ਮਜਾਰਾ ਮੋਜੋਵਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 21 ਨੂੰ
ਬਲਾਚੌਰ, 18 ਅਕਤੂਬਰ (ਨਰੇਸ਼ ਧੌਲ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਜਵਾਹਰ ਸਿੰਘ ਜੀ ਪਿੰਡ ਮਜਾਰਾ ਮੋਜੋਵਾਲ ਵਿਖੇ ਸ਼ਰਧਾ ਸਹਿਤ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਤੇ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 21 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕੀਰਤਨ ਦਰਬਾਰ ਸਜਾਏ ਜਾਣਗੇ।
ਬਲਾਚੌਰ, 18 ਅਕਤੂਬਰ (ਨਰੇਸ਼ ਧੌਲ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਜਵਾਹਰ ਸਿੰਘ ਜੀ ਪਿੰਡ ਮਜਾਰਾ ਮੋਜੋਵਾਲ ਵਿਖੇ ਸ਼ਰਧਾ ਸਹਿਤ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਤੇ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 21 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕੀਰਤਨ ਦਰਬਾਰ ਸਜਾਏ ਜਾਣਗੇ। ਸਮਾਗਮ ਦੌਰਾਨ ਭਾਈ ਸ਼ੁਭਦੀਪ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਗੁਰੂਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਉਣਗੇ। ਇਸ ਮੌਕੇ ਪਰਮਜੀਤ ਸਿੰਘ ਪਾਠੀ, ਦਿਲਵਰ ਸਿੰਘ ਸਰਪੰਚ, ਬਲਵੀਰ ਸਿੰਘ ਯੂ. ਐਸ. ਏ., ਜੋਗਿੰਦਰ ਪਾਲ ਚਾਂਦਲਾ, ਜਰਨੈਲ ਸਿੰਘ ਸ਼ਿੰਜਰ, ਜੋਗਾ ਸਿੰਘ ਹੀਰ, ਬਲਵੀਰ ਸਿੰਘ ਖਟਕੜ, ਅਜਮੇਰ ਸਿੰਘ ਸ਼ਿੰਜਰ, ਬਲਵੀਰ ਸਿੰਘ ਮਾਣਕੂ, ਬੂਟਾ ਸਿੰਘ ਗਿੱਲ, ਸੂਬੇਦਾਰ ਅਜੀਤ ਸਿੰਘ, ਗੁਰਮੁੱਖ ਸਿੰਘ ਸ਼ਿੰਜਰ, ਮੋਹਣ ਸਿੰਘ ਫੌਜੀ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।