16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜਾਨੀਆ ਵਿਖੇ ਰਾਸ਼ਟਰੀ ਮਹਿਲਾ ਕਿਸਾਨ ਦਿਵਸ ਮਨਾਇਆ

ਉਸਮਾਨਪੁਰ, 16 ਅਕਤੂਬਰ (ਸੰਦੀਪ ਮਝੂਰ)-ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੇ ਆਈ. ਸੀ.

Ad Position 21
No active advertisement
ਅਜੀਤ ਡੈਸਕ 17-10-2026
ਉਸਮਾਨਪੁਰ, 16 ਅਕਤੂਬਰ (ਸੰਦੀਪ ਮਝੂਰ)-ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੇ ਆਈ. ਸੀ. ਏ. ਆਰ.-ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਕ੍ਰਿਸ਼ੀ ਵਿਗਿਆਨ ਕੇਂਦਰ ਸ. ਭ. ਸ. ਨਗਰ ਵਲੋਂ ਪਿੰਡ ਜਾਨੀਆ ਵਿਖੇ ਰਾਸ਼ਟਰੀ ਮਹਿਲਾ ਕਿਸਾਨ ਦਿਵਸ ਇਲਾਕੇ ਦੀਆਂ 23 ਮਹਿਲਾ ਕਿਸਾਨਾਂ ਦੀ ਅਗਵਾਈ ਹੇਠ ਮਨਾਇਆ । ਇਸ ਮੌਕੇ ਡਾ. ਪ੍ਰਦੀਪ ਕੁਮਾਰ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕੇ. ਵੀ. ਕੇ. ਸ. ਭ. ਸ ਨਗਰ ਨੇ ਖੇਤੀਬਾੜੀ ਦੇ ਖੇਤਰ ਵਿਚ ਔਰਤਾਂ ਦੇ ਵਡਮੁੱਲੇ ਯੋਗਦਾਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਉਂਦਿਆਂ ਕਿਹਾ ਕਿ ਮਹਿਲਾਵਾਂ ਘਰੇਲੂ ਬਗੀਚੀ ਅਪਣਾਉਣ ਤੇ ਸਬਜ਼ੀਆਂ ਦੀ ਪਨੀਰੀ ਤਿਆਰ ਕਰਕੇ ਵੇਚਣ ਵਰਗੇ ਸਹਾਇਕ ਧੰਦੇ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਹਿਰ-ਮੁਕਤ ਘਰੇਲੂ ਸਬਜ਼ੀਆਂ ਦਾ ਸੇਵਨ ਜਿਥੇ ਪਰਿਵਾਰ ਦੀ ਸਿਹਤ ਨੂੰ ਤੰਦਰੁਸਤ ਰੱਖਦਾ ਹੈ, ਉਥੇ ਹੀ ਆਰਥਿਕ ਮਜ਼ਬੂਤੀ ਨਾਲ ਦੇਸ਼ ਦੀ ਤਰੱਕੀ ਵਿਚ ਵੀ ਯੋਗਦਾਨ ਪਾਉਂਦਾ ਹੈ। ਇਸ ਮੌਕੇ ਡਾ. ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ ਹੋਮ ਸਾਇੰਸ ਨੇ ਕਿਹਾ ਕਿ ਪੰਜਾਬ ਸਾਡਾ ਖੇਤੀ ਪ੍ਰਧਾਨ ਸੂਬਾ ਹੈ, ਜਿਸ ਵਿਚ ਔਰਤਾਂ ਦਾ ਖੇਤੀਬਾੜੀ ਤੇ ਇਸ ਨਾਲ ਜੁੜੇ ਸਹਾਇਕ ਧੰਦਿਆਂ ਵਿਚ ਬਰਾਬਰ ਦਾ ਯੋਗਦਾਨ ਹੈ। ਉਨ੍ਹਾਂ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ, ਫਲਾਂ ਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਵਰਗੇ ਸਹਾਇਕ ਧੰਦਿਆਂ ਨਾਲ ਜੁੜ ਕੇ ਆਪਣੇ ਪਰਿਵਾਰ ਦੀ ਆਮਦਨ ਵਿਚ ਵਾਧਾ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕ੍ਰਿਸ਼ੀ ਸਖੀ ਸ਼੍ਰੀਮਤੀ ਕਮਲੇਸ਼ ਰਾਣੀ ਤੇ ਜੋਗਿੰਦਰ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਪਿੰਡ ਜਾਨੀਆਂ ਤੋਂ ਪਤਵੰਤੇ ਤੇ ਔਰਤਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 15 ਵਿਅਕਤੀ ਗ੍ਰਿਫ਼ਤਾਰ - ਐੱਸ. ਐੱਸ. ਪੀ. ਲਾਂਬਾ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਨੇ ਲਸਾੜਾ ਵਿਖੇ ਕਰਾਇਆ ਮਹਾਨ ਗੁਰਮਤਿ ਸਮਾਗਮ
Ad Position 24