19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਖੇਡਾਂ ਵਤਨ ਪੰਜਾਬ ਦੀਆਂ 2026 ’ਚ ਸਰਗੁਣ ਕੌਰ ਢਾਹਾਂ ਦੀ ਸ਼ਾਨਦਾਰ ਜਿੱਤ

ਬੰਗਾ, 18 ਅਕਤੂਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਢਾਹਾਂ ਕਲੇਰਾਂ ਦੀ ਹੋਣਹਾਰ ਵਿਦਿਆਰਥਣ ਪਹਿਲਵਾਨ ਸਰਗੁਣ ਕੌਰ ਢਾਹਾਂ ਨੇ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਸੂਬਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਅੰਡਰ-14 ਸਾਲ ਉਮਰ ਵਰਗ, 54 ਕਿੱਲੋ ਭਾਰ ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਆਪਣੇ ਮਾਪਿਆਂ, ਸਕੂਲ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹਾ ਮਾਨਸਾ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਸਰਗੁਣ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦੀ ਲਹਿਰ ਦੌੜ ਗਈ।

Ad Position 21
No active advertisement
ਅਜੀਤ ਡੈਸਕ 19-10-2026
ਬੰਗਾ, 18 ਅਕਤੂਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਢਾਹਾਂ ਕਲੇਰਾਂ ਦੀ ਹੋਣਹਾਰ ਵਿਦਿਆਰਥਣ ਪਹਿਲਵਾਨ ਸਰਗੁਣ ਕੌਰ ਢਾਹਾਂ ਨੇ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਸੂਬਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਅੰਡਰ-14 ਸਾਲ ਉਮਰ ਵਰਗ, 54 ਕਿੱਲੋ ਭਾਰ ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਆਪਣੇ ਮਾਪਿਆਂ, ਸਕੂਲ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹਾ ਮਾਨਸਾ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਸਰਗੁਣ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵਲੋਂ ਪਿੰਡ ਢਾਹਾਂ ਦੀ ਜੰਮਪਲ ਸਰਗੁਣ ਕੌਰ ਪੁੱਤਰੀ ਬਲਜੀਤ ਸਿੰਘ ਤੇ ਡਾ. ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੂੰ ਵਧਾਈ ਦਿੰਦਿਆਂ ਉਸ ਦੇ ਸੁਨਹਿਰੀ ਭਵਿੱਖ ਤੇ ਹੋਰ ਵੱਡੀਆਂ ਖੇਡ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਪਹਿਲਾਂ ਸਕੂਲ ਪਹੁੰਚਣ ’ਤੇ ਉਸ ਦਾ ਨਿੱਘਾ ਤੇ ਸ਼ਾਨਦਾਰ ਸਵਾਗਤ ਕਰਦਿਆਂ ਸਨਮਾਨ ਕੀਤਾ। ਸਕੂਲ ਦੀ ਪ੍ਰਿੰਸੀਪਲ ਵਨੀਤਾ ਚੋਟ ਨੇ ਸਰਗੁਣ ਕੌਰ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਾਡੇ ਸਕੂਲ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਡਾ. ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਢਾਹਾਂ ਕਲੇਰਾਂ ਨੇ ਉਨ੍ਹਾਂ ਦੀ ਧੀ ਸਰਗੁਣ ਕੌਰ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਉਸ ਵਲੋਂ ਪੰਜਾਬ ਪੱਧਰ ’ਤੇ ਪ੍ਰਾਪਤ ਸਫ਼ਲਤਾ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ ਟਰੱਸਟ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਜਸਵੀਰ ਕੌਰ, ਕੋਮਲ, ਖੇਡ ਅਧਿਆਪਕ ਕੁਲਜੀਤ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਹਾਈ ਸਕੂਲ ਗੁਣਾਚੌਰ ਵਿਖੇ ਸਾਈਬਰ ਸੁਰੱਖਿਆ ਜਾਗਰੂਕਤਾ ਦਿਵਸ ਮਨਾਇਆ ਅਗਲੀ ਖ਼ਬਰ ਦਸਮੇਸ਼ ਇੰਜੀਨੀਅਰਿੰਗ ਵਰਕਸ ’ਚ ਚੋਰੀ
Ad Position 24