18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਚਾਂਦਪੁਰ ਰੁੜਕੀ ਵਿਖੇ 32.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਮੁੱਖ ਮੰਤਰੀ ਖੇਡ ਸਟੇਡੀਅਮ ਦਾ ਉਦਘਟਾਨ

ਪੋਜੇਵਾਲ ਸਰਾਂ, 18 ਅਕਤੂਬਰ (ਨਵਾਂਗਰਾਈ)-ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਬਹੁਤ ਕੰਮ ਕਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਖੇਡਾਂ ਦੇ ਖੇਤਰ ਵਿਚ ਮੋਹਰੀ ਸੂਬਾ ਹੋਵੇਗਾ। ਇਹ ਪ੍ਰਗਟਾਵਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਚਾਂਦਪੁਰ ਰੁੜਕੀ ਵਿਖੇ 32.

Ad Position 21
No active advertisement
ਅਜੀਤ ਡੈਸਕ 19-10-2026
ਪੋਜੇਵਾਲ ਸਰਾਂ, 18 ਅਕਤੂਬਰ (ਨਵਾਂਗਰਾਈ)-ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਬਹੁਤ ਕੰਮ ਕਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਖੇਡਾਂ ਦੇ ਖੇਤਰ ਵਿਚ ਮੋਹਰੀ ਸੂਬਾ ਹੋਵੇਗਾ। ਇਹ ਪ੍ਰਗਟਾਵਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਚਾਂਦਪੁਰ ਰੁੜਕੀ ਵਿਖੇ 32.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਮੁੱਖ ਮੰਤਰੀ ਖੇਡ ਸਟੇਡੀਅਮ ਦਾ ਉਦਘਾਟਨ ਕਰਨ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਪੰਜਾਬ ਵਿਚ 3000 ਦੇ ਕਰੀਬ ਮੁੱਖ ਮੰਤਰੀ ਖੇਡ ਸਟੇਡੀਅਮ ਬਣਾਏ ਹਨ ਤੇ ਬਲਾਚੌਰ ਹਲਕੇ ਵਿਚ ਵੀ ਵੱਖ-ਵੱਖ ਪਿੰਡਾਂ ਵਿਚ ਖੇਡ ਸਟੇਡੀਅਮ ਬਣ ਕੇ ਤਿਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਖੇਡ ਸਟੇਡੀਅਮ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਤੇ ਖੇਡ ਸੱਭਿਆਚਾਰ ਨੂੰ ਉਤਸਾਹਿਤ ਕਰਨ ਵਿਚ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਵਚਨਵੱਧ ਹੈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਤਰੱਕੀ ਖੇਡਾਂ ਦਾ ਵਿਕਾਸ ਇਹੀ ਸਾਡੀ ਸਰਕਾਰ ਦਾ ਟੀਚਾ ਹੈ। ਇਸ ਮੌਕੇ ਅਸ਼ੋਕ ਕੁਮਾਰ ਕਟਾਰੀਆ, ਬਲਵੀਰ ਸਿੰਘ ਮੀਲੂ ਬਲਾਕ ਸੰਮਤੀ ਮੈਂਬਰ, ਪਵਨ ਕੁਮਾਰ ਰੀਠੂ, ਜਤਿੰਦਰ ਸਿੰਘ ਜਿੰਦੂ ਸਰਪੰਚ ਚਾਂਦਪੁਰ ਰੁੜਕੀ, ਸਤਨਾਮ ਸਿੰਘ ਸਰਪੰਚ ਕਟਵਾਰਾਂ ਖੁਰਦ, ਅਸ਼ੋਕ ਕੁਮਾਰ ਸਰਪੰਚ ਭੋਲੇਵਾਲ, ਦੇਸ ਰਾਜ ਭੂੰਮਾ, ਗੁਰਮੇਲ ਸਿੰਘ, ਨਰਿੰਦਰ ਕੁਮਾਰ, ਰਾਜ ਕੁਮਾਰ ਪੀ. ਪੀ., ਚਰਨਜੀਤ ਸਿੰਘ ਪਟਵਾਰੀ, ਗੁਰਚਰਨ ਸਿੰਘ ਪ੍ਰਧਾਨ ਸਪੋਰਟਸ ਕਲੱਬ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕਾ ਵਲੋਂ ਸੜੋਆ ਮੰਡੀ ਦਾ ਦੌਰਾ ਅਗਲੀ ਖ਼ਬਰ ਜਥੇਦਾਰ ਤਾਰਾ ਸਿੰਘ ਸ਼ੇਖੂਪੁਰ ‘ਆਪ’ ਦੇ ਸੂਬਾ ਮੀਤ ਪ੍ਰਧਾਨ ਬੀ. ਸੀ. ਵਿੰਗ ਨਿਯੁਕਤ
Ad Position 24