ਸਤਨਾਮ ਜਲਾਲਪੁਰ ਨੂੰ ਪੰਜਾਬ ਦਾ ਜੁਆਇੰਟ ਸਕੱਤਰ ਕੀਤਾ ਨਿਯੁਕਤ
ਰੱਤੇਵਾਲ/ਕਾਠਗੜ੍ਹ, 17 ਅਕਤੂਬਰ (ਅਸ਼ੋਕ ਕੁਮਾਰ ਲੀਲ, ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੂੰ ਪਾਰਟੀ ਦਾ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਸਤਨਾਮ ਜਲਾਲਪੁਰ ਨੂੰ ਸੂਬਾ ਪੱਧਰ ‘ਤੇ ਨਵੀਂ ਸੰਗਠਨਾਤਮਕ ਜ਼ਿੰਮੇਵਾਰੀ ਸੌਂਪੀ ਗਈ ਹੈ।
ਰੱਤੇਵਾਲ/ਕਾਠਗੜ੍ਹ, 17 ਅਕਤੂਬਰ (ਅਸ਼ੋਕ ਕੁਮਾਰ ਲੀਲ, ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੂੰ ਪਾਰਟੀ ਦਾ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਸਤਨਾਮ ਜਲਾਲਪੁਰ ਨੂੰ ਸੂਬਾ ਪੱਧਰ ‘ਤੇ ਨਵੀਂ ਸੰਗਠਨਾਤਮਕ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਸਤਨਾਮ ਜਲਾਲਪੁਰ ਆਮ ਆਦਮੀ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਹਨ ਅਤੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਵੀ ਜ਼ਿੰਮੇਵਾਰੀ ਸੰਭਾਲ ਚੁੱਕੇ ਹਨ। ਸਤਨਾਮ ਜਲਾਲਪੁਰ ਦੀ ਪੰਜਾਬ ਜੁਆਇੰਟ ਸਕੱਤਰ ਵਜੋਂ ਨਿਯੁਕਤੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਸੰਗਠਨਾਤਮਕ ਪੱਧਰ ‘ਤੇ ਅਹਿਮ ਮੰਨਿਆ ਜਾ ਰਿਹਾ ਹੈ। ਨਵੀਂ ਜ਼ਿੰਮੇਵਾਰੀ ਤਹਿਤ ਉਨ੍ਹਾਂ ਦੀ ਭੂਮਿਕਾ ਪਾਰਟੀ ਦੇ ਸੂਬਾਈ ਸੰਗਠਨ ਨਾਲ ਜੁੜੇ ਕੰਮਾਂ ਵਿਚ ਰਹੇਗੀ। ਇਸ ਨਿਯੁਕਤੀ ਸੰਬੰਧੀ ਪਾਰਟੀ ਵਰਕਰਾਂ ਤੇ ਸਮਰਥਕਾਂ ਵਲੋਂ ਸਤਨਾਮ ਜਲਾਲਪੁਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਸਤਨਾਮ ਜਲਾਲਪੁਰ ਵਲੋਂ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਉੱਪਰ ਚੁੱਕਣ ਲਈ ਤਨਦੇਹੀ ਨਾਲ ਮਿਹਨਤ ਕਰਦੇ ਰਹਿਣਗੇ।