18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੀਨੀਅਰ ਸਿਟੀਜ਼ਨਾਂ ਦੀ ਸਿਹਤ ਸੰਭਾਲ ਲਈ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ

ਨਵਾਂਸ਼ਹਿਰ, 17 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਕੁਮਾਰ ਬਸਰਾ ਦੀ ਅਗਵਾਈ ਵਿਚ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ।

Ad Position 21
No active advertisement
ਅਜੀਤ ਡੈਸਕ 18-10-2026
ਨਵਾਂਸ਼ਹਿਰ, 17 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਕੁਮਾਰ ਬਸਰਾ ਦੀ ਅਗਵਾਈ ਵਿਚ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ। ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ, ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨਾ ਤੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਤੇ ਇਲਾਜ ਲਈ ਮਾਰਗਦਰਸ਼ਨ ਦੇਣਾ ਸੀ। ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਦਵਿੰਦਰ ਢਾਂਡਾ, ਡਾ. ਸਵਰਨਜੀਤ ਕੁਲਾਰ, ਅਪਥਾਲਮਿਕ ਅਫ਼ਸਰ ਦੀਪਕ ਸ਼ਰਮਾ ਵਲੋਂ ਕੁੱਲ 31 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਦਕਿ 28 ਮਰੀਜ਼ਾਂ ਨੂੰ ਐਨਕਾਂ ਵੰਡੀਆਂ ਗਈਆਂ। ਜਾਂਚ ਦੌਰਾਨ ਮੌਤੀਆਬਿੰਦ ਦੇ 2 ਮਰੀਜ਼ਾਂ ਦੀ ਪਛਾਣ ਵੀ ਕੀਤੀ ਗਈ, ਜਿਨ੍ਹਾਂ ਨੂੰ ਅਗਲੇਰੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਕੁਮਾਰ ਬਸਰਾ ਨੇ ਕਿਹਾ ਕਿ ਬਜ਼ੁਰਗਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀਆਂ ਮੁੱਖ ਤਰਜੀਹਾਂ ਵਿਚੋਂ ਇਕ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਨਿਯਮਤ ਸਿਹਤ ਜਾਂਚ ਕਰਵਾਉਣ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕੀਤੀ ਜਾ ਸਕਦੀ ਹੈ ਅਤੇ ਲੋੜ ਅਨੁਸਾਰ ਇਲਾਜ ਸ਼ੁਰੂ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਜ਼ੁਰਗਾਂ ਵਿਚ ਬਲੱਡ ਪ੍ਰੈਸ਼ਰ, ਸ਼ੂਗਰ, ਅੱਖਾਂ ਦੀਆਂ ਸਮੱਸਿਆਵਾਂ, ਹੱਡੀਆਂ ਤੇ ਜੋੜਾਂ ਦੇ ਰੋਗਾਂ ਅਤੇ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਮਹੱਤਵਪੂਰਨ ਹੈ। ਨਿਯਮਤ ਸਿਹਤ ਜਾਂਚ, ਢੁੱਕਵਾਂ ਇਲਾਜ ਤੇ ਸਿਹਤਮੰਦ ਜੀਵਨਸ਼ੈਲੀ ਬਜ਼ੁਰਗਾਂ ਦੇ ਜੀਵਨ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬਜ਼ੁਰਗ ਪਰਿਵਾਰਕ ਮੈਂਬਰਾਂ ਦੀ ਸਿਹਤ ਪ੍ਰਤੀ ਵਿਸ਼ੇਸ਼ ਧਿਆਨ ਦੇਣ ਤੇ ਨਿਯਮਤ ਸਿਹਤ ਜਾਂਚ ਨੂੰ ਤਰਜੀਹ ਦੇਣ। ਵਿਭਾਗ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤੇ ਬਿਮਾਰੀਆਂ ਪ੍ਰਤੀ ਜਾਗਰੂਕਤਾ ਵਧਾਉਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸੜੋਆ ਵਿਖੇ ਗੁੱਗਾ ਮਾੜੀ ਸਥਾਨ ’ਤੇ ਮੂਰਤੀ ਸਥਾਪਿਤ ਅਗਲੀ ਖ਼ਬਰ ਬਲਾਚੌਰ ਦੇ ਅਰਸ਼ਦੀਪ ਜੰਡੀ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ 97 ਕਿਲੋ ਕੁਸ਼ਤੀ ’ਚ ਜਿੱਤਿਆ ਸੋਨ ਤਗਮਾ
Ad Position 24