18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਰਾਹੋਂ ਵਿਖੇ ਅੱਜ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ

ਰਾਹੋਂ, 17 ਅਕਤੂਬਰ (ਉਂਕਾਰ ਸਿੰਘ ਰਾਠੋਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 18 ਅਕਤੂਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਵਿਖੇ ਸਮੁੱਚੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਖਦੇਵ ਸਿੰਘ ਮਾਨ, ਚੇਅਰਮੈਨ ਮਲਕੀਤ ਸਿੰਘ ਕਾਹਲੋਂ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਸੰਬੰਧ ਵਿਚ ਸਮੁੱਚੇ ਨਗਰ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਸ ਸਮਾਗਮ ਨੂੰ ਕਰਾਉਣ ਲਈ ਤਿਆਰੀਆਂ ਲਗਪਗ ਮੁਕੰਮਲ ਕਰ ਲਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 18-10-2026
ਰਾਹੋਂ, 17 ਅਕਤੂਬਰ (ਉਂਕਾਰ ਸਿੰਘ ਰਾਠੋਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 18 ਅਕਤੂਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਵਿਖੇ ਸਮੁੱਚੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਖਦੇਵ ਸਿੰਘ ਮਾਨ, ਚੇਅਰਮੈਨ ਮਲਕੀਤ ਸਿੰਘ ਕਾਹਲੋਂ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਸੰਬੰਧ ਵਿਚ ਸਮੁੱਚੇ ਨਗਰ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਸ ਸਮਾਗਮ ਨੂੰ ਕਰਾਉਣ ਲਈ ਤਿਆਰੀਆਂ ਲਗਪਗ ਮੁਕੰਮਲ ਕਰ ਲਈਆਂ ਗਈਆਂ ਹਨ।ਐਤਵਾਰ ਨੂੰ ਸ਼ਾਮ 6 ਵਜੇ ਗੁਰਦੁਆਰਾ ਸਾਹਿਬ ਦੇ ਹਾਲ ਵਿਚ ਆਰੰਭ ਹੋਣਗੇ। ਸੋਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਕੀਰਤਨੀ ਜਥਾ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੇਗਾ। ਉਨ੍ਹਾਂ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਗੁਰਕੀਰਤ ਸਿੰਘ ਅੰਮ੍ਰਿਤਮਈ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਮਾਨ, ਚੇਅਰਮੈਨ ਮਲਕੀਤ ਸਿੰਘ ਕਾਹਲੋਂ, ਸੁਰਿੰਦਰ ਸਿੰਘ , ਜਸਵੀਰ ਸਿੰਘ, ਬਲਵਿੰਦਰ ਸਿੰਘ, ਇਕਬਾਲ ਸਿੰਘ, ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਤਨਾਮ ਜਲਾਲਪੁਰ ਨੂੰ ਪੰਜਾਬ ਦਾ ਜੁਆਇੰਟ ਸਕੱਤਰ ਕੀਤਾ ਨਿਯੁਕਤ ਅਗਲੀ ਖ਼ਬਰ ਰਕੇਸ਼ ਪੰਡਤ ਥੋਪੀਆ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
Ad Position 24