ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਯੂਥ ਕਾਂਗਰਸ ਵਲੋਂ ਬਲਾਚੌਰ ਵਿਖੇ ਮੋਮਬੱਤੀ ਮਾਰਚ
ਬਲਾਚੌਰ, 18 ਅਕਤੂਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ (ਸ਼ੁੱਭੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਯੂਥ ਕਾਂਗਰਸ ਨਵਾਂਸ਼ਹਿਰ ਵਲੋਂ ਬਲਾਚੌਰ ਦੇ ਮੇਨ ਚੌਕ ਵਿਖੇ ਯੂਥ ਪ੍ਰਧਾਨ ਹਿਤਰਾਜ ਚੌਧਰੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ ਅਤੇ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿਚ ਮੋਮਬੱਤੀ ਮਾਰਚ ਕੱਢ ਕੇ ਇਨਸਾਫ਼ ਦੀ ਮੰਗ ਕੀਤੀ ਗਈ।
ਬਲਾਚੌਰ, 18 ਅਕਤੂਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ (ਸ਼ੁੱਭੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਯੂਥ ਕਾਂਗਰਸ ਨਵਾਂਸ਼ਹਿਰ ਵਲੋਂ ਬਲਾਚੌਰ ਦੇ ਮੇਨ ਚੌਕ ਵਿਖੇ ਯੂਥ ਪ੍ਰਧਾਨ ਹਿਤਰਾਜ ਚੌਧਰੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ ਅਤੇ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿਚ ਮੋਮਬੱਤੀ ਮਾਰਚ ਕੱਢ ਕੇ ਇਨਸਾਫ਼ ਦੀ ਮੰਗ ਕੀਤੀ ਗਈ। ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਹਿਤਰਾਜ ਚੌਧਰੀ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਠੋਸ ਹੱਲ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ਤੇ ਪ੍ਰਚਾਰ ਵਿਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਹੋਣ ਅਤੇ ਇਨਸਾਫ਼ ਦੀ ਮੰਗ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਮਿਲਣ ਤੱਕ ਯੂਥ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਦਮ ਚੁੱਕਣ ਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਚੌਧਰੀ ਫਰਹੀਨ ਚੇਚੀ, ਰਣਜੀਤ ਸਿੰਘ, ਵਿਵੇਕ ਰਾਣਾ, ਲਵਦੀਪ, ਮਨਜਿੰਦਰ ਮਨੀ, ਪ੍ਰਵੀਨ ਕੁਮਾਰ, ਰੋਹਿਤ ਰਾਣਾ, ਸਤੀਸ਼ ਸਿੰਘ, ਗਗਨ ਕੁਮਾਰ,ਅਵਤਾਰ ਸਿੰਘ, ਹੋਰ ਬਹੁਤ ਗਿਣਤੀ ਆਗੂ ਤੇ ਵਰਕਰ ਹਾਜ਼ਰ ਸਨ।