19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਇੰਡੀਅਨ ਓਪਨ ਅਥਲੈਟਿਕਸ ਚੈਂਪੀਅਨਸ਼ਿਪ ’ਚ ਭਾਗ ਲੈਣ ਵਾਲੇ ਹਰਕੀਰਤ ਸਿੰਘ ਛੋਕਰ ਦਾ ਵਿਸ਼ੇਸ਼ ਸਨਮਾਨ

ਮਜਾਰੀ/ਸਾਹਿਬਾ, 18 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਖੇਡਾਂ ਦੇ ਖੇਤਰ ’ਚ ਮਿਹਨਤ, ਲਗਨ ਤੇ ਦ੍ਰਿੜ ਇਰਾਦੇ ਨਾਲ ਅੱਗੇ ਵਧ ਰਹੇ ਨੌਜਵਾਨ ਅਥਲੀਟ ਹਰਕੀਰਤ ਸਿੰਘ ਛੋਕਰ ਪੁੱਤਰ ਮਾਸਟਰ ਅਜੀਤ ਸਿੰਘ ਨੇ ਇੰਡੀਅਨ ਓਪਨ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਭਾਗ ਲੈ ਕੇ ਆਪਣੇ ਪਿੰਡ ਗੁਲਪੁਰ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਜੈਪੁਰ ਵਿਖੇ ਹੋਈ ਚੈਂਪੀਅਨਸ਼ਿਪ ਦੇ ਸ਼ਾਟ ਪੁੱਟ ਮੁਕਾਬਲੇ ਵਿਚ ਭਾਗ ਲੈਣ ਵਾਲੇ ਹਰਕੀਰਤ ਸਿੰਘ ਛੋਕਰ ਦੀ ਇਸ ਪ੍ਰਾਪਤੀ ਤੇ ਖੇਡਾਂ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਪਿੰਡ ਦੀ ਪੰਚਾਇਤ ਅਤੇ ਪਤਵੰਤਿਆਂ ਵਲੋਂ ਉਸ ਦਾ ਵਿਸ਼ੇਸ਼ ਸਨਮਾਨ ਕੀਤਾ।

Ad Position 21
No active advertisement
ਅਜੀਤ ਡੈਸਕ 19-10-2026
ਮਜਾਰੀ/ਸਾਹਿਬਾ, 18 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਖੇਡਾਂ ਦੇ ਖੇਤਰ ’ਚ ਮਿਹਨਤ, ਲਗਨ ਤੇ ਦ੍ਰਿੜ ਇਰਾਦੇ ਨਾਲ ਅੱਗੇ ਵਧ ਰਹੇ ਨੌਜਵਾਨ ਅਥਲੀਟ ਹਰਕੀਰਤ ਸਿੰਘ ਛੋਕਰ ਪੁੱਤਰ ਮਾਸਟਰ ਅਜੀਤ ਸਿੰਘ ਨੇ ਇੰਡੀਅਨ ਓਪਨ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਭਾਗ ਲੈ ਕੇ ਆਪਣੇ ਪਿੰਡ ਗੁਲਪੁਰ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਜੈਪੁਰ ਵਿਖੇ ਹੋਈ ਚੈਂਪੀਅਨਸ਼ਿਪ ਦੇ ਸ਼ਾਟ ਪੁੱਟ ਮੁਕਾਬਲੇ ਵਿਚ ਭਾਗ ਲੈਣ ਵਾਲੇ ਹਰਕੀਰਤ ਸਿੰਘ ਛੋਕਰ ਦੀ ਇਸ ਪ੍ਰਾਪਤੀ ਤੇ ਖੇਡਾਂ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਪਿੰਡ ਦੀ ਪੰਚਾਇਤ ਅਤੇ ਪਤਵੰਤਿਆਂ ਵਲੋਂ ਉਸ ਦਾ ਵਿਸ਼ੇਸ਼ ਸਨਮਾਨ ਕੀਤਾ। ਪਿੰਡ ਦੀ ਪੰਚਾਇਤ ਤੇ ਪਤਵੰਤਿਆਂ ਵਲੋਂ ਹਰਕੀਰਤ ਸਿੰਘ ਛੋਕਰ ਨੂੰ ਨਕਦ ਰਾਸ਼ੀ ਭੇਟ ਕਰਕੇ ਸਨਮਾਨਿਤ ਕੀਤਾ ਤੇ ਉਸ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਇਸ ਮੌਕੇ ਸਰਪੰਚ ਕਸ਼ਮੀਰ ਸਿੰਘ ਖਾਲਸਾ ਨੇ ਕਿਹਾ ਕਿ ਨੌਜਵਾਨਾਂ ਵਲੋਂ ਖੇਡਾਂ ਦੇ ਖੇਤਰ ਵਿਚ ਅੱਗੇ ਵਧਣਾ ਮਾਣ ਵਾਲੀ ਗੱਲ ਹੈ। ਅਜਿਹੇ ਖਿਡਾਰੀ ਨਾ ਸਿਰਫ਼ ਆਪਣੇ ਪਰਿਵਾਰ ਤੇ ਪਿੰਡ ਦਾ ਨਾਂਅ ਰੌਸ਼ਨ ਕਰਦੇ ਹਨ, ਸਗੋਂ ਹੋਰਨਾਂ ਨੌਜਵਾਨਾਂ ਨੂੰ ਵੀ ਖੇਡਾਂ ਨਾਲ ਜੁੜਨ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਨਾ ਸਮੇਂ ਦੀ ਲੋੜ ਹੈ, ਕਿਉਂਕਿ ਖੇਡਾਂ ਵਿਚ ਕਾਮਯਾਬੀ ਹਾਸਿਲ ਕਰਨ ਲਈ ਸਖ਼ਤ ਮਿਹਨਤ, ਨਿਯਮਤ ਅਭਿਆਸ ਤੇ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿੰਡ ਪੱਧਰ ’ਤੇ ਮਿਲਣ ਵਾਲਾ ਮਾਣ-ਸਨਮਾਨ ਖਿਡਾਰੀਆਂ ਦੇ ਹੌਂਸਲੇ ਨੂੰ ਹੋਰ ਬੁਲੰਦ ਕਰਦਾ ਹੈ। ਪਿੰਡ ਵਾਸੀਆਂ ਨੇ ਆਸ ਪ੍ਰਗਟਾਈ ਕਿ ਹਰਕੀਰਤ ਸਿੰਘ ਛੋਕਰ ਭਵਿੱਖ ਵਿਚ ਵੀ ਆਪਣੀ ਮਿਹਨਤ ਤੇ ਲਗਨ ਨਾਲ ਖੇਡਾਂ ਦੇ ਖੇਤਰ ਵਿਚ ਹੋਰ ਪ੍ਰਾਪਤੀਆਂ ਕਰੇਗਾ। ਇਸ ਮੌਕੇ ਗੁਰਵਿੰਦਰ ਸਿੰਘ ਝੱਜ, ਜਸਵਿੰਦਰ ਕੌਰ, ਮਹਿੰਦਰ ਕੌਰ ਸਾਰੇ ਪੰਚ, ਝਲਮਨ ਸਿੰਘ ਭਾਲੜੂ, ਕੈਪਟਨ ਅਮਰਜੀਤ ਸਿੰਘ, ਮਾਸਟਰ ਮੋਹਨ ਸਿੰਘ, ਯੁੱਧਵੀਰ ਸਿੰਘ ਸ਼ੀਰਾ, ਰੇਸ਼ਮ ਸਿੰਘ ਫੌਜੀ, ਮੱਖਣ ਸਿੰਘ ਭਾਲੜੂ, ਮਾਸਟਰ ਅਜੀਤ ਸਿੰਘ ਤੇ ਹਰਪ੍ਰੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਾੜ ਦੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਬਣਨ ’ਤੇ ਸੁਸਾਇਟੀ ਹੋਰ ਵੀ ਬਿਹਤਰ ਭੂਮਿਕਾ ਨਿਭਾਏਗੀ-ਵਾਰੀਆ ਅਗਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਸੁੱਧਾ ਮਾਜਰਾ ਵਿਖੇ ਚੜ੍ਹਦੀਕਲਾ ਨਾਲ ਸੰਪੂਰਨ ਹੋਇਆ ਗੁਰਮਤਿ ਸਮਾਗਮ
Ad Position 24