ਪਿੰਡ ਨਿੱਘੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ
ਕਾਠਗੜ੍ਹ, 17 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਨਿੱਘੀ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਮੌਕੇ ਬੁਲਾਰਿਆਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣੀ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਕਾਠਗੜ੍ਹ, 17 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਨਿੱਘੀ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਮੌਕੇ ਬੁਲਾਰਿਆਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣੀ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਬਲਜੀਤ ਰਾਮ ਵਾਈਸ ਡਿਸਟ੍ਰਿਕਟ ਕੋਆਰਡੀਨੇਟਰ, ਸ੍ਰੀਮਤੀ ਕਿਰਨ ਬਾਲਾ ਬਲਾਕ ਕੋਆਰਡੀਨੇਟਰ ਤੇ ਸਮਾਜ ਸੇਵੀ ਕਾਬਲ ਸਿੰਘ ਚੇਚੀ ਸੇਵਾਮੁਕਤ ਏ.ਐੱਸ.ਆਈ. ਵਿਜੀਲੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਇਕ ਗੰਭੀਰ ਸਮਾਜਿਕ ਬੁਰਾਈ ਹੈ, ਜੋ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਪਰਿਵਾਰਾਂ ਨੂੰ ਵੀ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਉਣ ਲਈ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਪਿੰਡ ਵਾਸੀਆਂ, ਮਾਪਿਆਂ, ਸਮਾਜਿਕ ਸੰਸਥਾਵਾਂ ਤੇ ਨੌਜਵਾਨਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾਵੇ ਅਤੇ ਨਸ਼ਅਿਾਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਫ਼ਰਤ ਕਰਨ ਦੀ ਬਜਾਏ ਇਲਾਜ ਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਜਾਵੇ। ਅੰਤ ਵਿਚ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਸਹਿਯੋਗ ਦੇਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਮਿੰਦੋ ਦੇਵੀ ਸਰਪੰਚ, ਬਲਵੀਰ ਚੰਦ ਚੇਚੀ, ਠੇਕੇਦਾਰ ਰਾਮ ਦਾਸ, ਕਮਲਜੀਤ ਚੇਚੀ, ਸਰਬਣ ਚੇਚੀ, ਭਗਤ ਲਾਡੀ ਧੀਮਾਨ, ਗੀਤਾ ਦੇਵੀ, ਨਸੀਬ ਚੰਦ, ਬਲਦੇਵ ਬਿੰਦੀ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।