ਗੁਰਦੁਆਰਾ ਟਾਹਲੀ ਸਾਹਿਬ ਸੁੱਧਾ ਮਾਜਰਾ ਵਿਖੇ ਚੜ੍ਹਦੀਕਲਾ ਨਾਲ ਸੰਪੂਰਨ ਹੋਇਆ ਗੁਰਮਤਿ ਸਮਾਗਮ
ਕਾਠਗੜ੍ਹ, 18 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਸੁੱਧਾ ਮਾਜਰਾ ਵਿਖੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 12ਵਾਂ ਸਮਾਗਮ ਸ਼ਰਧਾ ਨਾਲ ਚੜ੍ਹਦੀਕਲਾ ‘ਚ ਸੰਪੂਰਨ ਹੋਇਆ। ਸਮਾਗਮ ਦੀ ਆਰੰਭਤਾ ਸੋਦਰੁ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ ਤੇ ਉਸ ਉਪਰੰਤ ਭਾਈ ਤਰਸੇਮ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ।
ਕਾਠਗੜ੍ਹ, 18 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਸੁੱਧਾ ਮਾਜਰਾ ਵਿਖੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 12ਵਾਂ ਸਮਾਗਮ ਸ਼ਰਧਾ ਨਾਲ ਚੜ੍ਹਦੀਕਲਾ ‘ਚ ਸੰਪੂਰਨ ਹੋਇਆ। ਸਮਾਗਮ ਦੀ ਆਰੰਭਤਾ ਸੋਦਰੁ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ ਤੇ ਉਸ ਉਪਰੰਤ ਭਾਈ ਤਰਸੇਮ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ। ਇਲਾਕੇ ਦੇ ਪ੍ਰਸਿੱਧ ਪ੍ਰਚਾਰਕ ਗਿਆਨੀ ਕੁਲਵਿੰਦਰ ਸਿੰਘ ਸੁੱਧਾ ਮਾਜਰਾ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਉਨ੍ਹਾਂ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਚਰਨਜੀਤ ਸਿੰਘ ਹੁਰਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਸੁਸਾਇਟੀ ਵਲੋਂ ਗੁਰੂ ਨਾਨਕ ਸਾਹਿਬ ਜੀ ਦੇ ਦਰਸਾਏ ਮਾਰਗ ‘ਘਰਿ ਘਰਿ ਅੰਦਰਿ ਧਰਮਸਾਲ’ ਦੇ ਮਿਸ਼ਨ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਉਨ੍ਹਾਂ ਨੇ ਇਸ ਮੌਕੇ ਯੂ. ਕੇ. ਵਾਸੀ ਸੋਹਣ ਸਿੰਘ ਢੇਸੀ ਪਰਿਵਾਰ ਦਾ ਸਮਾਗਮ ਵਿਚ ਪਹੁੰਚਣ ‘ਤੇ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਨੇ ਖਾਸ ਕਰਕੇ ਗੁਰਦੁਆਰਾ ਟਾਹਲੀ ਸਾਹਿਬ ਨਾਲ ਸੰਬੰਧਤ ਸੰਤ ਬਾਬਾ ਹਰਬੰਸ ਸਿੰਘ ਬਾਬਾ ਬਚਨ ਸਿੰਘ ਕਾਰ ਸੇਵਾ ਵਾਲਿਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਰਾਗੀ ਜਥੇ, ਕਥਾ ਵਾਚਕ ਤੇ ਬਾਬਾ ਕੁਲਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਸਮਾਗਮ ਦੌਰਾਨ ਸੁਖਵੰਤ ਸਿੰਘ ਚੀਮਾ, ਮੇਜਰ ਸਿੰਘ ਲੋਹਟ, ਪਰਵਿੰਦਰ ਸਿੰਘ ਸੁੱਧਾ ਮਾਜਰਾ, ਮੱਖਣ ਸਿੰਘ ਸੁੱਧਾ ਮਾਜਰਾ, ਸੰਤੋਖ ਸਿੰਘ ਸ਼ਿਵਾਲਿਕ, ਮਨਮੋਹਣ ਸਿੰਘ ਲੋਹਟ, ਬਾਬਾ ਬਿੰਦਾ ਸਿੰਘ, ਭਾਈ ਲਵਪ੍ਰੀਤ ਸਿੰਘ, ਜੋਗਾ ਸਿੰਘ ਸੁੱਧਾ ਮਾਜਰਾ, ਹਰਮੇਲ ਸਿੰਘ ਗਹੂੰਣ, ਗੁਰਬਖਸ਼ ਸਿੰਘ, ਮਨਦੀਪ ਸਿੰਘ, ਤਜਿੰਦਰ ਸਿੰਘ, ਰਾਹੁਲ ਸਿੰਘ ਬੂਲੇਵਾਲ, ਨਿਰਵੈਰ ਸਿੰਘ ਗੁਰੂ ਨਾਨਕ ਇਲੈਕਟਰੀਕਲ, ਗੁਰਦੀਪ ਸਿੰਘ, ਹਰਵਿੰਦਰ ਸਿੰਘ, ਜਗਤਾਰ ਸਿੰਘ ਖਾਲਸਾ ਡੇਅਰੀ, ਸੁਰਜੀਤ ਸਿੰਘ ਦੁਬਾਲੀ, ਗੁਰਦੇਵ ਸਿੰਘ ਗਹੂੰਣ ਤੋਂ ਇਲਾਵਾ ਹਰਦੀਪ ਸਿੰਘ ਸਰਪੰਚ ਗੜ੍ਹਪਧਾਣਾ, ਨੰਬਰਦਾਰ ਸਵਰਨ ਸਿੰਘ ਕਾਹਮਾ, ਸੁਖਵਿੰਦਰ ਸਿੰਘ, ਉੱਤਮ ਸਿੰਘ ਸੇਠੀ, ਤਰਲੋਕ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਜਗਦੀਪ ਸਿੰਘ ਕੈਸ਼ੀਅਰ, ਹਕੀਕਤ ਸਿੰਘ, ਡਾ. ਭਗਵਾਨ ਸਿੰਘ, ਰਮਨੀਕ ਸਿੰਘ, ਕੁਲਜੀਤ ਸਿੰਘ ਖਾਲਸਾ, ਅਮਰੀਕ ਸਿੰਘ ਸੇਠੀ, ਬਖਸ਼ੀਸ਼ ਸਿੰਘ ਸੈਣੀ, ਪਰਮਜੀਤ ਸਿੰਘ ਮੂਸਾਪੁਰ, ਬਾਬਾ ਗਿਆਨ ਸਿੰਘ, ਧਿਆਨ ਸਿੰਘ ਸੋਨਾ ਅਤੇ ਇਲਾਕੇ ਦੀਆਂ ਹੋਰ ਸ਼ਖ਼ਸੀਅਤਾਂ ਵੀ ਸ਼ਾਮਿਲ ਸਨ।