19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੁੱਜੋ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ’ਚ ਜੋੜ ਮੇਲਾ 21 ਤੋਂ-ਪ੍ਰਧਾਨ ਬਲਵੀਰ ਸਿੰਘ, ਤਰਨਜੀਤ ਸਿੰਘ ਵਾਈਸ ਪ੍ਰਧਾਨ

ਪੱਲੀ ਝਿੱਕੀ, 18 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ 35ਵਾਂ ਸਾਲਾਨਾ ਜੋੜ ਮੇਲਾ ਪਿੰਡ ਸੁੱਜੋ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰਧਾਨ ਬਲਵੀਰ ਸਿੰਘ ਯੂ. ਕੇ.

Ad Position 21
No active advertisement
ਅਜੀਤ ਡੈਸਕ 19-10-2026
ਪੱਲੀ ਝਿੱਕੀ, 18 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ 35ਵਾਂ ਸਾਲਾਨਾ ਜੋੜ ਮੇਲਾ ਪਿੰਡ ਸੁੱਜੋ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰਧਾਨ ਬਲਵੀਰ ਸਿੰਘ ਯੂ. ਕੇ., ਤਰਸੇਮ ਸਿੰਘ ਕੈਨੇਡਾ ਸਮੂਹ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ, ਐਨ. ਆਰ. ਆਈ ਵੀਰਾਂ ਤੇ ਸਮੂਹ ਨੌਜਵਾਨ ਸਭਾ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਧਾਨ ਬਲਵੀਰ ਸਿੰਘ ਤੇ ਤਰਨਜੀਤ ਸਿੰਘ ਸਾਬਕਾ ਸਰਪੰਚ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਸੁੱਜੋਂ ਵਿਖੇ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 22 ਅਕਤੂਬਰ ਸ਼ਾਮ 4 ਵਜੇ ਤੋਂ 7 ਵਜੇ ਤੱਕ ਗਤਕਾ ਮੁਕਾਬਲੇ ਕਰਵਾਏ ਜਾਣਗੇ ਤੇ 23 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਦੌਰਾਨ ਦੂਜੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਉਪਰੰਤ ਬਾਅਦ ਦੁਪਹਿਰ ਕਬੱਡੀ ਇੰਟਰਨੈਸ਼ਨਲ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। 24 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ ਅਤੇ 25 ਅਕਤੂਬਰ ਨੂੰ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਮਾਗਮ ਦੌਰਾਨ ਇੰਟਰਨੈਸ਼ਨਲ ਰਾਗੀ ਤੇ ਢਾਡੀ ਜਥੇ ਆਪਣੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਦੌਰਾਨ ਵੱਖ-ਵੱਖ ਸੰਤ ਮਹਾਂਪੁਰਸ਼ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਉਣਗੇ। 25 ਅਕਤੂਬਰ ਨੂੰ ਹੀ ਸਵੇਰੇ ਬੀ. ਡੀ. ਸੀ. ਨਵਾਂਸ਼ਹਿਰ ਵਾਲਿਆਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ। ਉੁਨ੍ਹਾਂ ਦੱਸਿਆ ਇਸ ਜੋੜ ਮੇਲੇ ਆਖਰੀ ਦਿਨ 26 ਅਕਤੂਬਰ ਨੂੰ ਛਿੰਝ ਮੇਲਾ ਕਰਵਾਇਆ ਜਾਵੇਗਾ। ਇਸ ਅਖਾੜੇ ਵਿਚ ਮੰਨੇ ਪ੍ਰਮੰਨੇ ਚੋਟੀ ਦੇ ਪਹਿਲਵਾਨ ਆਪਣੇ ਜੋਹਰ ਦਿਖਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬੇਕਾਬੂ ਸਕਾਰਪੀਓ ਡਿਵਾਈਡਰ ਨਾਲ ਟਕਰਾ ਕੇ ਪਲਟੀਆਂ ਖਾਂਦੀ ਖਤਾਨਾਂ ਵਿਚ ਜਾ ਡਿੱਗੀ, 3 ਜ਼ਖ਼ਮੀ ਅਗਲੀ ਖ਼ਬਰ ਮਾਪਿਆਂ ਨਾਲੋਂ ਧੀਆਂ ਕਦੇ ਵੀ ਮੋਹ ਦੀਆਂ ਤੰਦਾਂ ਨਹੀਂ ਤੋੜਦੀਆਂ-ਤਜਿੰਦਰ ਸਿੰਘ
Ad Position 24