਸਾਇਟੀ ਗੜ੍ਹਸ਼ੰਕਰ ਵਲੋਂ ਸਰਕਾਰੀ ਹਸਪਤਾਲ ਬੀਣੇਵਾਲ ਵਿਖੇ ਅੱਖਾਂ ਦਾ ਮੁਫਤ ਆਪ੍ਰੇਸ਼ਨ ਤੇ ਜਾਂਚ ਕੈਂਪ 17 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ, ਜਿਸ ਵਿਚ ਅੱਖਾਂ ਦੇ ਮਾਹਰ ਡਾਕਟਰਾਂ ਵਲੋਂ ਅੱਖਾਂ ਦੇ ਮਰੀਜ਼ਾਂ ਦੀ ਮੁਫਤ ਜਾਂਚ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਵੀ ਮੁਫਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਬਲਾਕ ਸੜੋਆ ਦੇ ਵੱਖ-ਵੱਖ ਪਿੰਡਾਂ ਅੰਦਰ ਇਸ ਕੈਂਪ ਸੰਬੰਧੀ ਆਮ ਲੋਕਾਂ ਨੂੰ ਜਾਣੂ ਕਰਵਾਇਆ। ਪਿੰਡ ਪੱਧਰ ’ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਵਾਲਿਆਂ ’ਚ ਡਾ. ਲਖਵਿੰਦਰ ਕੁਮਾਰ ਪ੍ਰਧਾਨ, ਦਲਜੀਤ ਸਿੰਘ ਬੈਂਸ ਸਮਾਜ ਸੇਵੀ, ਸਭਾ ਦੇ ਸਕੱਤਰ ਉਂਕਾਰ ਸਿੰਘ ਚਾਹਲਪੁਰੀ, ਕੈਸ਼ੀਅਰ ਰਾਜਨ ਮੱਲ੍ਹਣ, ਜਨਰਲ ਸਕੱਤਰ ਹਰੀ ਕ੍ਰਿਸ਼ਨ ਗੰਗੜ ਅਤੇ ਮੋਟੀਵੇਟਰ ਨਰੇਸ਼ ਪਾਠਕ ਆਦਿ ਵੀ ਹਾਜ਼ਰ ਸਨ।