ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਨਵਰਾਤਰੀ ਦਾ ਤਿਉਹਾਰ ਡਾਂਡੀਆ ਨਾਚ ਨਾਲ ਮਨਾਇਆ
ਬੰਗਾ, 18 ਅਕਤੂਬਰ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਨਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਉਤਸ਼ਾਹ ਜੋਸ਼ ਤੇ ਰਵਾਇਤੀ ਢੰਗ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਕੈਂਪਸ ਵਿਚ ਡਾਂਡੀਆ ਨਾਚ ਗਤੀਵਿਧੀ ਦਾ ਪ੍ਰਬੰਧ ਕੀਤਾ, ਜਿਸ ਵਿਚ ਪਹਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਬੰਗਾ, 18 ਅਕਤੂਬਰ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਨਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਉਤਸ਼ਾਹ ਜੋਸ਼ ਤੇ ਰਵਾਇਤੀ ਢੰਗ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਕੈਂਪਸ ਵਿਚ ਡਾਂਡੀਆ ਨਾਚ ਗਤੀਵਿਧੀ ਦਾ ਪ੍ਰਬੰਧ ਕੀਤਾ, ਜਿਸ ਵਿਚ ਪਹਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਊਰਜਾ, ਤਾਲਮੇਲ ਤੇ ਭਾਰਤੀ ਪਰੰਪਰਾਵਾਂ ਪ੍ਰਤੀ ਪਿਆਰ ਤੇ ਸਤਿਕਾਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰੰਗ-ਬਿਰੰਗੇ ਰਵਾਇਤੀ ਭਾਰਤੀ ਪਹਿਰਾਵਿਆਂ ਵਿਚ ਸਜੇ ਡੈਰਿਕ ਦੇ ਵਿਦਿਆਰਥੀਆਂ ਨੇ ਸਮਾਗਮ ਦੇ ਮਾਹੌਲ ਨੂੰ ਹੋਰ ਵੀ ਮਨਮੋਹਕ ਬਣਾ ਦਿੱਤਾ। ਵਿਦਿਆਰਥੀਆਂ ਨੇ ਸੰਗੀਤ ਦੀਆਂ ਮਧੁਰ ਧੁਨਾਂ ’ਤੇ ਡਾਂਡੀਆ ਨਾਚ ਪੇਸ਼ ਕਰਦਿਆਂ ਆਪਣੀ ਪ੍ਰਤਿਭਾ ਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ। ਰੰਗੀਨ ਪਹਿਰਾਵਿਆਂ ਤੇ ਸੁੰਦਰ ਢੰਗ ਨਾਲ ਸਜਾਈਆਂ ਗਈਆਂ ਡਾਂਡੀਆ ਸਟਿਕਾਂ ਨੇ ਸਮਾਗਮ ਦੀ ਸ਼ੋਭਾ ਵਿਚ ਵਾਧਾ ਕੀਤਾ ਅਤੇ ਭਾਰਤੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਦਰਸਾਇਆ। ਇਸ ਗਤੀਵਿਧੀ ਨੇ ਵਿਦਿਆਰਥੀਆਂ ਵਿਚ ਸਹਿਯੋਗ, ਆਤਮ-ਵਿਸ਼ਵਾਸ, ਤਾਲਮੇਲ ਤੇ ਏਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਸ੍ਰੀਮਤੀ ਨੀਨਾ ਭਾਰਦਵਾਜ ਨੇ ਆਪਣੇ ਸੰਬੋਧਨ ਵਿਚ ਤਿਉਹਾਰਾਂ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਤਿਉਹਾਰ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ, ਆਪਸੀ ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣ ਅਤੇ ਬੱਚਿਆਂ ਵਿਚ ਪਿਆਰ, ਏਕਤਾ, ਸ਼ੁਕਰਗੁਜ਼ਾਰੀ ਤੇ ਆਪਸੀ ਸਤਿਕਾਰ ਵਰਗੇ ਗੁਣ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵਿਚ ਤਿਉਹਾਰ ਮਨਾਉਣ ਨਾਲ ਵਿਦਿਆਰਥੀਆਂ ਨੂੰ ਭਾਰਤੀ ਪਰੰਪਰਾਵਾਂ ਦੀ ਅਮੀਰੀ ਨੂੰ ਸਮਝਣ ਤੇ ਦੇਸ਼ ਦੀ ਸੱਭਿਆਚਾਰਕ ਵਿਭਿੰਨਤਾ ਦਾ ਸਤਿਕਾਰ ਕਰਨ ਦਾ ਮੌਕਾ ਮਿਲਦਾ ਹੈ। ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਸਿੱਖਿਆ ਤੇ ਸੱਭਿਆਚਾਰਕ ਗਤੀਵਿਧੀਆਂ ਦੇ ਸੁਮੇਲ ਰਾਹੀਂ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸੀ, ਜ਼ਿੰਮੇਵਾਰ ਅਤੇ ਆਪਣੀ ਸੱਭਿਆਚਾਰਕ ਵਿਰਾਸਤ ਪ੍ਰਤੀ ਜਾਗਰੂਕ ਨਾਗਰਿਕ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ।