ਚੱਕ ਗੁੱਜਰਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੀਟਿੰਗ
ਸਮੁੰਦੜਾ, 17 ਅਕਤੂਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁੱਜਰਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਹਲਕੇ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਚੱਕ ਸਿੰਘਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਇਕ ਕਰਨ ਦਾ ਭਰੋਸਾ ਦਿੱਤਾ।
ਸਮੁੰਦੜਾ, 17 ਅਕਤੂਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁੱਜਰਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਹਲਕੇ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਚੱਕ ਸਿੰਘਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਇਕ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਰਜਿੰਦਰ ਸਿੰਘ ਚੱਕ ਸਿੰਘਾਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨਾਲ ਲੋਕ ਆਪ ਮੁਹਾਰੇ ਜੁੜ ਰਹੇ ਹਨ ਤੇ ਨੌਜਵਾਨਾਂ ਵਿਚ ਵੀ ਪਾਰਟੀ ਪ੍ਰਤੀ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ। ਆਏ ਦਿਨ ਬਿਨਾਂ ਕਿਸੇ ਡਰ ਦੇ ਚੱਲਦੀਆਂ ਗੋਲੀਆਂ ਤੇ ਨਸ਼ਿਆਂ ਕਰਕੇ ਰੋਜ਼ਾਨਾ ਹੀ ਨੌਜਵਾਨ ਮਰ ਰਹੇ ਹਨ। ਇਸ ਤੋਂ ਇਲਾਵਾ ਵੱਧ ਰਹੀਆਂ ਲੁੱਟਾਂ ਖੋਹਾਂ, ਚੋਰੀਆਂ ਤੇ ਗੈਂਗਸਟਰਵਾਦ ਕਰਕੇ ਸੂਬੇ ਅੰਦਰ ਇਕ ਤਰ੍ਹਾਂ ਨਾਲ ਅਰਾਜਕਤਾ ਤੇ ਦਹਿਸ਼ਤ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਅੰਨ੍ਹੇ ਕਤਲ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਵੀ ਨੌਜਵਾਨ ਨਸ਼ਿਆਂ ਖ਼ਿਲਾਫ਼ ਜਾਂ ਫਿਰ ਸਰਕਾਰੀ ਜਬਰ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਹਨ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ ਤੇ ਜਾਂ ਫਿਰ ਜੇਲ੍ਹਾਂ ਵਿਚ ਡੱਕਿਆ ਹੋਇਆ ਹੈ। ਇਸ ਮੌਕੇ ਅਮਰਜੀਤ ਸਿੰਘ ਖਾਲਸਾ, ਜਸਵਿੰਦਰ ਸਿੰਘ ਜੱਸੀ, ਜੱਸਾ ਸਿੰਘ ਸਿੰਬਲੀ, ਸੋਢੀ ਸਿੰਘ ਰਾਮਗੜ੍ਹ, ਸਤਨਾਮ ਸਿੰਘ ਕਾਲਾ, ਹਰਪਾਲ ਸਿੰਘ, ਮਹਿੰਦਰ ਸਿੰਘ ਫੌਜੀ, ਗੁਰਵਿੰਦਰ ਸਿੰਘ ਇਟਲੀ, ਮੋਹਣ ਸਿੰਘ, ਬਲਿਹਾਰ ਸਿੰਘ, ਹਰਦੇਵ ਸਿੰਘ ਦੇਬੀ, ਮੋਹਣ ਸਿੰਘ ਛਿੰਝਰ, ਬਾਬਾ ਬਲਵਿੰਦਰ ਸਿੰਘ, ਗੁਰਕੀਰਤ ਸਿੰਘ ਖਾਲਸਾ ਆਦਿ ਵੀ ਹਾਜ਼ਰ ਸਨ।