20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨਵਾਂਸ਼ਹਿਰ ’ਚ ਇਨਸਾਫ਼ ਮੋਰਚੇ ਦੇ ਸੱਦੇ ’ਤੇ ਜਥੇਬੰਦੀਆਂ ਨੇ ਦਿੱਤਾ ਵਿਧਾਇਕ ਦੇ ਘਰ ਅੱਗੇ ਧਰਨਾ

ਨਵਾਂਸ਼ਹਿਰ, 19 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਮਾਨਸਾ ਵਿਚ 13 ਅਕਤੂਬਰ ਨੂੰ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਦੇ ਮਾਮਲੇ ਨੇ ਸੂਬੇ ਭਰ ਵਿਚ ਰੋਸ ਪੈਦਾ ਕਰ ਦਿੱਤਾ ਹੈ। ਪਰਵਿੰਦਰ ਸਿੰਘ ਝੋਟਾ ਇਕ ਮੈਡੀਕਲ ਸਟੋਰ ‘ ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰ ਰਿਹਾ ਸੀ ਅਤੇ ਇਹ ਸਾਰੀ ਘਟਨਾ ਫੇਸਬੁੱਕ ਲਾਈਵ ਰਹੀ ਜਿਸ ਨੂੰ ਪੂਰੇ ਪੰਜਾਬ ਨੇ ਆਪਣੀਆਂ ਅੱਖਾਂ ਨਾਲ ਦੇਖਿਆ।

Ad Position 21
No active advertisement
ਵਿਧਾਇਕ ਡਾ. ਸੁੱਖੀ ਵਲੋਂ ਘਰ ਛੱਡ ਕੇ ਖਿਸਕਣ ਕਰਕੇ ਚਿਪਕਾਇਆ ਪੱਤਰ 20-10-2026
ਨਵਾਂਸ਼ਹਿਰ, 19 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਮਾਨਸਾ ਵਿਚ 13 ਅਕਤੂਬਰ ਨੂੰ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਦੇ ਮਾਮਲੇ ਨੇ ਸੂਬੇ ਭਰ ਵਿਚ ਰੋਸ ਪੈਦਾ ਕਰ ਦਿੱਤਾ ਹੈ। ਪਰਵਿੰਦਰ ਸਿੰਘ ਝੋਟਾ ਇਕ ਮੈਡੀਕਲ ਸਟੋਰ ‘ ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰ ਰਿਹਾ ਸੀ ਅਤੇ ਇਹ ਸਾਰੀ ਘਟਨਾ ਫੇਸਬੁੱਕ ਲਾਈਵ ਰਹੀ ਜਿਸ ਨੂੰ ਪੂਰੇ ਪੰਜਾਬ ਨੇ ਆਪਣੀਆਂ ਅੱਖਾਂ ਨਾਲ ਦੇਖਿਆ। ਇਸ ਮਾਮਲੇ ਨੂੰ ਲੈ ਕੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚਾ ਅਤੇ ਸਮੂਹ ਪਾਰਟੀਆਂ ਤੇ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਇਕ ਲਾਹਨਤੀ ਪੱਤਰ ਸੌਂਪਣਾ ਸੀ, ਦਾ ਘਰੋਂ ਖਿਸਕ ਜਾਣ ‘ਤੇ ਲਾਹਨਤ ਪਾਈ ਗਈ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਹ ਕੋਈ ਸਧਾਰਨ ਕਤਲ ਨਹੀਂ, ਸਗੋਂ ਨਸ਼ਿਆਂ ਖ਼ਿਲਾਫ਼ ਪੂਰੇ ਪੰਜਾਬ ਵਿਚ ਅਵਾਜ਼ ਚੁੱਕਣ ਵਾਲੇ ਲੋਕਾਂ ਦੀ ਜ਼ਬਾਨਬੰਦੀ ਹੈ। ਮੋਰਚੇ ਦਾ ਸਪੱਸ਼ਟ ਦੋਸ਼ ਹੈ ਕਿ ਪੰਜਾਬ ਵਿਚ ਨਸ਼ਾ ਸੌਦਾਗਰ, ਪੁਲਿਸ ਅਤੇ ਸੱਤਾਧਾਰੀ ਨੁਮਾਇੰਦਿਆਂ ਦਾ ਇਕ ਗੱਠਜੋੜ ਕੰਮ ਕਰ ਰਿਹਾ ਹੈ, ਜਿਸ ਦੀ ਛੱਤਰ-ਛਾਇਆ ਹੇਠ ਨਸ਼ਾ ਪਿੰਡ-ਪਿੰਡ, ਗਲੀ-ਗਲੀ ਵਿਚ ਵਿਕ ਰਿਹਾ ਹੈ ਅਤੇ ਘਰਾਂ ਦੇ ਘਰ ਉੱਜੜ ਰਹੇ ਹਨ। ਗੁਰੂ ਅੰਗਦ ਨਗਰ ਮੁਹੱਲੇ ਵਿਚ ਵਿਧਾਇਕ ਡਾ. ਐਸ. ਕੇ. ਸੁੱਖੀ ਦੀ ਰਿਹਾਇਸ਼ ਅੱਗੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਦਾ ਘਰ ਛੱਡ ਖਿਸਕਣ ਨਾਲ ਸਰਵਸ੍ਰੀ ਬੂਟਾ ਸਿੰਘ ਮਹਿਮੂਦਪੁਰ, ਕੁਲਵਿੰਦਰ ਸਿੰਘ ਵੜੈਚ, ਐਡਵੋਕੇਟ ਦਲਜੀਤ ਸਿੰਘ ਉੜਾਪੜ, ਮਹਾਂ ਸਿੰਘ ਰੌੜੀ ਆਦਿ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਆਪਣੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਤੇ ਡੀ. ਜੀ. ਪੀ. ਪੰਜਾਬ ਅਸਤੀਫਾ ਦੇਣ। ਪਰਿਵਾਰ ਦੀ ਸਹਿਮਤੀ ਤੋਂ ਬਾਅਦ ਪਰਮਿੰਦਰ ਝੋਟਾ ਦਾ ਪੋਸਟਮਾਰਟਮ ਪੀ. ਜੀ. ਆਈ. ਚੰਡੀਗੜ੍ਹ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਤੋਂ ਕਰਵਾਇਆ ਜਾਵੇ। ਮੋਰਚੇ ਨੇ ਵਿਧਾਇਕ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਤੁਸੀਂ ਲੋਕਾਂ ਦੀਆਂ ਵੋਟਾਂ ਨਾਲ ਵਿਧਾਨ ਸਭਾ ਵਿਚ ਗਏ ਹੋ। ਤੁਹਾਨੂੰ ਲੋਕਾਂ ਆਪਣੀ ਅਵਾਜ਼ ਬਣਾ ਕੇ ਭੇਜਿਆ ਸੀ, ਇਸ ਲਈ ਨਹੀਂ ਕਿ ਤੁਸੀਂ ਨਸ਼ੇ ਦੇ ਕਾਰੋਬਾਰ ਤੇ ਉਸ ਨੂੰ ਪਨਾਹ ਦੇਣ ਵਾਲਿਆਂ ਸਾਹਮਣੇ ਚੁੱਪ ਧਾਰ ਲਵੋ। ਬੁਲਾਰਿਆਂ ਨੇ ਕਿਹਾ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਓਲਡ ਆਰਮੀ ਕਲੱਬ ਵਲੋਂ ਖਿਡਾਰੀ ਰਵਿੰਦਰ ਸਿੰਘ ਦੀ ਯਾਦ ’ਚ ਐਂਬੂਲੈਂਸ ਸੇਵਾ ਸ਼ੁਰੂ
Ad Position 24