18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਵਲੋਂ ਕਰਵਾਏ ਯੁਵਾ ਕੌਸ਼ਲ ਉਤਸਵ ’ਚ ਐਮ. ਪੀ. ਕੰਗ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਕਾਠਗੜ੍ਹ, 17 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਵਿਖੇ ਯੁਵਾ ਕੌਸ਼ਲ ਉਤਸਵ ਉਤਸ਼ਾਹ ਨਾਲ ਕਰਵਾਇਆ, ਜਿਸ ਵਿਚ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਐਮ.

Ad Position 21
No active advertisement
ਅਜੀਤ ਡੈਸਕ 18-10-2026
ਕਾਠਗੜ੍ਹ, 17 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਵਿਖੇ ਯੁਵਾ ਕੌਸ਼ਲ ਉਤਸਵ ਉਤਸ਼ਾਹ ਨਾਲ ਕਰਵਾਇਆ, ਜਿਸ ਵਿਚ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਐਮ. ਪੀ. ਕੰਗ ਦਾ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਨਿੱਘਾ ਸਵਾਗਤ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ, ਵਾਈਸ ਚਾਂਸਲਰ ਤੇ ਸਮੂਹ ਵਿਭਾਗਾਂ ਦੇ ਮੁਖੀ, ਫੈਕਲਟੀ ਮੈਂਬਰ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਡਿਗਰੀ ਦੇ ਨਾਲ-ਨਾਲ ਹੁਨਰ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣਾ ਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰ ਰਹੀ ਹੈ, ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਤੇ ਵਿਦੇਸ਼ਾਂ ਵੱਲ ਜਾਣ ਦੀ ਥਾਂ ਪੰਜਾਬ ਵਿਚ ਹੀ ਰੁਜ਼ਗਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਮਰੱਥਾ ਨੂੰ ਪਛਾਣ ਕੇ ਸਖ਼ਤ ਮਿਹਨਤ ਕਰਨ ਤੇ ਪੰਜਾਬ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸਕਿੱਲ ਪ੍ਰਦਰਸ਼ਨੀਆਂ, ਪ੍ਰਾਜੈਕਟ ਮਾਡਲ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਦੀ ਮੁੱਖ ਮਹਿਮਾਨ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ। ਅੰਤ ਵਿਚ ਯੂਨੀਵਰਸਿਟੀ ਦੇ ਚਾਂਸਲਰ ਵਲੋਂ ਐਮ. ਪੀ. ਮਲਵਿੰਦਰ ਸਿੰਘ ਕੰਗ ਦਾ ਇਸ ਉਤਸਵ ਵਿਚ ਪਹੁੰਚਣ ’ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜੱਸੋਮਜਾਰਾ ਵਿਖੇ ਡਾ. ਸੁਖਵਿੰਦਰ ਸੁੱਖੀ ਵਲੋਂ ਸੜਕ ਦਾ ਉਦਘਾਟਨ ਅਗਲੀ ਖ਼ਬਰ ਦੁਸਹਿਰਾ, ਦੀਵਾਲੀ ਤੇ ਮਹਾਂਪੁਰਸ਼ਾਂ ਦੇ ਦਿਹਾੜਿਆਂ ਮੌਕੇ ਬਲੱਡ ਯੂਨਿਟ ਟੈਸਟ ਫੀਸਾਂ ਵਿਚ ਵਿਸ਼ੇਸ਼ ਛੋਟ
Ad Position 24