18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਤਨਾਮ ਸਿੰਘ ਜਲਵਾਹਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ

ਉਸਮਾਨਪੁਰ, 17 ਅਕਤੂਬਰ (ਸੰਦੀਪ ਮਝੂਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਤੇ ਜ਼ਿਲ੍ਹਾ ਇੰਚਾਰਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਤਨਾਮ ਸਿੰਘ ਜਲਵਾਹਾ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਉਚੇਚੇ ਤੌਰ ’ਤੇ ਮਿਲੇ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸੰਬੰਧੀ ਜ਼ਿਲ੍ਹਾ ਸ.

Ad Position 21
No active advertisement
ਅਜੀਤ ਡੈਸਕ 18-10-2026
ਉਸਮਾਨਪੁਰ, 17 ਅਕਤੂਬਰ (ਸੰਦੀਪ ਮਝੂਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਤੇ ਜ਼ਿਲ੍ਹਾ ਇੰਚਾਰਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਤਨਾਮ ਸਿੰਘ ਜਲਵਾਹਾ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਉਚੇਚੇ ਤੌਰ ’ਤੇ ਮਿਲੇ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸੰਬੰਧੀ ਜ਼ਿਲ੍ਹਾ ਸ. ਭ. ਸ. ਨਗਰ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਕਤ ਯੋਜਨਾ ਅਧੀਨ ਬਤੌਰ ਜ਼ਿਲ੍ਹਾ ਇੰਚਾਰਜ ਹੁਣ ਤੱਕ ਜ਼ਿਲ੍ਹੇ ’ਚੋਂ 10 ਹਜ਼ਾਰ ਦੇ ਕਰੀਬ ਸ਼ਰਧਾਲੂ ਵੱਖ-ਵੱਖ ਤੀਰਥ ਅਸਥਾਨਾਂ ’ਤੇ ਨਤਮਸਤਕ ਹੋਏ ਹਨ। ਉਨ੍ਹਾਂ ਸ. ਮਾਨ ਨੂੰ ਦੱਸਿਆ ਕਿ ਸ਼ਰਧਾਲੂਆਂ ਵਲੋਂ ਇਸ ਸੰਬੰਧੀ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਸਾਹਿਬ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਕਿਉਂਕਿ ਬਹੁਗਿਣਤੀ ਸ਼ਰਧਾਲੂਆਂ ਨੇ ਕਦੀ ਸੋਚਿਆ ਵੀ ਨਹੀਂ ਸੀ ਕਿ ਉਹ ਉਕਤ ਅਸਥਾਨਾਂ ਦੀ ਯਾਤਰਾ ਵੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸ਼ਰਧਾਲੂ ਉਥੇ ਮਿਲਣ ਵਾਲੀਆਂ ਸੁਵਿਧਾਵਾਂ ਤੋਂ ਵੀ ਬੇਹੱਦ ਖੁਸ਼ ਹਨ। ਇਸ ਮੌਕੇ ਜਲਵਾਹਾ ਨੇ ਸ. ਮਾਨ ਨੂੰ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੀ ਸਥਿਤੀ ਬਾਰੇ ਵੀ ਜਾਣੂੰ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲਵਾਹਾ ਨੂੰ ਪਿੱਠ ਥਾਪੜਾ ਦਿੰਦਿਆਂ ਇੰਝ ਹੀ ਮਿਹਨਤ ਕਰਨ ਬਾਰੇ ਆਖਿਆ।
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ‘ਦਿ ਗ੍ਰੋਥ ਹੱਬ’ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਬਕਾ ਟਰੈਫਿਕ ਇੰਚਾਰਜ ਹਰਭਜਨ ਦਾਸ ਨਹੀਂ ਰਹੇ
Ad Position 24