ਪਿੰਡ ਹੇੜੀਆਂ ਵਿਖੇ ਸੰਤ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਪੰਜ ਦਿਨਾ ਜੋੜ ਮੇਲਾ ਸਮਾਪਤ
ਔੜ/ਝਿੰਗੜਾਂ, 17 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਗੁਰਦੁਆਰਾ ਇੰਦਰਪੁਰੀ ਸਾਹਿਬ ਹੇੜੀਆਂ ਦੀ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਪੰਜ ਦਿਨਾ ਸਾਲਾਨਾ ਜੋੜ ਮੇਲਾ ਸਮਾਪਤ ਹੋ ਗਿਆ। ਪਹਿਲੇ ਦਿਨ ਸ੍ਰੀ ਅਖੰਡ ਪਾਠਾਂ ਦੀ ਲੜੀ ਅਰੰਭ ’ਤੇ ਸ੍ਰੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ।
ਔੜ/ਝਿੰਗੜਾਂ, 17 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਗੁਰਦੁਆਰਾ ਇੰਦਰਪੁਰੀ ਸਾਹਿਬ ਹੇੜੀਆਂ ਦੀ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਪੰਜ ਦਿਨਾ ਸਾਲਾਨਾ ਜੋੜ ਮੇਲਾ ਸਮਾਪਤ ਹੋ ਗਿਆ। ਪਹਿਲੇ ਦਿਨ ਸ੍ਰੀ ਅਖੰਡ ਪਾਠਾਂ ਦੀ ਲੜੀ ਅਰੰਭ ’ਤੇ ਸ੍ਰੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ। ਦੂਜੇ ਦਿਨ ਰਾਤ ਤੇ ਦਿਨ ਦੇ ਦੀਵਾਨ ਸਜਾਏ ਗਏ। ਜਿਸ ਵਿਚ ਪੰਥ ਪ੍ਰਸਿੱਧ ਢਾਡੀ ਗਿਆਨੀ ਗੁਰਦੀਪ ਸਿੰਘ ਉੜਾਪੜ ਦੇ ਜਥੇ, ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲਿਆਂ ਤੋਂ ਇਲਾਵਾ ਹੋਰ ਵੱਖ-ਵੱਖ ਕੀਰਤਨੀ ਤੇ ਢਾਡੀ ਜਥਿਆਂ ਨੇ ਆਪਣੀ ਹਾਜ਼ਰੀ ਲਗਵਾਈ। ਆਖਰੀ ਦਿਨ ਦੂਸਰੀ ਲੜੀ ਦੇ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ’ਚ ਪੰਥ ਦੇ ਨਾਮਵਰ ਢਾਡੀ ਜਥਿਆਂ ਤੋਂ ਇਲਾਵਾ ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾਂ ਦੇ ਜਥੇ ਵਲੋਂ ਸੰਤ ਬਾਪੂ ਇੰਦਰ ਦੇ ਜੀਵਨ ਸੰਬੰਧੀ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਸਤਨਾਮ ਸਿੰਘ ਹੇੜੀਆਂ ਯੂ. ਕੇ. ਤੇ ਜਰਨੈਲ ਸਿੰਘ ਹੇੜੀਆਂ ਵਲੋਂ ਪੰਜੇ ਦਿਨ ਸਾਂਝੇ ਤੌਰ ’ਤੇ ਸਟੇਜ ਸਕੱਤਰ ਦੀ ਅਹਿਮ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਉਨ੍ਹਾਂ ਸਮਾਗਮ ਵਿਚ ਪੁੱਜੀਆਂ ਸਮੂਹ ਸੰਗਤਾਂ ਤੇ ਦਾਨੀ ਸੇਵਾਦਾਰਾਂ ਵਲੋਂ ਸਹਿਯੋਗ ਦੇਣ ’ਤੇ ਧੰਨਵਾਦ ਕਰਦਿਆਂ ਉਨ੍ਹਾਂ ਆਪਣੇ ਸਾਥੀ ਪ੍ਰਬੰਧਕਾਂ ਨਾਲ ਦਾਨੀ ਸੇਵਾਦਾਰਾਂ, ਕੀਰਤਨੀ ਤੇ ਢਾਡੀ ਜਥਿਆਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਹੇੜੀਆਂ ਯੂ. ਕੇ., ਪਾਲ ਸਿੰਘ ਹੇੜੀਆਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ ਨਿਰਮਲ ਸਿੰਘ ਹੇੜੀਆਂ, ਸਕੱਤਰ ਜਰਨੈਲ ਸਿੰਘ ਹੇੜੀਆਂ, ਬਲਕਾਰ ਸਿੰਘ ਹੇੜੀਆਂ, ਜਸਵਿੰਦਰ ਸਿੰਘ ਜੱਸਾ, ਮੈਨੇਜਰ ਚੂਹੜ ਸਿੰਘ, ਬਲਜਿੰਦਰ ਸਿੰਘ ਬਿੱਟਾ, ਮਾ. ਪਰਮਜੀਤ ਸਿੰਘ, ਹਰਦੀਪ ਸਿੰਘ ਯੂ. ਕੇ, ਸੁਖਵਿੰਦਰ ਸਿੰਘ ਸੁੱਖਾ, ਬਹਾਦਰ ਸਿੰਘ ਯੂ. ਐਸ. ਏ., ਗ੍ਰੰਥੀ ਨਿਰਮਲ ਸਿੰਘ, ਸੋਹਣ ਸਿੰਘ ਪੰਚ, ਦੀਦਾਰ ਸਿੰਘ, ਕੁਲਵਿੰਦਰ ਸਿੰਘ ਰਾਣਾ, ਸਤਨਾਮ ਸਿੰਘ, ਹਰਦੀਪ ਸਿੰਘ ਯੂ. ਕੇ., ਹਰਨੇਕ ਸਿੰਘ ਨੇਕਾ ਗਰੀਸ, ਬਹਾਦਰ ਸਿੰਘ ਯੂ. ਐਸ. ਏ., ਜਸਵੀਰ ਸਿੰਘ ਕੈਨੇਡਾ, ਕਸ਼ਮੀਰ ਸਿੰਘ, ਇੰਦਰਜੀਤ ਸਿੰਘ ਪੰਮੀ ਯੂ. ਐਸ. ਏ., ਮਹਿੰਦਰ ਸਿੰਘ, ਮਾ. ਚੈਂਚਲ ਸਿੰਘ, ਡਾ. ਲਛਮਣ ਸਿੰਘ, ਗੁਰਮੀਤ ਸਿੰਘ, ਉਂਕਾਰ ਸਿੰਘ, ਵਰਿੰਦਰ ਹਰੀਸ਼, ਗੁਰਨੇਕ ਸਿੰਘ, ਰਣਜੀਤ ਸਿੰਘ, ਸਤਪਾਲ ਸਿੰਘ, ਰਵਿੰਦਰ ਸਿੰਘ, ਬਿੱਟੂ ਹੇੜੀਆਂ ਆਦਿ ਹਾਜ਼ਰ ਸਨ।