18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਮਰਦੀਪ ਸਕੂਲ ’ਚ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮਨਾਇਆ

ਮੁਕੰਦਪੁਰ, 17 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਚ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮਨਾਉਣ ਲਈ ਇਕ ਸਮਾਗਮ ਕਰਵਾਇਆ, ਜਿਸ ਵਿਚ ਮਾਈਂਡ ਕਲੈਰਿਟੀ ਸੈਂਟਰ ਬੰਗਾ ਤੋਂ ਮੈਂਟਲ ਹੈਲਥ ਕੌਂਸਲਰ ਰਾਜ ਹੀਉਂ ਵਿਸ਼ੇਸ਼ ਸੱਦੇ ’ਤੇ ਸਕੂਲ ਪਹੁੰਚੇ। ਸਭ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਪਰਮਜੀਤ ਕੌਰ, ਸ.

Ad Position 21
No active advertisement
ਅਜੀਤ ਡੈਸਕ 18-10-2026
ਮੁਕੰਦਪੁਰ, 17 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਚ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮਨਾਉਣ ਲਈ ਇਕ ਸਮਾਗਮ ਕਰਵਾਇਆ, ਜਿਸ ਵਿਚ ਮਾਈਂਡ ਕਲੈਰਿਟੀ ਸੈਂਟਰ ਬੰਗਾ ਤੋਂ ਮੈਂਟਲ ਹੈਲਥ ਕੌਂਸਲਰ ਰਾਜ ਹੀਉਂ ਵਿਸ਼ੇਸ਼ ਸੱਦੇ ’ਤੇ ਸਕੂਲ ਪਹੁੰਚੇ। ਸਭ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਪਰਮਜੀਤ ਕੌਰ, ਸ. ਗੁਰਚਰਨ ਸਿੰਘ ਸ਼ੇਰਗਿੱਲ ਬਾਨੀ ਚੇਅਰਮੈਨ ਅਮਰਦੀਪ ਸੰਸਥਾਵਾਂ ਤੇ ਸ. ਸੁਰਿੰਦਰ ਸਿੰਘ ਢੀਂਡਸਾ ਵਾਈਸ ਚੇਅਰਮੈਨ ਪੀ. ਟੀ. ਏ. ਨੇ ਖੂਬਸੂਰਤ ਫੁੱਲਾਂ ਦਾ ਬੁੱਕੇ ਦੇ ਕੇ ਰਾਜ ਹੀਉਂ ਨੂੰ ਜੀ ਆਇਆ ਨੂੰ ਆਖਿਆ। ਉਪਰੰਤ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਰਾਜ ਹੀਉਂ ਦੀ ਸ਼ਖ਼ਸੀਅਤ ਤੋਂ ਜਾਣੂੰ ਕਰਵਾਇਆ। ਇਸ ਤੋਂ ਬਾਅਦ ਬਾਰ੍ਹਵੀਂ ਜਮਾਤ ਕਾਮਰਸ ਦੀਆਂ ਵਿਦਿਆਰਥਣਾਂ ਜਾਨਵੀ, ਨੇਹਾ ਪ੍ਰੀਤ ਤੇ ਬੰਦਨਾ ਕੌਰ ਨੇ ਮਾਨਸਿਕ ਤਣਾਅ ਦੇ ਕਾਰਨ ਅਤੇ ਮਾਨਸਿਕ ਤਣਾਅ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਨ੍ਹਾਂ ਵਿਦਿਆਰਥਣਾਂ ਦੀ ਤਿਆਰੀ ਲੈਕਚਰਾਰ ਨੀਤੀਕਾ ਜੋ ਕਿ ਇਸ ਗਤੀਵਿਧੀ ਦੇ ਇੰਚਾਰਜ ਸਨ, ਨੇ ਕਰਵਾਈ। ਇਸ ਤੋਂ ਬਾਅਦ ਰਾਜ ਹੀਉਂ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ ਤੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਈ ਅਤੇ ਡਿਪਰੈਸ਼ਨ, ਚਿੰਤਾ ਤੇ ਮਨ ਦੀ ਸਥਿਤੀ ਬਾਰੇ ਗਿਆਨ ਭਰਪੂਰ ਜਾਣਕਾਰੀ ਵਿਦਿਆਰਥੀਆਂ ਨੂੰ ਦਿੱਤੀ। ਵਿਦਿਆਰਥੀਆਂ ਨੇ ਵੀ ਬੜੀ ਦਿਲਚਸਪੀ ਨਾਲ ਉਨ੍ਹਾਂ ਨੂੰ ਸੁਣਿਆ। ਰਾਜ ਹੀਉਂ ਨੇ ਪ੍ਰਿੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਡਿਸਿਪਲਨ ਦੀ ਵੀ ਪ੍ਰਸੰਸਾ ਕੀਤੀ। ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ‘ਕਮੋਡਿਟੀ ਮਾਰਕੀਟ ਅਵੇਅਰਨੈੱਸ ਸੈਸ਼ਨ’ ਕਰਵਾਇਆ ਅਗਲੀ ਖ਼ਬਰ ਤਾਜੋਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਾਗਰੂਕਤਾ ਕੈਂਪ
Ad Position 24