18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਿੰਡ ਨਿੱਘੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਰੱਤੇਵਾਲ, 17 ਅਕਤੂਬਰ (ਅਸ਼ੋਕ ਕੁਮਾਰ ਲੀਲ)-ਪਿੰਡ ਨਿੱਘੀ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਮੌਕੇ ਬੁਲਾਰਿਆਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣੀ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 18-10-2026
ਰੱਤੇਵਾਲ, 17 ਅਕਤੂਬਰ (ਅਸ਼ੋਕ ਕੁਮਾਰ ਲੀਲ)-ਪਿੰਡ ਨਿੱਘੀ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਮੌਕੇ ਬੁਲਾਰਿਆਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣੀ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਬਲਜੀਤ ਰਾਮ ਜ਼ਿਲ੍ਹਾ ਵਾਈਸ ਕੋਆਰਡੀਨੇਟਰ, ਕਿਰਨ ਬਾਲਾ ਬਲਾਕ ਕੋਆਰਡੀਨੇਟਰ ਤੇ ਸਮਾਜ ਸੇਵੀ ਕਾਬਲ ਸਿੰਘ ਚੇਚੀ ਸੇਵਾਮੁਕਤ ਏ. ਐੱਸ. ਆਈ. ਵਿਜੀਲੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਇਕ ਗੰਭੀਰ ਸਮਾਜਿਕ ਬੁਰਾਈ ਹੈ, ਜੋ ਕਿ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਪਰਿਵਾਰਾਂ ਨੂੰ ਵੀ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਉਣ ਲਈ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਪਿੰਡ ਵਾਸੀਆਂ, ਮਾਪਿਆਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾਵੇ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਫ਼ਰਤ ਕਰਨ ਦੀ ਬਜਾਏ ਇਲਾਜ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਜਾਵੇ। ਬੁਲਾਰਿਆਂ ਨੇ ਕਿਹਾ ਕਿ ਜੇਕਰ ਹਰ ਪਿੰਡ ਵਾਸੀ ਨਸ਼ਿਆਂ ਵਿਰੁੱਧ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਗੇ ਆਵੇ, ਤਾਂ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ। ਇਸ ਮੌਕੇ ਮਿੰਦੋ ਦੇਵੀ ਸਰਪੰਚ, ਬਲਵੀਰ ਚੰਦ ਚੇਚੀ, ਠੇਕੇਦਾਰ ਰਾਮ ਦਾਸ, ਕਮਲਜੀਤ ਚੇਚੀ, ਸਰਬਣ ਚੇਚੀ, ਭਗਤ ਲਾਡੀ ਧੀਮਾਨ, ਗੀਤਾ ਦੇਵੀ, ਨਸੀਬ ਚੰਦ, ਬਲਦੇਵ ਬਿੰਦੀ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਸੀ ’ਤੇ ਵਿਸ਼ੇਸ਼-ਡਾ. ਉਜਾਗਰ ਸਿੰਘ ਸੂਰੀ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ‘ਦਿ ਗ੍ਰੋਥ ਹੱਬ’ ਸਮਾਗਮ ਕਰਵਾਇਆ
Ad Position 24