ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਨਵੇਂ ਇੰਟਰੈਕਟ ਕਲੱਬ ਦੀ ਸਥਾਪਨਾ, ਜਸਪ੍ਰੀਤ ਕੌਰ ਬਣੀ ਪਹਿਲੀ ਪ੍ਰਧਾਨ
ਮੁਕੰਦਪੁਰ, 17 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਰੋਟਰੀ ਕਲੱਬ ਬੰਗਾ ਵਲੋਂ ਵਿਦਿਆਰਥੀਆਂ ਵਿਚ ਲੀਡਰਸ਼ਿਪ ਤੇ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਲਈ ਸ਼ਲਾਘਾਯੋਗ ਉਪਰਾਲਾ ਕਰਦਿਆਂ ਕਲੱਬ ਵਲੋਂ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਨਵੇਂ ਇੰਟਰੈਕਟ ਕਲੱਬ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਕਰਵਾਏ ਸਥਾਪਨਾ ਸਮਾਗਮ ਦੌਰਾਨ ਰੋਟਰੀ ਇੰਟਰਨੈਸ਼ਨਲ ਦੇ ਨੌਜਵਾਨਾਂ ਨਾਲ ਸੰਬੰਧਤ ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨਾ, ਸਮਾਜ ਸੇਵਾ ਲਈ ਪ੍ਰੇਰਿਤ ਕਰਨਾ ਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਉਤਸ਼ਾਹਿਤ ਕਰਨਾ ਸੀ।
ਅ
ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਰੋਟਰੀ ਕਲੱਬ ਬੰਗਾ ਦੇ ਮੈਂਬਰ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨਾਲ। ਤਸਵੀਰ : ਅਮਰੀਕ ਸਿੰਘ ਢੀਂਡਸਾ
18-10-2026
ਮੁਕੰਦਪੁਰ, 17 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਰੋਟਰੀ ਕਲੱਬ ਬੰਗਾ ਵਲੋਂ ਵਿਦਿਆਰਥੀਆਂ ਵਿਚ ਲੀਡਰਸ਼ਿਪ ਤੇ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਲਈ ਸ਼ਲਾਘਾਯੋਗ ਉਪਰਾਲਾ ਕਰਦਿਆਂ ਕਲੱਬ ਵਲੋਂ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਨਵੇਂ ਇੰਟਰੈਕਟ ਕਲੱਬ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਕਰਵਾਏ ਸਥਾਪਨਾ ਸਮਾਗਮ ਦੌਰਾਨ ਰੋਟਰੀ ਇੰਟਰਨੈਸ਼ਨਲ ਦੇ ਨੌਜਵਾਨਾਂ ਨਾਲ ਸੰਬੰਧਤ ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨਾ, ਸਮਾਜ ਸੇਵਾ ਲਈ ਪ੍ਰੇਰਿਤ ਕਰਨਾ ਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਉਤਸ਼ਾਹਿਤ ਕਰਨਾ ਸੀ। ਸਮਾਗਮ ਵਿਚ ਇੰਟਰੈਕਟ ਕਲੱਬ ਦੇ ਸਥਾਪਨਾ ਅਧਿਕਾਰੀ ਤੇ ਰੋਟਰੀ ਇੰਟਰਨੈਸ਼ਨਲ ਜ਼ਿਲ੍ਹਾ 3070 ਦੇ ਡਿਸਟ੍ਰਿਕਟ ਗਵਰਨਰ ਇਲੈਕਟ (475) ਰੋਟੇਰੀਅਨ ਵਿਜੇ ਸਹਿਦੇਵ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਰੋਟੇਰੀਅਨ ਸ਼ਰਨਜੀਤ ਸਿੰਘ ਨੇ ਕਿਹਾ ਕਿ ਇੰਟਰੈਕਟ ਕਲੱਬ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜ ਸੇਵਾ, ਟੀਮ ਵਰਕ ਅਤੇ ਅਗਵਾਈ ਕਰਨ ਦੇ ਮੌਕੇ ਪ੍ਰਦਾਨ ਕਰਦੇ ਹਨ। ਇੰਟਰੈਕਟ ਕਲੱਬ ਦੇ ਮੈਂਟਰ ਰੋਟੇਰੀਅਨ ਸੁਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਵਿਦਿਆਰਥੀਆਂ ਵਿਚ ਬਹੁਤ ਸਮਰੱਥਾ ਹੁੰਦੀ ਹੈ। ਉਨ੍ਹਾਂ ਨੂੰ ਸਹੀ ਦਿਸ਼ਾ ਅਤੇ ਮੌਕੇ ਮਿਲਣ ’ਤੇ ਉਹ ਸਮਾਜ ਲਈ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਗੁਰਬਖਸ਼ ਸਿੰਘ ਗਿੱਲ ਅਸਿਸਟੈਂਟ ਗਵਰਨਰ, ਪਾਸਟ ਪ੍ਰੈਜ਼ੀਡੈਂਟ ਪ੍ਰਿੰਸੀਪਲ ਗੁਰਜੰਟ ਸਿੰਘ ਤੇ ਸਕੱਤਰ ਭੁਪਿੰਦਰ ਸਿੰਘ ਨੇ ਵੀ ਇੰਟਰੈਕਟ ਕਲੱਬ ਦੇ ਮੈਂਬਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸਰਪ੍ਰਸਤ ਗੁਰਚਰਨ ਸਿੰਘ ਸ਼ੇਰਗਿੱਲ ਤੇ ਪਾਸਟ ਪ੍ਰੈਜ਼ੀਡੈਂਟ ਰਾਜ ਕੁਮਾਰ ਵੀ ਹਾਜ਼ਰ ਰਹੇ। ਸਥਾਪਨਾ ਅਧਿਕਾਰੀ ਵਿਜੇ ਸਹਿਦੇਵ, 475, ਰੋਟਰੀ ਜ਼ਿਲ੍ਹਾ 3070 ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੰਟਰੈਕਟ ਕਲੱਬ ਨੌਜਵਾਨਾਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ ਅਤੇ ਸੇਵਾ ਦੀ ਭਾਵਨਾ ਪੈਦਾ ਕਰਨ ਦਾ ਮਹੱਤਵਪੂਰਨ ਮੰਚ ਹੈ। ਸਮਾਗਮ ਦੌਰਾਨ ਨਵੇਂ ਇੰਟਰੈਕਟ ਕਲੱਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ। ਜਸਪ੍ਰੀਤ ਕੌਰ ਨੂੰ ਕਲੱਬ ਦੀ ਪਹਿਲੀ ਪ੍ਰਧਾਨ, ਮੋਨਿਕਾ ਨੂੰ ਮੀਤ ਪ੍ਰਧਾਨ, ਹਰਸ਼ਦੀਪ ਕੌਰ ਨੂੰ ਸਕੱਤਰ, ਚੰਚਲ ਬੰਗੜ ਨੂੰ ਖ਼ਜ਼ਾਨਚੀ ਨਿਯੁਕਤ ਕੀਤਾ ਅਤੇ 37 ਹੋਰ ਵਿਦਿਆਥੀ ਮੈਂਬਰ ਵਜੋਂ ਕਲੱਬ ਵਿਚ ਸ਼ਾਮਿਲ ਹੋਏ। ਨਵੇਂ ਅਹੁਦੇਦਾਰਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣ ਦਾ ਸੰਕਲਪ ਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਰੋਟਰੀ ਕਲੱਬ ਬੰਗਾ ਦਾ ਵਿਸ਼ੇਸ਼ ਧੰਨਵਾਦ ਕੀਤਾ।