18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਤਾਜੋਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਾਗਰੂਕਤਾ ਕੈਂਪ

ਉਸਮਾਨਪੁਰ, 17 ਅਕਤੂਬਰ (ਸੰਦੀਪ ਮਝੂਰ)-ਪਿੰਡ ਤਾਜੋਵਾਲ ਵਿਖੇ ਸੀ. ਆਰ.

Ad Position 21
No active advertisement
ਅਜੀਤ ਡੈਸਕ 18-10-2026
ਉਸਮਾਨਪੁਰ, 17 ਅਕਤੂਬਰ (ਸੰਦੀਪ ਮਝੂਰ)-ਪਿੰਡ ਤਾਜੋਵਾਲ ਵਿਖੇ ਸੀ. ਆਰ. ਐਮ. ਸਕੀਮ ਅਧੀਨ ਕਿਸਾਨਾਂ ਲਈ ਮੁੱਖ ਖੇਤੀਬਾੜੀ ਅਫਸਰ ਸ. ਭ. ਸ. ਨਗਰ ਡਾਕਟਰ ਲੇਖਰਾਜ ਦੀ ਪ੍ਰਧਾਨਗੀ ਹੇਠ ਮੱਕੀ ਦਿਵਸ ਤੇ ਝੋਨੇ ਦੀ ਪਰਾਲੀ ਨੂੰ ਸਾਂਭਣ ਦਾ ਪ੍ਰੋਗਰਾਮ ਕਰਵਾਇਆ। ਮੱਕੀ ਦਿਵਸ ਟ੍ਰੇਨਿੰਗ ਪ੍ਰੋਗਰਾਮ ਵਿਚ ਬੋਲਦਿਆਂ ਡਾ. ਲੇਖਰਾਜ ਨੇ ਦੱਸਿਆ ਕਿ ਫਸਲੀ ਭਿੰਨਤਾ ਅੱਜ ਸਮੇਂ ਦੀ ਲੋੜ ਬਣ ਚੁੱਕੀ ਹੈ। ਕਿਸਾਨਾਂ ਨੂੰ ਕਣਕ ਝੋਨੇ ਦੇ ਰਵਾਇਤੀ ਫਸਲੀ ਚੱਕਰ ਤੋਂ ਨਿਕਲ ਕੇ ਬਾਸਮਤੀ ਦੀ ਫਸਲ, ਮੱਕੀ ਦੀ ਫਸਲ, ਦਾਲਾਂ ਤੇ ਤੇਲ ਬੀਜ ਫਸਲਾਂ ਹੇਠ ਵੱਧ ਤੋਂ ਵੱਧ ਰਕਬਾ ਲਿਆਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਮੱਕੀ ਸਕੀਮ ਤਹਿਤ ਜਿਨ੍ਹਾਂ ਕਿਸਾਨਾਂ ਵਲੋਂ ਝੋਨੇ ਦੀ ਫਸਲ ਹੇਠੋਂ ਰਕਬਾ ਕੱਢ ਕੇ ਮੱਕੀ ਦੀ ਫਸਲ ਹੇਠ ਲਿਆਂਦਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ 17500 ਰੁਪਏ ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਉਪਦਾਨ ਦਿੱਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਖੇਤੀ ਮਸ਼ੀਨਰੀ ’ਤੇ 4.52 ਕਰੋੜ ਰੁਪਏ ਦੀ ਸਬਸਿਡੀ ਵੱਖ-ਵੱਖ ਮਸ਼ੀਨਾਂ ਲਈ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੱਕੀ ਦੇ 2.50 ਕਰੋੜ ਰੁਪਏ ਦੀ ਉਪਦਾਨ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਜਲਦ ਹੀ ਟਰਾਂਸਫਰ ਕਰ ਦਿੱਤੀ ਜਾਵੇਗੀ ਤੇ ਹਰੇਕ ਕਿਸਾਨ ਆਪਣੀ ਫਾਰਮਰ ਆਈ. ਡੀ. ਜ਼ਰੂਰ ਬਣਾਵੇ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਫਾਇਦਾ ਲੈਣ ਲਈ ਮੁੱਖ ਖੇਤੀਬਾੜੀ ਦਫ਼ਤਰ ਅਤੇ ਬਲਾਕ ਪੱਧਰ ’ਤੇ ਖੇਤੀਬਾੜੀ ਅਫਸਰਾਂ ਦੇ ਦਫਤਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾਵੇ। ਇਸ ਮੌਕੇ ਡਾਕਟਰ ਰਾਜ ਕੁਮਾਰ ਖੇਤੀਬਾੜੀ ਅਫਸਰ ਨਵਾਂਸ਼ਹਿਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਾ ਸਾੜਨ। ਉਨ੍ਹਾਂ ਕਿਸਾਨਾਂ ਨੂੰ ਪੀ. ਐਮ . ਕਿਸਾਨ ਨਿਧੀ ਯੋਜਨਾ ਅਤੇ ਵਿਭਾਗ ਦੀਆਂ ਹੋਰ ਸਕੀਮਾਂ ਦਾ ਫਾਇਦਾ ਲੈਣ ਲਈ ਫਾਰਮਰ ਆਈ. ਡੀ. ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ. ਕਮਲਦੀਪ ਸਿੰਘ ਸੰਘਾ ਪ੍ਰਾਜੈਕਟ ਡਾਇਰੈਕਟਰ ਤੇ ਡਾਕਟਰ ਗੁਰਪ੍ਰੀਤ ਸਿੰਘ ਏ. ਡੀ. ਓ. ਨੇ ਕਿਸਾਨਾਂ ਨੂੰ ਸਰ੍ਹੋਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਸ਼ਾਲ ਸ਼ਰਮਾ ਖੇਤੀਬਾੜੀ ਵਿਸਥਾਰ ਅਫਸਰ, ਸਰਬਜੀਤ ਸਿੰਘ ਖੇਤੀਬਾੜੀ ਓਪ ਨਰੀਖਿਕ, ਜਸਵਿੰਦਰ ਕੌਰ ਤੇ ਹਰਮੇਸ਼ ਕੁਮਾਰ ਏ. ਟੀ. ਐਮ. ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ 100 ਤੋਂ ਵੱਧ ਕਿਸਾਨਾਂ ਵਲੋਂ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਸਕੂਲ ’ਚ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮਨਾਇਆ ਅਗਲੀ ਖ਼ਬਰ ਕੁੜੀਆਂ ਪ੍ਰਤੀ ਸਮਾਜ ਦੀ ਪੁਰਾਣੀ ਅਤੇ ਨਵੀਂ ਸੋਚ ਦੇ ਟਕਰਾਅ ਦੀ ਕਹਾਣੀ ਹੈ ਫ਼ਿਲਮ ‘ਥਾਪੀ’ ਸੁਪਨੇ ਪੂਰੇ ਕਰਨ ਲਈ ਲਗਾਤਾਰ...
Ad Position 24