18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਜਥੇਦਾਰ ਤਾਰਾ ਸਿੰਘ ਸ਼ੇਖੂਪੁਰ ‘ਆਪ’ ਦੇ ਸੂਬਾ ਮੀਤ ਪ੍ਰਧਾਨ ਬੀ. ਸੀ. ਵਿੰਗ ਨਿਯੁਕਤ

ਉਸਮਾਨਪੁਰ, 18 ਅਕਤੂਬਰ (ਸੰਦੀਪ ਮਝੂਰ)-ਸੀਨੀਅਰ ‘ਆਪ’ ਆਗੂ ਜਥੇਦਾਰ ਤਾਰਾ ਸਿੰਘ ਸ਼ੇਖੂਪੁਰ ਨੂੰ ਆਮ ਆਦਮੀ ਪਾਰਟੀ ਹਾਈਕਮਾਨ ਵਲੋਂ ਬੀ. ਸੀ.

Ad Position 21
No active advertisement
ਅਜੀਤ ਡੈਸਕ 19-10-2026
ਉਸਮਾਨਪੁਰ, 18 ਅਕਤੂਬਰ (ਸੰਦੀਪ ਮਝੂਰ)-ਸੀਨੀਅਰ ‘ਆਪ’ ਆਗੂ ਜਥੇਦਾਰ ਤਾਰਾ ਸਿੰਘ ਸ਼ੇਖੂਪੁਰ ਨੂੰ ਆਮ ਆਦਮੀ ਪਾਰਟੀ ਹਾਈਕਮਾਨ ਵਲੋਂ ਬੀ. ਸੀ. ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਸੰਬੰਧੀ ਉਨ੍ਹਾਂ ਪਾਰਟੀ ਦੇ ਕੌਮੀ ਕਨਵੀਨਰ ਸਾਬਕਾ ਮੁੱਖ ਮੰਤਰੀ ਦਿੱਲੀ ਅਰਵਿੰਦਰ ਕੇਜਰੀਵਾਲ, ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਵਿਧਾਇਕ ਬੰਗਾ ਡਾਕਟਰ ਸੁਖਵਿੰਦਰ ਸੁੱਖੀ, ਹਲਕਾ ਇੰਚਾਰਜ ਨਵਾਂਸ਼ਹਿਰ ਰੌਬੀ ਕੰਗ, ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ, ਜ਼ਿਲ੍ਹਾ ਪ੍ਰਧਾਨ ਸੰਜੀਵ ਚੇਚੀ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਲੱਕੀ ਲੱਧੜ, ਸਤਨਾਮ ਸਿੰਘ ਜਲਵਾਹਾ ਚੇਅਰਮੈਨ ਨਗਰ ਸੁਧਾਰ ਟਰੱਸਟ ਨਵਾਂਸ਼ਹਿਰ, ਡਾਕਟਰ ਕਮਲ ਨਵਾਂਸ਼ਹਿਰ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਬੀ. ਸੀ. ਵਿੰਗ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਚਾਂਦਪੁਰ ਰੁੜਕੀ ਵਿਖੇ 32.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਮੁੱਖ ਮੰਤਰੀ ਖੇਡ ਸਟੇਡੀਅਮ ਦ... ਅਗਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਨਵਰਾਤਰੀ ਦਾ ਤਿਉਹਾਰ ਡਾਂਡੀਆ ਨਾਚ ਨਾਲ ਮਨਾਇਆ
Ad Position 24