18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ‘ਕਮੋਡਿਟੀ ਮਾਰਕੀਟ ਅਵੇਅਰਨੈੱਸ ਸੈਸ਼ਨ’ ਕਰਵਾਇਆ

ਬੰਗਾ, 17 ਅਕਤੂਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਤੇ ਪ੍ਰੋ.

Ad Position 21
No active advertisement
ਅਜੀਤ ਡੈਸਕ 18-10-2026
ਬੰਗਾ, 17 ਅਕਤੂਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਤੇ ਪ੍ਰੋ. ਗੁਰਸ਼ਾਨ ਸਿੰਘ ਮੁਖੀ ਕਮਰਸ ਵਿਭਾਗ ਦੀ ਦੇਖ ਰੇਖ ਅਧੀਨ ਕਮੋਡਿਟੀ ਮਾਰਕੀਟ ਅਵੇਅਰਨੈੱਸ ਸੈਸ਼ਨ ਦਾ ਪ੍ਰਬੰਧ ਕੀਤਾ। ਇਸ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿੱਤੀ ਬਾਜ਼ਾਰ, ਨਿਵੇਸ਼ ਦੇ ਵੱਖ-ਵੱਖ ਤਰੀਕਿਆਂ ਤੇ ਨਿਵੇਸ਼ਕਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਬਣਾਏ ਗਏ ਨਿਯਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਮੌਕੇ ਮੈਡਮ ਅਨੀਤਾ ਸੈਣੀ, ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ, ਜੋ ਸਿਕਿਉਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਦੇ ਟ੍ਰੇਨਰ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਟਾਕ ਮਾਰਕੀਟ ਤੇ ਕਮੋਡਿਟੀ ਮਾਰਕੀਟ ਦੀ ਕਾਰਜਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿੱਤੀ ਬਾਜ਼ਾਰਾਂ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਇਸ ਨਾਲ ਜੁੜੇ ਨਿਯਮਾਂ, ਜੋਖ਼ਮਾਂ ਤੇ ਸੰਭਾਵਨਾਵਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਮੈਡਮ ਅਨੀਤਾ ਸੈਣੀ ਨੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਕਿ ਛੋਟੀ ਰਕਮ ਨਾਲ ਵੀ ਨਿਵੇਸ਼ ਦੀ ਸ਼ੁਰੂਆਤ ਕੀਤੀ ਜਾ ਸਕਦੀ ਹੈ, ਪਰ ਨਿਵੇਸ਼ ਕਰਦੇ ਸਮੇਂ ਸਹੀ ਜਾਣਕਾਰੀ, ਸਾਵਧਾਨੀ ਅਤੇ ਯੋਜਨਾਬੰਦੀ ਦਾ ਹੋਣਾ ਲਾਜ਼ਮੀ ਹੈ। ਉਨ੍ਹਾਂ ਨੇ ਸੇਬੀ ਵਲੋਂ ਨਿਵੇਸ਼ਕਾਂ ਦੇ ਹਿੱਤਾਂ ਦੀ ਰੱਖਿਆ ਲਈ ਜਾਰੀ ਕੀਤੇ ਗਏ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿੱਤੀ ਧੋਖਾਧੜੀ ਤੋਂ ਬਚਣ, ਭਰੋਸੇਯੋਗ ਸਰੋਤਾਂ ਤੋਂ ਜਾਣਕਾਰੀ ਪ੍ਰਾਪਤ ਕਰਨ ਤੇ ਨਿਵੇਸ਼ ਕਰਨ ਤੋਂ ਪਹਿਲਾਂ ਸੰਭਾਵਿਤ ਜੋਖ਼ਮਾਂ ਨੂੰ ਸਮਝਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਪ੍ਰੋਫੈਸਰ ਗੁਰਸ਼ਾਨ ਸਿੰਘ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਵਿਚ ਵਿੱਤੀ ਸਾਖਰਤਾ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਸੂਝ-ਬੂਝ ਨਾਲ ਵਿੱਤੀ ਫ਼ੈਸਲੇ ਲੈਣ ਲਈ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਪ੍ਰੋ. ਰਵਿੰਦਰ ਕੌਰ, ਪ੍ਰੋ. ਪ੍ਰਭਦੀਪ ਕੌਰ, ਡਾ. ਗੁਲਬਹਾਰ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗੂਵਾਲ ਨਿਵਾਸੀਆਂ ਵਲੋਂ ਫੁੱਟਬਾਲ ਦੀ ਖੇਡ ਦੀ ਤਰੱਕੀ ਲਈ ਵੱਡੇ ਯਤਨ-ਸਰਬਜੀਤ ਮੰਗੂਵਾਲ ਅਗਲੀ ਖ਼ਬਰ ਅਮਰਦੀਪ ਸਕੂਲ ’ਚ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮਨਾਇਆ
Ad Position 24