ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਡਾ. ਅਜੇ ਬਸਰਾ ਗੱਲਬਾਤ ਸਮੇਂ ਨਾਲ ਐਨ. ਸੀ. ਸੀ. ਕੈਡਿਟ ਤੇ ਹੋਰ ਅਧਿਕਾਰੀ।
ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਸਿਖਲਾਈ ਵਰਕਸ਼ਾਪ ਤੇ ਜਾਗਰੂਕਤਾ ਰੈਲੀ ਕੱਢੀ
ਨਵਾਂਸ਼ਹਿਰ, 17 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਕੁਮਾਰ ਬਸਰਾ ਦੀ ਅਗਵਾਈ ਵਿਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਟੀਬੀ ਮੁਕਤ ਭਾਰਤ ਮੁਹਿੰਮ ਤੇ ਨਵੀਂ ਜੋਸ਼ ਮੁਹਿੰਮ ਤਹਿਤ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ ਗਈ।
ਨਵਾਂਸ਼ਹਿਰ, 17 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਕੁਮਾਰ ਬਸਰਾ ਦੀ ਅਗਵਾਈ ਵਿਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਟੀਬੀ ਮੁਕਤ ਭਾਰਤ ਮੁਹਿੰਮ ਤੇ ਨਵੀਂ ਜੋਸ਼ ਮੁਹਿੰਮ ਤਹਿਤ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ ਗਈ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਟੀਬੀ ਦੀ ਰੋਕਥਾਮ, ਸ਼ੁਰੂਆਤੀ ਲੱਛਣਾਂ ਦੀ ਪਛਾਣ ਤੇ ਸਮੇਂ ਸਿਰ ਜਾਂਚ ਤੇ ਇਲਾਜ ਪ੍ਰਤੀ ਜਾਗਰੂਕ ਕਰਨਾ ਸੀ। ਵਰਕਸ਼ਾਪ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਬਸਰਾ ਅਤੇ ਜ਼ਿਲ੍ਹਾ ਟੀਬੀ ਅਫ਼ਸਰ ਡਾ. ਕਿਸ਼ਨ ਰਾਏ ਨੇ ਜੋਸ਼ ਟੀਮ ਦੇ ਮੈਂਬਰਾਂ ਅਤੇ ਐਨ. ਸੀ. ਸੀ. ਕੈਡਿਟਾਂ ਨੂੰ ਟੀ. ਬੀ. ਦੇ ਲੱਛਣਾਂ, ਬਚਾਅ ਦੇ ਉਪਾਵਾਂ ਤੇ ਇਲਾਜ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਟੀ. ਬੀ. ਸ਼ਾਖਾ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ। ਸਿਖਲਾਈ ਉਪਰੰਤ ਜੋਸ਼ ਟੀਮ ਦੇ ਮੈਂਬਰਾਂ ਤੇ ਐਨ. ਸੀ. ਸੀ. ਕੈਡਿਟਾਂ ਵਲੋਂ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਰਾਹੀਂ ਲੋਕਾਂ ਨੂੰ ਟੀ. ਬੀ. ਦੇ ਲੱਛਣਾਂ ਪ੍ਰਤੀ ਸੁਚੇਤ ਰਹਿਣ, ਸਮੇਂ ਸਿਰ ਜਾਂਚ ਕਰਵਾਉਣ ਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਬਧ ਮੁਫ਼ਤ ਜਾਂਚ ਤੇ ਇਲਾਜ ਦੀਆਂ ਸਹੂਲਤਾਂ ਦਾ ਲਾਭ ਲੈਣ ਦਾ ਸੁਨੇਹਾ ਦਿੱਤਾ। ਮੁਹਿੰਮ ਤਹਿਤ ਜੋਸ਼ ਟੀਮਾਂ ਤੇ ਐਨ. ਸੀ. ਸੀ. ਕੈਡਿਟ ਆਪਣੇ ਨਿਰਧਾਰਤ ਉੱਚ-ਜੋਖ਼ਮ ਵਾਲੇ ਖੇਤਰਾਂ ਵਿਚ ਜਾ ਕੇ ਜਾਗਰੂਕਤਾ ਅਤੇ ਜਾਂਚ ਸੰਬੰਧੀ ਗਤੀਵਿਧੀਆਂ ਚਲਾਉਣਗੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਬਸਰਾ ਨੇ ਕਿਹਾ ਕਿ ਟੀ. ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਦੇ ਯਤਨਾਂ ਦੇ ਨਾਲ-ਨਾਲ ਲੋਕਾਂ ਦੀ ਜਾਗਰੂਕਤਾ ਤੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਅਪੀਲ ਕੀਤੀ ਕਿ ਟੀ. ਬੀ. ਦੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਜਾਂਚ ਕਰਵਾਈ ਜਾਵੇ ਤੇ ਇਲਾਜ ਦਾ ਕੋਰਸ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਟੀ. ਬੀ. ਮੁਕਤ ਸਮਾਜ ਦਾ ਟੀਚਾ ਹਾਸਿਲ ਕੀਤਾ ਜਾ ਸਕਦਾ ਹੈ।