18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬਿਜਲੀ ਮੁਲਾਜ਼ਮਾਂ ਵਲੋਂ ਸਬ ਅਰਬਨ ਟਾਂਡਾ ਵਿਖੇ ਭੋਗਪੁਰ ਮੰਡਲ ਦੀ ਰੋਸ ਰੈਲੀ

ਟਾਂਡਾ ਉੜਮੁੜ, 17 ਅਕਤੂਬਰ (ਭਗਵਾਨ ਸਿੰਘ ਸੈਣੀ)-ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਲਈ ਪੰਜਾਬ ਮੁਲਾਜ਼ਮ, ਪੈਨਸ਼ਨਰ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਭੋਗਪੁਰ ਮੰਡਲ ਦੀ ਰੋਸ ਰੈਲੀ ਸਬ ਅਰਬਨ ਟਾਂਡਾ ਵਿਖੇ ਕੀਤੀ ਗਈ, ਜਿਸ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ 21 ਤੇ 22 ਅਕਤੂਬਰ ਦੀ ਸਮੂਹਿਕ ਛੁੱਟੀ ਸਾਰੇ ਮੁਲਾਜ਼ਮ ਵੱਧ ਤੋਂ ਵੱਧ ਭਰਨਗੇ। ਮੀਟਿੰਗ ਦੀ ਪ੍ਰਧਾਨਗੀ ਅਵਤਾਰ ਸਿੰਘ ਕੁਰਾਲਾ ਡਵੀਜ਼ਨ ਪ੍ਰਧਾਨ ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 18-10-2026
ਟਾਂਡਾ ਉੜਮੁੜ, 17 ਅਕਤੂਬਰ (ਭਗਵਾਨ ਸਿੰਘ ਸੈਣੀ)-ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਲਈ ਪੰਜਾਬ ਮੁਲਾਜ਼ਮ, ਪੈਨਸ਼ਨਰ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਭੋਗਪੁਰ ਮੰਡਲ ਦੀ ਰੋਸ ਰੈਲੀ ਸਬ ਅਰਬਨ ਟਾਂਡਾ ਵਿਖੇ ਕੀਤੀ ਗਈ, ਜਿਸ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ 21 ਤੇ 22 ਅਕਤੂਬਰ ਦੀ ਸਮੂਹਿਕ ਛੁੱਟੀ ਸਾਰੇ ਮੁਲਾਜ਼ਮ ਵੱਧ ਤੋਂ ਵੱਧ ਭਰਨਗੇ। ਮੀਟਿੰਗ ਦੀ ਪ੍ਰਧਾਨਗੀ ਅਵਤਾਰ ਸਿੰਘ ਕੁਰਾਲਾ ਡਵੀਜ਼ਨ ਪ੍ਰਧਾਨ ਵਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਰੋਜ਼ ਨਵੀਆਂ ਚਾਲਾਂ ਚੱਲ ਕੇ ਮੁਲਾਜ਼ਮਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਮੰਗੀਆਂ ਹੋਈਆਂ ਮੰਗਾਂ ਲਾਗੂ ਕਰਨ ਤੋਂ ਟਾਲ ਮਟੋਲ ਕਰ ਰਹੀ ਹੈ। ਰੈਲੀ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਆਉਣ ਵਾਲੀ 28 ਅਕਤੂਬਰ ਨੂੰ ਮੰਗਾਂ ਨਾ ਮੰਨਣ ਦਾ ਸੰਬੰਧ ’ਚ ਦਿੜ੍ਹਬਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ। ਰੈਲੀ ਨੂੰ ਵੱਖ-ਵੱਖ ਬੁਲਾਰਿਆਂ ਵਲੋਂ ਸੰਬੋਧਨ ਕੀਤਾ। ਕਸ਼ਮੀਰ ਸਿੰਘ ਖੁੱਡਾ, ਸੁਖਵਿੰਦਰ ਸਿੰਘ ਦਰਦੀ, ਪਰਮਪਾਲ ਸਿੰਘ, ਲਖਵੀਰ ਸਿੰਘ, ਇੰਜ. ਦਵਿੰਦਰ ਸਿੰਘ, ਇੰਜ. ਸਤਨਾਮ ਸਿੰਘ ਵਲੋਂ ਮੁਲਾਜ਼ਮਾਂ ਨੂੰ ਆਉਣ ਵਾਲੇ ਸੰਘਰਸ਼ਾਂ ਲਈ ਤਿਆਰ ਰਹਿਣ ਲਈ ਲਾਮਬੰਦ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੁਰਿੰਦਰ ਸਿੰਘ, ਵਿਨੋਦ ਕੁਮਾਰ, ਹਰਦੀਪ ਸਿੰਘ ਪ੍ਰਦੀਪ ਸਿੰਘ, ਅਸ਼ੋਕ ਕੁਮਾਰ, ਮਨਿੰਦਰ ਸਿੰਘ, ਇੰਦਰਜੀਤ ਸਿੰਘ, ਸੰਜੀਵ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨਿੱਘੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਮਾਤਾ ਨੈਣਾ ਦੇਵੀ ਮੰਦਰ ਵਿਖੇ ਨਵਰਾਤਰਿਆਂ ਮੌਕੇ ਸ੍ਰੀ ਰਾਮਾਇਣ ਜੀ ਦੇ ਪਾਠ ਦੀ ਲੜੀ ਆਰੰਭ
Ad Position 24